Breaking News

Chitkara University Case: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਫ਼ਤਿਆਬਾਦ ਤੋਂ ਗ੍ਰਿਫ਼ਤਾਰ, ਹੁਣ ਤੱਕ 3 ਗ੍ਰਿਫ਼ਤਾਰੀਆਂ

Chitkara University Case: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਫ਼ਤਿਆਬਾਦ ਤੋਂ ਗ੍ਰਿਫ਼ਤਾਰ, ਹੁਣ ਤੱਕ 3 ਗ੍ਰਿਫ਼ਤਾਰੀਆਂ

 

 

 

 

 

 

ਸੋਸ਼ਲ ਮੀਡੀਆ ’ਤੇ ਭੜਕਾਊ ਅਤੇ ਗੁਮਰਾਹਕੁੰਨ ਜਾਣਕਾਰੀ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼; ਪੁਲੀਸ ਵੱਲੋਂ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ

 

 

 

 

 

 

 

 

 

 

ਚਿੱਤਕਾਰਾ ਯੂਨੀਵਰਸਿਟੀ (ਰਾਜਪੁਰਾ) ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਹੋਏ ਵਿਦਿਆਰਥੀ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਆਪਣੀ ਤਫ਼ਤੀਸ਼ ਨੂੰ ਅੱਗੇ ਵਧਾਉਂਦਿਆਂ ਅੱਜ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫ਼ਤਿਆਬਾਦ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤੇ ਗਏ ਇਸ ਮੁਲਜ਼ਮ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਉਕਸਾਉਣ ਅਤੇ ਭੜਕਾਉਣ ਦੇ ਗੰਭੀਰ ਦੋਸ਼ ਹਨ।

 

 

 

 

 

 

 

 

 

 

 

 

 

 

 

 

 

 

 

ਪਟਿਆਲਾ ਪੁਲੀਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ ਵਜੋਂ ਹੋਈ ਹੈ, ਜੋ ਕਿ ਫ਼ਤਿਆਬਾਦ ਦਾ ਰਹਿਣ ਵਾਲਾ ਹੈ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਥਾਣਾ ਬਨੂੜ ਵਿਖੇ ਮਾਮਲਾ ਦਰਜ ਕਰਕੇ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਦੋ ਮੁਲਜ਼ਮਾਂ ਹਿਮਾਂਸ਼ੂ (ਨੰਗਲ) ਅਤੇ ਆਰੀਅਨ (ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਐੱਸ.ਐੱਸ.ਪੀ. ਪਟਿਆਲਾ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਪਾਰਥ ਮਹਿਤਾ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਝੂਠੀਆਂ ਅਤੇ ਗੁਮਰਾਹਕੁੰਨ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਗਿਆ ਸੀ। ਇਸ ਤੋਂ ਇਲਾਵਾ ਉਸ ’ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਡਿਊਟੀ ’ਤੇ ਮੌਜੂਦ ਸਰਕਾਰੀ ਕਰਮਚਾਰੀਆਂ ਦੇ ਕੰਮ ’ਚ ਰੁਕਾਵਟ ਪਾਉਣ ਦੇ ਵੀ ਦੋਸ਼ ਹਨ। ਪਾਰਥ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ 3 ਹੋ ਗਈ ਹੈ। ਪੁਲੀਸ ਮੁਤਾਬਕ ਆਉਣ ਵਾਲੇ ਦਿਨਾਂ ’ਚ ਹੋਰ ਵੀ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

Check Also

Sukhpal Khaira Vs Gayatri Bishnoi – ਸੁਖਪਾਲ ਖਹਿਰਾ ਦਾ ਗਾਇਤਰੀ ਬਿਸ਼ਨੋਈ ਨੂੰ ਜਵਾਬ

Sukhpal Khaira Vs Gayatri Bishnoi – ਮਾਮਲਾ ਮਨੀਸ਼ ਸਿਸੋਦੀਆ ਦਾ ਅਤੇ ਕੋਠੀ ਵਿਚ ਗਾਇਤਰੀ ਬਿਸ਼ਨੋਈ …