Breaking News

LPU ”ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ ”ਚ ਹੋਏ ਦਾਖ਼ਲ

LPU ”ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ ”ਚ ਹੋਏ ਦਾਖ਼ਲ

LPU ਦੇ ਬਾਹਰ ਹਾਲਾਤ ਬੇਕਾਬੂ; ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ, ਗੱਡੀਆਂ ਨੂੰ ਲਗਾਈ ਅੱਗ

Latest LPU update: Punjab Police have registered an FIR based on a student’s complaint and formed a Special Investigation Team to examine the alleged assault. LPU disputes the allegation. Protests continued on Sunday evening; reports say a police vehicle was set on fire and other vehicles were damaged. LPU has also suspended classes for 10 days and postponed midterm exams.

 

 

 

 

 

 

 

 

 

 

 

 

LPU ‘ਚ ਚੱਲੀ ਡਾਂ*ਗ, ਮਾਹੌਲ ਹੋਇਆ ਖ਼ਰਾਬ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਸਥਿਤੀ ਨੂੰ ਸੰਭਾਲਣ ਲਈ ਪੁਲਸ ਪ੍ਰਸ਼ਾਸਨ ਨੇ ਦਖਲ ਦਿੱਤਾ। ਇਸ ਦੌਰਾਨ ਏ.ਡੀ.ਜੀ.ਪੀ ਐੱਮ. ਐੱਫ. ਫਾਰੂਖੀ ਪੁਲਸ ਫੋਰਸ ਨਾਲ LPU ਕੈਂਪਸ ਵਿੱਚ ਪਹੁੰਚੇ। ਉਨ੍ਹਾਂ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਯਤਨ ਸ਼ੁਰੂ ਕੀਤੇ।

 

 

 

 

 

 

 

LPU ‘ਚ ਹਥਿਆਰਾਂ ਨਾਲ ਹੜਦੁੰਗ ਮਚਾਂਉਂਦੇ ਬਾਹਰੀ ਵਿਅਕਤੀਆਂ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਪੁਲਿਸ ਦੱਸੇਗੀ ਇਹ ਕਿਵੇਂ ਵੜ੍ਹ ਗਏ ਤੇ ਕੌਣ ਸੀ?
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੁੜਦੰਗ ਮਚਾਉਂਦੇ ਟੋਲੇ ਨੂੰ 24 ਘੰਟਿਆਂ ਦੇ ਕਰੀਬ ਸਮਾਂ ਹੋ ਚੱਲਿਆ ਹੈ।

 

 

 

 

 

 
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਨੂੰ ਵਿਦਿਆਰਥੀਆਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ। ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਤਣਾਅ ਵਧ ਗਿਆ ਅਤੇ ਸਥਿਤੀ ਇੰਨੀ ਬੇਕਾਬੂ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਸਿੱਧੀ ਝੜਪ ਦੇਖਣ ਨੂੰ ਮਿਲੀ।

ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਮੌਕੇ ‘ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਉੱਤੇ ਪਥਰਾਅ ਸ਼ੁਰੂ ਕਰ ਦਿੱਤਾ ਗਿਆ। ਭੜਕੀ ਹੋਈ ਭੀੜ ਨੂੰ ਖਿੰਡਾਉਣ ਅਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲੀਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਲਾਠੀਚਾਰਜ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐੱਸ ਐੱਸ ਪੀ ਗੌਰਵ ਤੂਰਾ ਦੀ ਗੱਡੀ ਦੀ ਭੰਨਤੋੜ ਕੀਤੀ ਗਈ, ਜਦਕਿ ਤਿੰਨ ਹੋਰ ਪੁਲੀਸ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਪਥਰਾਅ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
 

 

 

 
ਯੂਨੀਵਰਸਿਟੀ ਦੇ ਬਾਹਰ ਅਤੇ ਆਸਪਾਸ ਦੇ ਇਲਾਕੇ ਵਿੱਚ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਮੌਕੇ ‘ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਦਿਨ ਵੇਲੇ, ਵਿਦਿਆਰਥੀਆਂ ਨੇ ਕੈਂਪਸ ਵਿੱਚ ਹੰਗਾਮਾ ਕੀਤਾ ਅਤੇ ਤੋੜ-ਫੋੜ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕੌਮੀ ਮਾਰਗ ਨੂੰ ਜਾਮ ਕਰ ਦਿੱਤਾ।

ਸਤਨਾਮਪੁਰਾ ਪੁਲੀਸ ਸਟੇਸ਼ਨ ਵਿੱਚ ਇੱਕ ਵਿਦਿਆਰਥਣ ਦੇ ਬਿਆਨ ‘ਤੇ ਇੱਕ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ, ਜਿਸ ਨੇ ਦੋਸ਼ ਲਗਾਇਆ ਹੈ ਕਿ 23 ਸਤੰਬਰ ਨੂੰ ਗਰਲਜ਼ ਹੋਸਟਲ ਵਿੱਚ ਇੱਕ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਨੇ ਇਸ ਘਟਨਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।

ਉੱਥੇ ਹੀ ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਗਵਾੜਾ ਦੇ ਐੱਸ ਪੀ ਮੇਜਰ ਸਿੰਘ, ਡੀ ਐੱਸ ਪੀ ਪਲਵਿੰਦਰ ਸਿੰਘ ਅਤੇ ਇੱਕ ਮਹਿਲਾ ਪੁਲੀਸ ਇੰਸਪੈਕਟਰ ਤੋਂ ਇਲਾਵਾ ਵਿਦਿਆਰਥੀਆਂ ਦੇ ਨੁਮਾਇੰਦੇ ਸ਼ਾਮਲ ਹਨ।

ਇਸ ਦੌਰਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਗਲਤ ਜਾਣਕਾਰੀ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰ ਰਹੀ ਹੈ।

ਰਜਿਸਟਰਾਰ ਮੋਨਿਕਾ ਗੁਲਾਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ, ਯੂਨੀਵਰਸਿਟੀ ਨੇ ਕਿਹਾ ਕਿ ਕੁਝ “ਸਮਾਜ ਵਿਰੋਧੀ ਅਨਸਰ” ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਅਤੇ ਜਿਸ ਤਰੀਕੇ ਨਾਲ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸੰਸਥਾ ਦੇ ਅਕਸ ਨੂੰ ਖਰਾਬ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਜਾਪਦੀ ਹੈ।

ਯੂਨੀਵਰਸਿਟੀ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਫੈਲ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ ਜਾਂ ਉਸਨੂੰ ਅੱਗੇ ਨਾ ਫੈਲਾਉਣ।
 

 

 

​ਪੰਜਾਬ ਪੁਲਿਸ ਸਿਰਫ਼ ਮਿੰਨਤਾਂ-ਤਰਲਿਆਂ ਤੱਕ ਹੀ ਸੀਮਤ ਹੈ, ਹਾਲਾਂਕਿ ਇੱਕ ਪੁਲਿਸ ਕਪਤਾਨ ਦੀ ਕਾਰ ਦੀ ਭੰਨ-ਤੋੜ ਵੀ ਕੀਤੀ ਗਈ ਹੈ ਅਤੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਕੁੱਝ ਪੁਲਿਸ ਅਤੇ ਪ੍ਰੈੱਸ ਦੇ ਵਾਹਨ ਵੀ ਸ਼ਾਮਲ ਹਨ।
​ਜੇਕਰ ਇਸ ਪ੍ਰੋਟੈਸਟ ਵਿੱਚ ਕਿਤੇ ਪੰਜਾਬੀ ਅਤੇ ਸਿੱਖ ਨੌਜਵਾਨ ਸ਼ਾਮਲ ਹੁੰਦੇ, ਤਾਂ ਉਹ ਬੁਰੀ ਤਰ੍ਹਾਂ ਜ਼ਖ਼ਮੀ ਕੀਤੇ ਹੁੰਦੇ ਅਤੇ ਫਾ+ਇਰਿੰਗ ਤੱਕ ਹੋ ਜਾਣੀ ਸੀ?

 

 

 

 

 

 

 

 

 

 

 

​ਦੋ ਦਿਨ ਪਹਿਲਾਂ ਪੰਜਾਬ ਪੁਲਿਸ ਦੀ ਚਿਤਕਾਰਾ ਯੂਨੀਵਰਸਿਟੀ ਵਿੱਚ ਵੀ ਧੂਹ-ਘੜੀਸ ਹੋਣ ਤੋਂ ਬਾਅਦ ਪੱਗਾਂ ਕੱਛ ਵਿੱਚ ਲੈ ਕੇ ਜਾਂਦਿਆ ਦੀਆਂ ਵੀਡੀਓਜ਼ ਤੁਸੀਂ ਸਭ ਨੇ ਵੇਖੀਆਂ ਹੀ ਹੋਣੀਆਂ?
ਕੈਂਪਸ ਦੇ ਅੰਦਰ ਪੁਲਸ ਦੀ ਮੌਜੂਦਗੀ ਵਧਾ ਦਿੱਤੀ ਗਈ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ ‘ਤੇ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਪੂਰੇ ਕੈਂਪਸ ਵਿੱਚ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Check Also

Alleged Bishnoi Gang Threat Letter to Police Sparks Major Security Alarm : ਇਹ ਸੀ ਉਹ ਚਿੱਠੀ, ਜੋ ਬਿਸ਼ਨੋਈ ਗੈਂਗ ਵਲੋਂ ਕਥਿਤ ਤੌਰ ‘ਤੇ ਕੈਨੇਡਾ ਦੇ ਰੱਖਿਆ ਮੰਤਰੀ, ਪੁਲਿਸ ਅਤੇ ਫੌਜ ਨੂੰ ਭੇਜੀ ਗਈ ਸੀ।

“We Will Rule Canada”: Alleged Bishnoi Gang Threat Letter to Police Sparks Major Security Alarm …