Breaking News

Meerut – ਮੇਰਠ ਨੀਲਾ ਡਰੰਮ ਕਤਲ ਮਾਮਲੇ ’ਚ ਮੁਸਕਾਨ ਅਤੇ ਸਾਹਿਲ ਨੂੰ ਮੌਤ ਦੀ ਸਜ਼ਾ

Meerut – ਮੇਰਠ ਨੀਲਾ ਡਰੰਮ ਕਤਲ ਮਾਮਲੇ ’ਚ ਮੁਸਕਾਨ ਅਤੇ ਸਾਹਿਲ ਨੂੰ ਮੌਤ ਦੀ ਸਜ਼ਾ

ਮੇਰਠ : ਮੇਰਠ ਦੇ ਬਹੁਚਰਚਿਤ ਸੌਰਭ ਰਾਜਪੂਤ ਹੱਤਿਆਕਾਂਡ ਯਾਨੀ ‘ਨੀਲਾ ਡਰਮ ਕੇਸ’ ਵਿੱਚ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਦਾ ਫ਼ੈਸਲਾ ਸੁਣਦਿਆਂ ਹੀ ਮੁਸਕਾਨ ਰਸਤੋਗੀ ਅਤੇ ਸਾਹਿਲ ਸ਼ੁਕਲਾ ਭਾਵੁਕ ਹੋ ਗਏ। ਜ਼ਿਲ੍ਹਾ ਜੱਜ ਅਰਵਿੰਦ ਕੁਮਾਰ ਮਿਸ਼ਰਾ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਸਜ਼ਾ ‘ਤੇ ਸੁਣਵਾਈ ਹੋਈ।

 

 

 

ਉੱਥੇ ਹੀ ਮੁਸਕਾਨ ਨੇ ਕਿਹਾ ਕਿ ਉਸ ਦੀਆਂ ਦੋ ਧੀਆਂ ਹਨ, ਉਨ੍ਹਾਂ ਦਾ ਖ਼ਿਆਲ ਰੱਖਿਆ ਜਾਵੇ । ਹਾਲਾਂਕਿ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਵੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਦੋਵਾਂ ਦੋਸ਼ੀਆਂ ਤੋਂ ਅਦਾਲਤ ਨੇ ਪੁੱਛਿਆ ਸੀ ਕਿ ਕੀ ਉਹ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਕੁਝ ਕਹਿਣਾ ਚਾਹੁੰਦੇ ਹਨ । ਦੋਵਾਂ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਕੁਝ ਨਹੀਂ ਕਹਿਣਾ ਹੈ।

 

 

 

 

ਦੁਪਹਿਰ ਦੇ ਖਾਣੇ ਤੋਂ ਬਾਅਦ ਦੋਵਾਂ ਨੂੰ ਦੁਬਾਰਾ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਸਜ਼ਾ ਸੁਣਾਈ । ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਫ਼ੈਸਲਾ ਸੁਣਦੇ ਸਮੇਂ ਮੁਸਕਾਨ ਨੇ ਹੱਥ ਜੋੜੇ ਹੋਏ ਸਨ ਅਤੇ ਬਾਅਦ ਵਿੱਚ ਰੋਣ ਲੱਗੀ। ਸਾਹਿਲ ਸ਼ੁਕਲਾ ਦੀਆਂ ਅੱਖਾਂ ਵੀ ਨਮ ਹੋ ਗਈਆਂ।

 

 

 

 

 

ਇਸ ਮਾਮਲੇ ਵਿੱਚ ਸਰਕਾਰੀ ਪੱਖ ਨੇ ਅਪਰਾਧ ਦੀ ਗੰਭੀਰਤਾ ਅਤੇ ਕਰੂਰਤਾ ਦਾ ਹਵਾਲਾ ਦਿੰਦੇ ਹੋਏ ਦੋਵਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦੂਜੇ ਪਾਸੇ, ਬਚਾਅ ਪੱਖ ਨੇ ਮੁਸਕਾਨ ਦੀਆਂ ਦੋਵਾਂ ਧੀਆਂ ਦੇ ਭਵਿੱਖ ਅਤੇ ਪਰਵਰਿਸ਼ ਦਾ ਹਵਾਲਾ ਦੇ ਕੇ ਅਦਾਲਤ ਨੂੰ ਨਰਮੀ ਵਰਤਣ ਦੀ ਅਪੀਲ ਕੀਤੀ ਸੀ।

Check Also

Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ …