AAP ਨੇ ਪਰਮਿੰਦਰ ਗੋਲਡੀ ਨੂੰ ਲਾਇਆ ਹਲਕਾ ਇੰਚਾਰਜ , MLA ਅਨਮੋਲ ਗਗਨ ਮਾਨ ਦੇ ਹਲਕੇ ਦੀ ਦਿੱਤੀ ਜ਼ਿੰਮੇਵਾਰੀ
Kharar ‘ਚ AAP ਨੇ ਪਰਮਿੰਦਰ ਗੋਲਡੀ ਨੂੰ ਲਾਇਆ ਹਲਕਾ ਇੰਚਾਰਜ , MLA ਅਨਮੋਲ ਗਗਨ ਮਾਨ ਦੇ ਹਲਕੇ ਦੀ ਦਿੱਤੀ ਜ਼ਿੰਮੇਵਾਰੀ
Kharar News : ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਹੈ। ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Kharar News : ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਹੈ। ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਖਰੜ ਤੋਂ ਪੰਜਾਬੀ ਗਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਵਿਧਾਇਕ ਹਨ। ਖਾਸ ਗੱਲ ਇਹ ਹੈ ਕਿ ਗੋਲਡੀ ਦੀ ਨਿਯੁਕਤੀ ਦਾ ਹੁਕਮ ਉਸੇ ਦਿਨ ਆਇਆ, ਜਿਸ ਦਿਨ ਖਰੜ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ ਸੀ।
ਸਮਾਗਮ ਦੌਰਾਨ ਗੋਲਡੀ ਮੁੱਖ ਮੰਤਰੀ ਮਾਨ ਦੇ ਨਾਲ ਮੰਚ ’ਤੇ ਨਜ਼ਰ ਆਏ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਇਸ ਦੌਰਾਨ ਮੰਚ ’ਤੇ ਮੌਜੂਦ ਰਹੇ। ਪਰਮਿੰਦਰ ਗੋਲਡੀ ਇਸ ਸਮੇਂ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ।
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ
ਪਰਮਿੰਦਰ ਗੋਲਡੀ ਇਸ ਸਮੇਂ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ। ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਨਾਲ ਹੀ ਉਹ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਸੀਐਮ ਭਗਵੰਤ ਮਾਨ ਅਤੇ ਕੇਂਦਰੀ ਲੀਡਰਸ਼ਿਪ ਦੇ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਨੇ ਪਿਛਲੇ ਦਿਨਾਂ ਵਿੱਚ ਨਸ਼ਿਆਂ ਖ਼ਿਲਾਫ਼ ਪੂਰੇ ਸੂਬੇ ਵਿੱਚ ਕਈ ਸਫਲ ਰੈਲੀਆਂ ਵੀ ਕਰਵਾਈਆਂ ਸਨ।
ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਰਹੇ ਹਨ ਗੋਲਡੀ
ਗੋਲਡੀ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਰਹੇ ਹਨ। ਉਹ ਨਿਊ ਚੰਡੀਗੜ੍ਹ ਇਲਾਕੇ ਦੇ ਰਹਿਣ ਵਾਲੇ ਹਨ। ਉਹ ਇੱਥੋਂ ਚੋਣ ਲੜਨ ਦੇ ਇੱਛੁਕ ਵੀ ਹਨ। 2022 ਦੀਆਂ ਚੋਣਾਂ ਦੌਰਾਨ ਵੀ ਉਹ ਮੈਦਾਨ ਵਿੱਚ ਸਰਗਰਮ ਸਨ ਪਰ ਉਸ ਸਮੇਂ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਮੌਕਾ ਦਿੱਤਾ ਸੀ। ਇਸ ਵਾਰ ਉਹ ਪਹਿਲਾਂ ਤੋਂ ਹੀ ਪੂਰੀ ਤਿਆਰੀ ਨਾਲ ਸਰਗਰਮ ਹਨ। ਉਹ ਜਿੱਥੇ ਸਿੱਧੇ ਲੋਕਾਂ ਨਾਲ ਜੁੜ ਰਹੇ ਹਨ, ਉੱਥੇ ਹੀ ਹਲਕੇ ਵਿੱਚ ਆਪਣੀ ਬ੍ਰਾਂਡਿੰਗ ਵੀ ਕਰ ਰਹੇ ਹਨ।
ਕੇਜਰੀਵਾਲ ਨੇ ਲਿਆ ਸੀ ਫੀਡਬੈਕ
ਪਿਛਲੇ ਦਿਨੀਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਹਲਕੇ ਦੇ ਸਿਆਸੀ ਸਮੀਕਰਨਾਂ ਬਾਰੇ ਫੀਡਬੈਕ ਲੈਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਗੋਲਡੀ, ਜਸਵੀਰ ਸਿੰਘ ਗੜ੍ਹੀ ਤੋਂ ਬਾਅਦ ਦੂਜੇ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਕਿਸੇ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਅਨਮੋਲ ਗਗਨ ਮਾਨ ਨੇ ਜੁਲਾਈ 2025 ਵਿੱਚ ਪਾਰਟੀ ਛੱਡਣ ਦਾ ਕੀਤਾ ਸੀ ਐਲਾਨ
ਅਨਮੋਲ ਗਗਨ ਮਾਨ ਨੇ 19 ਜੁਲਾਈ 2025 ਨੂੰ ਸੋਸ਼ਲ ਮੀਡੀਆ ਰਾਹੀਂ ਰਾਜਨੀਤੀ ਛੱਡਣ ਅਤੇ ਖਰੜ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਅਗਲੇ ਹੀ ਦਿਨ 20 ਜੁਲਾਈ 2025 ਨੂੰ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਆਪਣਾ ਫੈਸਲਾ ਬਦਲ ਲਿਆ ਸੀ। ਇਸ ਤੋਂ ਬਾਅਦ ਉਹ ਖਰੜ ਤੋਂ ਵਿਧਾਇਕ ਵਜੋਂ ਆਪਣੇ ਅਹੁਦੇ ’ਤੇ ਬਣੇ ਰਹੇ।