Mansa Parvinder Singh Jhota Case Updates
ਮਾਨਸਾ ਸਸਪੈਂਡ ਡਰੱਗ ਇੰਸਪੈਕਟਰ ਨਰੇਸ਼ ਦੀ ਜ਼ਮੀਨ ਜਾਇਦਾਦ ਹੋਵੇਗੀ ਸੀਲ ?ਵਿਜੀਲੈਂਸ ਨੇ ਮਾਲ ਵਿਭਾਗ ਨੂੰ ਲਿਖਿਆ ਪੱਤਰ
ਪਤਨੀ ਤੇ ਪਿਤਾ ਦੀ ਸੰਪਤੀ ਵੀ ਘੋਖਣਗੇ
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਅੱਜ 24 ਘੰਟਿਆਂ ਦੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਉਸ ਨੂੰ
ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਤਵੀ ਕਰਨ ਦਾ ਫੈਸਲਾ ਐਕਸ਼ਨ ਕਮੇਟੀ ਵੱਲੋਂ ਲਿਆ ਗਿਆ ਹੈ।
ਦੂਜੇ ਪਾਸੇ ਐਕਸ਼ਨ ਕਮੇਟੀ ਦੇ ਸੱਦੇ ਉਤੇ ਮਾਨਸਾ ਵਿਖੇ ਹੀ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਅੱਜ ਵਾਲੇ ਧਰਨਿਆਂ ਨੂੰ ਮੁਲਤਵੀ ਕਰਨ ਦੇ ਨਾਲ ਹੀ 5 ਨਵੰਬਰ ਨੂੰ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸੇ ਦੌਰਾਨ ਹੀ ਪਰਵਿੰਦਰ ਸਿੰਘ ਝੋਟੇਾ ਦੇ ਪਰਿਵਾਰ ਦੀ ਰਾਖੀ ਲਈ ਕੇਂਦਰ ਸਰਕਾਰ ਵੱਲੋਂ ਸੀ ਆਰ ਪੀ ਐੱਫ ਦੀ ਟੀਮ ਮਾਨਸਾ ਵਿਖੇ ਪੁੱਜ ਗਈ ਹੈ ਅਤੇ ਪਰਿਵਾਰ ਦੀ ਰਾਖੀ ਲਈ ਬਾਕਾਇਦਾ ਤਾਇਨਾਤੀ ਸ਼ੁਰੂ ਕਰ ਦਿੱਤੀ ਗਈ ਹੈ।
ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼, ਨਸ਼ਿਆਂ ਦੇ ਖ਼ਾਤਮੇ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਸਮੂਹ ਮੰਗਾਂ ਦੀ ਪੂਰਤੀ ਲਈ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦੇ ਮੱਦੇਨਜ਼ਰ ਭਲਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਹੋਣ ਵਾਲੇ ਰੋਸ ਐਕਸ਼ਨ ਫ਼ਿਲਹਾਲ ਮੁਲਤਵੀ ਰਹਿਣਗੇ।
ਇੱਥੇ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦੀ 13 ਅਕਤੂਬਰ ਨੂੰ ਹੋਏ ਕਤਲ ਤੋਂ ਬਾਅਦ ਅੱਜ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਜ਼ੀਰਾਂ ਵਲੋਂ ਪਰਿਵਾਰ ਕੋਲ ਸੱਥਰ ਉਪਰ ਬੈਠਣ ਦੀ ਦੂਰੀ ਬਣਾਈ ਹੋਈ ਹੈ, ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਗਏ ਹਨ।
ਆਪ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਸਾਰੇ ਵਿਧਾਇਕ ਪਰਿਵਾਰ ਕੋਲ ਅੱਜ ਵੀ ਜਾਣਾ ਚਾਹੁੰਦੇ ਹਨ ਪਰ ਐਕਸ਼ਨ ਕਮੇਟੀ ਵੱਲੋਂ ਸਰਕਾਰ ’ਤੇ ਬੋਲੋੜਾ ਤਵਾ ਲਾਇਆ ਜਾ ਰਿਹਾ ਹੈ ਅਤੇ ਸੌੜੀ ਰਾਜਨੀਤੀ ਲਈ ਬਾਪੂ ਭੀਮ ਸਿੰਘ ਫੌਜੀ ਨੂੰ ਭੜਕਾਇਆ ਜਾ ਰਿਹਾ ਹੈ।
ਉੱਧਰ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਮੌਤ ਦਾ ਸ਼ਿਕਾਰ ਹੋਏ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਦਾ ਮਾਮਲਾ ਚਾਰ ਦਿਨਾਂ ਬਾਅਦ ਵੀ ਅਟਕਿਆ ਹੋਇਆ ਹੈ। ਉਸ ਦੀ ਪਤਨੀ ਪਰਮਜੀਤ ਕੌਰ ਨੇ ਪ੍ਰਸ਼ਾਸਨ ’ਤੇ ਪਤੀ ਦੀ ਦੇਹ ਰੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਜਬਰੀ ਸੰਸਕਾਰ ਕੀਤਾ ਗਿਆ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਪਤੀ ਦੀ ਮੌਤ ਮਗਰੋਂ ਮਾਨਸਾ ਇਨਸਾਫ਼ ਮੋਰਚੇ ਵਿੱਚ ਸੰਘਰਸ਼ ਦਾ ਪੱਲਾ ਫੜਨ ਵਾਲੀ ਪਰਮਜੀਤ ਕੌਰ ਨੇ ਦੋਸ਼ ਲਾਇਆ ਕਿ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਰਾਹਤ ਦੇਣ ਦੀ ਥਾਂ ਪਤੀ ਦੀ ਦੇਹ ਨੂੰ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੌਤ ਮਗਰੋਂ ਉਨ੍ਹਾਂ ਦੇ ਪਤੀ ਦੀ ਦੇਹ ਦੀ ਬੇਕਦਰੀ ਕੀਤੀ ਗਈ ਹੈ, ਅਜਿਹਾ ਉਨ੍ਹਾਂ ਪਹਿਲਾਂ ਕਦੇ ਨਹੀਂ ਦੇਖਿਆ। ਉਨ੍ਹਾਂ ਜਬਰੀ ਸਸਕਾਰ ਦਾ ਵਿਰੋਧ ਕਰਦਿਆਂ ਕਾਨੂੰਨੀ ਲੜਾਈ ਲੜਨ ਦੀ ਗੱਲ ਦੁਹਰਾਈ।
ਪਰ ਦੂਜੇ ਪਾਸੇ ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਆਪਣੇ ਪੁੱਤਰ ਦਾ ਸਸਕਾਰ ਕਰਨ ਦੀ ਗੱਲ ਕਹੀ ਹੈ।
ਪਰਵਿੰਦਰ ਝੋਟੇ ਦੇ ਮਾਮਲੇ ਤੋਂ ਬਾਅਦ ਬੋਲੇ ਨਰਿੰਦਰ ਭਰਾਜ ਨਸ਼ਿਆਂ ਦੇ ਮੁੱਦੇ ’ਤੇ ਜਿੰਨਾ ਕੰਮ CM ਸਾਬ੍ਹ ਨੇ ਕੀਤਾ ਕਿਸੇ ਨੇ ਨਹੀਂ ਕੀਤਾ! ਕਾਂਗਰਸ ਤੇ ਅਕਾਲੀ ਦਲ ਨੂੰ ਪਿਛਲੇ 2 ਮਹੀਨਿਆਂ ਤੋਂ ਹੀ ਕਿਉਂ ਦਿਖਣਾ ਸ਼ੁਰੂ ਹੋਇਆ ਨਸ਼ਾਂ !