Kulbir Zira Gunman: ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਕਾਬੂ
ਬੀਐੱਸਐੱਫ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੀਤੀ ਕਾਰਵਾਈ; ‘ਆਪ’ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ
Kulbir Zira Gunman: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਨੂੰ ਅਫ਼ੀਮ ਸਣੇ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਾਰਵਾਈ ਕਰਦਿਆਂ ਗੰਨਮੈਨ ਨੂੰ ਕਾਬੂ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ, ਉਸ ਕੋਲੋਂ ਬਰਾਮਦ ਅਫ਼ੀਮ ਦੀ ਮਾਤਰਾ ਅਤੇ ਹੋਰ ਜਾਣਕਾਰੀ ਨਹੀਂ ਮਿਲੀ।
ਕਾਂਗਰਸ ਦੇ ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ BSF ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਤੋਂ ਗ੍ਰਿਫਤਾਰ
— Baltej Pannu (@BaltejPannu) October 20, 2026
ਫ਼ਿਰੋਜ਼ਪੁਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈਆਂ ਜਾਰੀ
ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਸੁਰੱਖਿਆ ਬਲਾਂ ਅਤੇ ਪੰਜਾਬ ਪੁਲੀਸ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 18 ਅਕਤੂਬਰ ਨੂੰ ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਸਾਂਝੀ ਕਾਰਵਾਈ ਦੌਰਾਨ ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚੋਂ 10.750 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਤੋਂ ਬਾਅਦ 19 ਅਕਤੂਬਰ ਨੂੰ ਵੀ ਫ਼ਿਰੋਜ਼ਪੁਰ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਸੀ।
ਕੁਲਬੀਰ ਸਿੰਘ ਜ਼ੀਰਾ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਹਨ। ਉਨ੍ਹਾਂ ਦੇ ਗੰਨਮੈਨ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਮਾਮਲੇ ਵਿੱਚ ਬੀਐੱਸਐੱਫ ਜਾਂ ਪੁਲੀਸ ਵੱਲੋਂ ਕੋਈ ਵਿਸਥਾਰਤ ਅਧਿਕਾਰਤ ਬਿਆਨ ਸਾਹਮਣੇ ਆਉਣ ’ਤੇ ਹੀ ਬਰਾਮਦਗੀ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਹੋਰ ਜਾਣਕਾਰੀ ਸਪੱਸ਼ਟ ਹੋ ਸਕੇਗੀ।