ਗੁਰਦਾਸਪੁਰ ‘ਚ ਭਾਜਪਾ ਨੂੰ ਲੱਗਾ ਝਟਕਾ, ਪੰਜ ਐੱਮ. ਸੀ. ਅਕਾਲੀ ਦਲ ‘ਚ ਹੋਏ ਸ਼ਾਮਲ

ਜ਼ਿਲ੍ਹਾ ਗੁਰਦਾਸਪੁਰ ‘ਚ ਅੱਜ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਪੰਜ ਐੱਮ. ਸੀ. ਪਾਰਟੀ ਨੂੰ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਸਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ਦਾ ਪੱਲਾ ਫੜਿਆ।

ਐੱਨ. ਡੀ. ਏ. ਨਾਲ ਗੱਠਜੋੜ ਤਹਿਤ ਜਿਹੜੇ ਵੀ ਅਹੁਦੇ ਅਕਾਲੀ ਦਲ ਨੂੰ ਦਿੱਲੀ ‘ਚ ਮਿਲੇ ਹਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਕਹਿ ਦਿੱਤਾ ਹੈ। ਦੱਸਣਯੋਗ ਹੈ ਕਿ ਦਿੱਲੀ ਨਗਰ ਨਿਗਮ ‘ਚ ਅਕਾਲੀ ਕੋਟੇ ਦੇ 3 ਕੌਂਸਲਰਾਂ ਨੂੰ ਅਹੁਦੇਦਾਰੀ ਮਿਲੀ ਹੋਈ ਹੈ।

ਅੱਜ ਆਪਣੀ ਫ਼ਰੀਦਕੋਟ ਫ਼ੇਰੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਥਾਨਕ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਉਪਰੰਤ ਗੁਰਦੁਆਰਾ ਖ਼ਾਲਸਾ ਦੀਵਾਨ ਹੁੱਕੀ ਚੌਕ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ।