Breaking News

Gangster Karmveer Singh Arrest: ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

Canada -ਫਿਰੌਤੀ ਕੇਸਾਂ ਨਾਲ ਜੁੜੇ 111 ਜਣੇ ਕੈਨੇਡਾ ਨੇ ਵਾਪਸ ਜਹਾਜ਼ ਚਾੜ੍ਹੇ

Canada ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਰਮਵੀਰ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ
ਕਰਨ ਔਜਲਾ ਤੇ ਸ਼ੈਰੀ ਮਾਨ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ‘ਚ ਆਇਆ ਸੀ ਕਰਮਵੀਰ ਸਿੰਘ

 

 
ਕਰਮਵੀਰ ਸਿੰਘ ਦਿਓ ਨੂੰ ਡਿਪੋਰਟ ਕੀਤਾ
ਕੈਨੇਡਾ ਵਲੋਂ ਮੁਲਕ ‘ਚੋਂ ਬਾਹਰ ਕੱਢੇ ਗਏ 111 ਨੌਜਵਾਨਾਂ ‘ਚ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਕਰਮਵੀਰ ਸਿੰਘ ਦਿਓ ਵੀ ਸ਼ਾਮਲ ਹੈ। ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਕਰਮਵੀਰ ਸਿੰਘ ‘ਤੇ ਦੋਸ਼ ਹਨ ਕਿ ਉਸਨੇ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਅਮਰੀਕਾ ਵਿੱਚ ਸਾਂਭਿਆ ਸੀ।
ਅਮਰੀਕਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਇਸਦੀ ਅਨਮੋਲ ਬਿਸ਼ਨੋਈ ਅਤੇ ਕੁਝ ਨਾਮਵਰ ਪੰਜਾਬੀ ਗਾਇਕਾਂ ਨਾਲ ਨੱਚਦਿਆਂ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਇਹ ਚਰਚਾ ਵਿੱਚ ਆ ਗਿਆ ਸੀ ਤੇ ਫਿਰ ਇਹ ਕੈਨੇਡਾ ਨਿਕਲ ਆਇਆ ਸੀ।
ਕੈਨੇਡਾ ਵਿੱਚ ਕਰਮਵੀਰ ਨੂੰ ਇੰਮੀਗਰੇਸ਼ਨ ਮਹਿਕਮਾ ਜੁਲਾਈ 2026 ‘ਚ ਜ਼ਮਾਨਤ ‘ਤੇ ਛੱਡਣ ਹੀ ਲੱਗਾ ਸੀ ਕਿ ਪਬਲਿਕ ਸੇਫਟੀ ਮਹਿਕਮੇ ਨੇ ਦਖਲ ਦੇ ਕੇ ਉਸਨੂੰ ਬਾਹਰ ਨਿਕਲਣ ਤੋਂ ਰੋਕ ਲਿਆ ਤੇ ਅੰਤ ਮੁਲਕ ‘ਚੋਂ ਬਾਹਰ ਕੱਢ ਕੇ ਹੀ ਦਮ ਲਿਆ।


***************************
ਬਿਸ਼ਨੋਈ ਗੈਂਗ ਨਾਲ ਸਬੰਧਾਂ ਬਾਰੇ:
***************************
ਅਦਾਲਤੀ ਦਸਤਾਵੇਜ਼ਾਂ ਮੁਤਾਬਕ, ਐਫਬੀਆਈ (FBI) ਦੀਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਿਸ਼ਨੋਈ ਗੈਂਗ ਦੇ ਮੁਖੀ ਲਾਰੈਂਸ ਬਿਸ਼ਨੋਈ ਨੇ ਖੁਦ ਕਰਮਵੀਰ ਸਿੰਘ ਨੂੰ ਕੈਲੀਫੋਰਨੀਆ ਵਿੱਚ ਆਪਣੇ ਭਰਾ ਅਨਮੋਲ ਬਿਸ਼ਨੋਈ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਸੀ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਕਰਮਵੀਰ ਨੂੰ ਅਮਰੀਕਾ ਵਿੱਚ ਇਮੀਗ੍ਰੇਸ਼ਨ ਦਰਜਾ ਨਹੀਂ ਮਿਲਿਆ ਅਤੇ ਉਹ 2025 ਵਿੱਚ ਕੈਨੇਡਾ ਆ ਗਿਆ।
ਦਸਤਾਵੇਜ਼ਾਂ ਅਨੁਸਾਰ, ਕਰਮਵੀਰ ਸਿੰਘ 2012 ਦੇ ਇੱਕ ਕਤਲ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾ ਸੀ ਪਰ 2019 ਵਿੱਚ ਭਾਰਤ ਤੋਂ ਫਰਾਰ ਹੋ ਗਿਆ ਸੀ।
ਅਨਮੋਲ ਬਿਸ਼ਨੋਈ ਨੂੰ ਬਾਅਦ ਵਿੱਚ ਭਾਰਤ ਡਿਪੋਰਟ ਕਰ ਦਿੱਤਾ ਗਿਆ, ਜਿੱਥੇ ਭਾਰਤੀ ਗ੍ਰਹਿ ਵਿਭਾਗ ਨੇ ਅਨਮੋਲ ਬਿਸ਼ਨੋਈ ਦੀ ਪੁੱਛਗਿੱਛ ਕਰਨ ‘ਤੇ ਰੋਕ ਲਾਈ ਹੋਈ ਹੈ, ਜਦਕਿ ਉਹ ਬਾਬਾ ਸਿਦੀਕੀ ਮਾਮਲੇ ‘ਚ ਮਹਾਰਾਸ਼ਟਰ ਪੁਲਿਸ ਨੂੰ ਅਤੇ ਸਿੱਧੂ ਮੂਸੇਵਾਲਾ ਮਾਮਲੇ ‘ਚ ਪੰਜਾਬ ਪੁਲਿਸ ਨੂੰ ਪੁੱਛਗਿੱਛ ਲਈ ਲੋੜੀਂਦਾ ਹੈ।
ਅਦਾਲਤੀ ਦਸਤਾਵੇਜ਼ਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕਰਮਵੀਰ ਸਿੰਘ 2024 ਵਿੱਚ ਵਿਕਟੋਰੀਆ ਨੇੜੇ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਅਤੇ ਅੱਗਜ਼ਨੀ ਦੀ ਘਟਨਾ ਦਾ ਹੁਕਮ ਦੇਣ ਦੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ।
********************************
ਅਮਰੀਕਾ ਤੇ ਕੈਨੇਡਾ ‘ਚ ਦਾਖਲੇ ਬਾਰੇ:
********************************
ਦਸਤਾਵੇਜ਼ਾਂ ਮੁਤਾਬਕ, ਕਰਮਵੀਰ ਸਿੰਘ ਨੇ ਪਹਿਲਾਂ ਮੈਕਸੀਕੋ ਦਾ ਵੀਜ਼ਾ ਹਾਸਲ ਕੀਤਾ ਅਤੇ ਫਿਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੋਇਆ।
ਉਸ ਨੇ ਅਮਰੀਕਾ ਵਿੱਚ ਸ਼ਰਨਾਰਥੀ (Refugee) ਵਜੋਂ ਰਹਿਣ ਦੀ ਅਰਜ਼ੀ ਦਿੱਤੀ, ਜੋ ਰੱਦ ਹੋ ਗਈ ਅਤੇ ਉਸ ਖ਼ਿਲਾਫ਼ ਦੇਸ਼ ਨਿਕਾਲੇ ਦਾ ਹੁਕਮ ਜਾਰੀ ਹੋ ਗਿਆ।
ਇਸ ਤੋਂ ਬਾਅਦ ਉਹ ਜਨਵਰੀ 2025 ਵਿੱਚ ਕੈਨੇਡਾ ਦਾਖ਼ਲ ਹੋ ਗਿਆ, ਜਿੱਥੇ ਕਿ ਆਰਸੀਐਮਪੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਸ ਨੇ ਕੈਨੇਡਾ ਵਿੱਚ ਵੀ ਸ਼ਰਨਾਰਥੀ ਹੋਣ ਦਾ ਦਾਅਵਾ ਕੀਤਾ, ਪਰ ਉਹ ਵੀ ਅਯੋਗ ਕਰਾਰ ਦਿੱਤਾ ਗਿਆ ਅਤੇ ਉਸ ਦੇ ਖ਼ਿਲਾਫ਼ ਇੱਕ ਹੋਰ ਡਿਪੋਰਟੇਸ਼ਨ ਆਰਡਰ ਜਾਰੀ ਹੋ ਗਿਆ।
ਇੱਕ ਸਮੇਂ ਉਸਨੇ ਪਤਨੀ ਰਾਹੀਂ ਪੱਕੀ ਰਿਹਾਇਸ਼ (Permanent Residency) ਲਈ ਅਰਜ਼ੀ ਵੀ ਦਿੱਤੀ ਹੋਈ ਸੀ। ਸਤੰਬਰ 2024 ਵਿੱਚ ਐਫਬੀਆਈ ਵੱਲੋਂ ਆਰਸੀਐਮਪੀ ਨੂੰ ਭੇਜੀ ਗਈ ਇੱਕ ਹੋਰ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਰਮਵੀਰ ਸਿੰਘ ਦਾ ਇੱਕ ਕੈਨੇਡੀਅਨ ਔਰਤ ਨਾਲ ਵਿਆਹ ਅਪ੍ਰੈਲ 2023 ਵਿੱਚ ਬੇਕਰਜ਼ਫੀਲਡ, ਕੈਲੀਫੋਰਨੀਆ ਵਿੱਚ ਹੋਇਆ ਸੀ।
ਕਰਮਵੀਰ ਪੰਜਾਬ ‘ਚ ਕਿਸੇ ਸਮੇਂ ਰਵਨੀਤ ਬਿੱਟੂ ਦਾ ਕਰੀਬੀ ਸਾਥੀ ਰਿਹਾ ਹੈ।
ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ
 

 

 

 

 

 

 

 

 

 

 

 

 

 

 

Gangster Karmveer Singh Arrest: ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ ‘ਤੇ ਗ੍ਰਿਫ਼ਤਾਰ ਕੀਤਾ।

Gangster Karmveer Singh Arrest: ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

 

 

 

 

 

 

 

 

 

 

 

 

 

 

 

 

 

 

 

 

 

Gangster Karmveer Singh Arrest: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

 

 

 

 

 

 

 

 

 

 

 

 

 

 

 

 

 

 

 

 

 

ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ ‘ਤੇ ਗ੍ਰਿਫ਼ਤਾਰ ਕੀਤਾ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਹਵਾਲਗੀ ਲੈਣ ਉਪਰੰਤ ਕੀਤੀ ਗਈ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਉਹ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਵੱਲੋਂ 3 ਸਤੰਬਰ, 2026 ਨੂੰ ਇੱਕ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

 

 

 

 

 

 

 

 

 

 

 

 

 

 

 

 

 

 

 

 

 

 

 

ਹੋਰ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਕਰਮਵੀਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਹਥਿਆਰਬੰਦ ਲੁੱਟ-ਖੋਹ, ਜਬਰੀ ਵਸੂਲੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ।

ਏਡੀਜੀਪੀ ਨੇ ਕਿਹਾ ਕਿ ਉਸਦੇ ਸੰਚਾਲਨ ਸਬੰਧਾਂ, ਗੈਰ-ਕਾਨੂੰਨੀ ਫੰਡਿੰਗ ਸਰੋਤਾਂ ਅਤੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਲੁਧਿਆਣਾ ਦੇ ਪਿੰਡ ਬਹਾਦਰਕੇ ਦਾ ਰਹਿਣ ਵਾਲਾ ਕਰਮਵੀਰ ਸਿੰਘ ਉਹੀ ਵਿਅਕਤੀ ਹੈ, ਜਿਸ ਦੇ ਬੇਕਰਸਫ਼ੀਲਡ, ਕੈਲੀਫ਼ੋਰਨੀਆ ਵਿੱਚ 2023 ਦੇ ਵਿਆਹ ਸਮਾਗਮ ਦੌਰਾਨ ਭਗੌੜੇ ਅਨਮੋਲ ਬਿਸ਼ਨੋਈ ਦਾ ਪੰਜਾਬੀ ਗਾਇਕਾਂ ਕਰਨ ਔਜਲਾ ਅਤੇ ਸ਼ੈਰੀ ਮਾਨ ਨਾਲ ਨੱਚਣ ਦਾ ਵੀਡੀਓ ਵਾਇਰਲ ਹੋਇਆ ਸੀ। ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਗ੍ਰਿਫ਼ਤਾਰ ਕੀਤਾ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਹ ਕਾਰਵਾਈ ਪੰਜਾਬ ਪੁਲੀਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਸਾਥੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਮੋਲਡੋਵਾ ਤੋਂ ਪ੍ਰਤੱਖਿਅਤ (ਐਕਸਟਰਾਡਾਈਟ) ਕਰਵਾਉਣ ਤੋਂ ਕੁਝ ਦਿਨ ਬਾਅਦ ਅਮਲ ਵਿੱਚ ਆਈ ਹੈ।

Check Also

Punjab ਬਹਿਰੀਨ ਵਾਲੀ ਬੀਬੀ ਤੋਂ ਬਾਅਦ ਹੋਰ ਬੀਬੀਆਂ ਸਾਹਮਣੇ ਆਉਣ ਲੱਗੀਆਂ…

Punjab ਬਹਿਰੀਨ ਵਾਲੀ ਬੀਬੀ ਤੋਂ ਬਾਅਦ ਹੋਰ ਬੀਬੀਆਂ ਸਾਹਮਣੇ ਆਉਣ ਲੱਗੀਆਂ… ਅਕਾਲੀ ਦਲ ਦੀ ਤੇਜ …