Breaking News

Punjab ਪੰਜਾਬ ਪੁਲਿਸ ਦਾ ਸਿਪਾਹੀ ਹੈਰੋਇਨ ਸਮੇਤ ਗ੍ਰਿਫ਼ਤਾਰ

Punjab ਪੰਜਾਬ ਪੁਲਿਸ ਦਾ ਸਿਪਾਹੀ ਹੈਰੋਇਨ ਸਮੇਤ ਗ੍ਰਿਫ਼ਤਾਰ

ਖੰਨਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਲੌਰ ਵਿਖੇ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਵਿਰੁੱਧ ਕੀਤੀ ਮੀਟਿੰਗ ਤੋਂ ਬਾਅਦ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਖੰਨਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

 

 

 

ਗ੍ਰਿਫ਼ਤਾਰ ਸਿਪਾਹੀ ਦੀ ਪਛਾਣ ਅਰੁਣ ਸ਼ਰਮਾ ਵਜੋਂ ਹੋਈ ਹੈ, ਜੋ ਖੰਨਾ ਵਿਖੇ ਹੀ ਤਾਇਨਾਤ ਸੀ।

 

 

 

 

 

 

 

 

ਸਿਪਾਹੀ ਲੰਬੇ ਸਮੇਂ ਤੋਂ ਨਸ਼ੇ ਦਾ ਸੇਵਨ ਕਰਦਾ ਆ ਰਿਹਾ ਸੀ ਅਤੇ ਉਸ ’ਤੇ ਨਸ਼ਾ ਵੇਚਣ ਦੇ ਵੀ ਦੋਸ਼ ਹਨ। ਪੁਲਿਸ ਨੇ ਟਰੈਪ ਲਗਾ ਕੇ ਉਸ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮਾਮਲੇ ਸਬੰਧੀ ਥਾਣਾ ਸਿਟੀ-2 ਖੰਨਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

 

 

 

 

 

 

 

 

 

 

 

 

 

 

 

 

ਇਸਦੇ ਨਾਲ ਹੀ ਖੰਨਾ ਪੁਲਿਸ ਨੇ ਇੱਕ ਹੋਰ ਮਾਮਲੇ ਵਿੱਚ ਪੰਜਾਬ ਹੋਮਗਾਰਡ ਦੇ ਜਵਾਨ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਜਵਾਨ ਨਸ਼ੇ ਦੀ ਹਾਲਤ ਵਿੱਚ ਮਿਲਿਆ ਸੀ। ਉਸ ਦਾ ਸਰਕਾਰੀ ਹਸਪਤਾਲ ਖੰਨਾ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਇਸ ਤੋਂ ਬਾਅਦ ਪੁਲਿਸ ਨੇ ਹੋਮਗਾਰਡ ਜਵਾਨ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Check Also

Parvinder Jhota ਦੇ ਪਰਿਵਾਰ ਨੇ ਕੀਤਾ ਸਪਸ਼ਟ; ਮੰਗਾਂ ਮੰਨੇ ਜਾਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ

Parvinder Jhota ਦੇ ਪਰਿਵਾਰ ਨੇ ਕੀਤਾ ਸਪਸ਼ਟ; ਮੰਗਾਂ ਮੰਨੇ ਜਾਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ ਨਸ਼ਾ …