Breaking News
Parvinder Jhota Murder: ਸੀਬੀਆਈ ਨੇ ਦਰਜ ਕੀਤੀ ਝੋਟਾ ਕਤਲ ਕਾਂਡ ਦੀ ਐੱਫਆਈਆਰ
ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਿਮਾਂਡ ’ਤੇ ਲੈਣ ਦੀ ਤਿਆਰੀ
ਅੱਜ PGI ‘ਚ ਹੋਵੇਗਾ ਪਰਮਿੰਦਰ ਝੋਟੇ ਦਾ ਪੋਸਟਮਾਰਟਮ, CBI ਦੀ FIR ਤੋਂ ਬਾਅਦ ਮੰਨਿਆ ਪਰਿਵਾਰ,

ਕੇਂਦਰੀ ਜਾਂਚ ਏਜੰਸੀ (CBI) ਨੇ ਮਾਨਸਾ ਦੇ ਚਰਚਿਤ ਪਰਵਿੰਦਰ ਸਿੰਘ ਉਰਫ਼ ‘ਝੋਟਾ’ ਕਤਲ ਕਾਂਡ ਸਬੰਧੀ ਬਾਰੀਕੀ ਨਾਲ ਜਾਂਚ ਸ਼ੁਰੂ ਕਰਦਿਆਂ ਰਸਮੀ ਤੌਰ ’ਤੇ ਐੱਫ.ਆਈ.ਆਰ. (FIR) ਦਰਜ ਕਰ ਲਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਏਜੰਸੀ ਨੇ ਕੇਸ ਦੀਆਂ ਸਾਰੀਆਂ ਫ਼ਾਈਲਾਂ ਅਤੇ ਪੰਜਾਬ ਪੁਲੀਸ ਵੱਲੋਂ ਇਕੱਠੇ ਕੀਤੇ ਗਏ ਸਬੂਤ ਆਪਣੇ ਹੱਥਾਂ ਵਿੱਚ ਲੈ ਲਏ ਹਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ, ਜੋ ਕਿ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ, ਨੂੰ ਸੀ.ਬੀ.ਆਈ. ਜਲਦ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਵੇਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪੰਜ ਮੈਂਬਰੀ ਟੀਮ ਇੱਥੇ ਪਹੁੰਚ ਗਈ ਅਤੇ ਕਤਲ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਲਈ CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਟੀਮ ਨੇ ਸਿਟੀ-2 ਪੁਲੀਸ ਥਾਣੇ ਪਹੁੰਚ ਕੇ ਇਸ ਕੇਸ ਨਾਲ ਸਬੰਧਤ ਫ਼ਾਈਲ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

ਪਰਮਿੰਦਰ ਸਿੰਘ ਝੋਟਾ ਦਾ ਪਰਿਵਾਰ ਲਗਾਤਾਰ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ। ਪਰਿਵਾਰ ਦੀ ਮੰਗ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਮਾਮਲੇ ਦੀ CBI ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਪਹੁੰਚੇ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ।