Breaking News

US Nagar Kirtan: ਅਮਰੀਕਾ ਦੇ ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਗੋਲੀਬਾਰੀ; ਦੋ ਜ਼ਖ਼ਮੀ

US Nagar Kirtan: ਅਮਰੀਕਾ ਦੇ ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਗੋਲੀਬਾਰੀ; ਦੋ ਜ਼ਖ਼ਮੀ
ਸਾਲਾਨਾ ਸਮਾਗਮ ਦੌਰਾਨ ਦੋ ਘਟਨਾਵਾਂ ਵਾਪਰੀਆਂ; ਚਾਕੂਬਾਜ਼ੀ ਦੇ ਮਾਮਲੇ ’ਚ ਸੈਕਰਾਮੈਂਟੋ ਦਾ 28 ਸਾਲਾ ਵਿਅਕਤੀ ਗ੍ਰਿਫ਼ਤਾਰ

 

 

 

 

 

 

 

 

 

ਯੂਬਾ ਸਿਟੀ ਅੱਪਡੇਟਃ
ਕੈਲੇਫੋਰਨੀਆ ਦੇ ਯੂਬਾ ਸਿਟੀ ਵਿਖੇ ਸਾਲਾਨਾ ਨਗਰ ਕੀਰਤਨ ਦੌਰਾਨ ਗੋਲੀਬਾਰੀ ਅਤੇ ਛੁਰੇਬਾਜ਼ੀ ਦੀਆਂ ਦੋ ਵੱਖ-ਵੱਖ ਘਟਨਾਵਾਂ ਵਾਪਰੀਆਂ ਹਨ। ਇਸ ਦੀ ਪੁਸ਼ਟੀ ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਵੱਲੋਂ ਕੀਤੀ ਗਈ ਹੈ।

 

 

 

 

 

ਸ਼ੈਰਿਫ਼ ਦਫ਼ਤਰ ਅਨੁਸਾਰ, ਗੋਲੀਬਾਰੀ ਦੀ ਘਟਨਾ ਹੈਲੋਵੀਨ ਵਾਲੇ ਦਿਨ (ਨਗਰ ਕੀਰਤਨ ਤੋਂ ਇੱਕ ਦਿਨ ਪਹਿਲਾਂ) ਗੁਰਦੁਆਰਾ ਸਾਹਿਬ ਦੇ ਸਾਹਮਣੇ ਟੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਏ ਵਿੱਚ ਵਾਪਰੀ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਹੈ।
ਇਸੇ ਦੌਰਾਨ ਐਤਵਾਰ ਨੂੰ ਨਗਰ ਕੀਰਤਨ ਦੀ ਸਮਾਪਤੀ ਦੇ ਨੇੜੇ ਦੋ ਗੁੱਟਾਂ ਦੀ ਲੜਾਈ ਦਰਮਿਆਨ ਛੁਰੇਬਾਜ਼ੀ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਨੂੰ ਇਲਾਜ ਲਈ ਯੂਸੀ ਡੇਵਿਸ ਮੈਡੀਕਲ ਸੈਂਟਰ ਵਿਖੇ ਦਾਖ਼ਲ ਕਰਵਾਇਆ ਗਿਆ।

 

 

 

 

 

 

 

 

 

ਸ਼ੈਰਿਫ਼ ਦਫ਼ਤਰ ਨੇ ਇਸ ਮਾਮਲੇ ਵਿੱਚ ਸੈਕਰਾਮੈਂਟੋ ਦੇ ਰਹਿਣ ਵਾਲੇ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਸਟਰ ਕਾਊਂਟੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਸ ਵਿਰੁੱਧ ਅਪਰਾਧ ਦੀ ਸਾਜ਼ਿਸ਼ ਰਚਣ, ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ, ਖ਼ਤਰਨਾਕ ਹਥਿਆਰ ਨਾਲ ਹਮਲਾ ਕਰਨ, ਹਮਲੇ ਦੌਰਾਨ ਸਰੀਰਕ ਸੱਟ ਪਹੁੰਚਾਉਣ ਅਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਦੋਸ਼ ਲਗਾਏ ਗਏ ਹਨ।

 

 

 

 

 

 

 

 

 

 

 

ਸ਼ੈਰਿਫ਼ ਦਫ਼ਤਰ ਅਨੁਸਾਰ, ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀਬਾਰੀ ਅਤੇ ਛੁਰੇਬਾਜ਼ੀ ਦੀਆਂ ਦੋਵੇਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ।
ਜਾਂਚਕਰਤਾ ਇਸ ਮਾਮਲੇ ਦੀ ਜਾਂਚ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਵੀ ਸੰਪਰਕ ਵਿੱਚ ਹਨ।
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ

 

 

 

 

 

 

 

 

 

 

 

 

 

 

 

US Nagar Kirtan Attack: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ 47ਵੇਂ ਸਾਲਾਨਾ ਸਿੱਖ ਸਮਾਗਮ ਅਤੇ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਸ਼ਨਿੱਚਰਵਾਰ 31 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਵਿੱਚ ਗੋਲੀਬਾਰੀ ਦੀ ਸੀ। ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਦੀ ਪਛਾਣ ਕਰ ਲਈ ਹੈ ਪਰ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

 

 

 

 

 

 

 

 

 

 

ਦੂਜੀ ਘਟਨਾ ਐਤਵਾਰ ਪਹਿਲੀ ਨਵੰਬਰ ਨੂੰ ਨਗਰ ਕੀਰਤਨ ਦੀ ਸਮਾਪਤੀ ਨੇੜੇ ਵਾਪਰੀ ਜਦੋਂ ਚਾਕੂਬਾਜ਼ੀ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਨੂੰ ਯੂ ਸੀ ਡੇਵਿਸ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਗਈ ਹੈ।

 

 

 

 

 

 

 

 

 

 

 

ਪੁਲੀਸ ਨੇ ਇਸ ਘਟਨਾ ਦੇ ਸਬੰਧ ਵਿੱਚ ਸੈਕਰਾਮੈਂਟੋ ਵਾਸੀ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਸਟਰ ਕਾਊਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਸ ਖ਼ਿਲਾਫ਼ ਇਰਾਦਾ ਕਤਲ, ਅਪਰਾਧ ਦੀ ਸਾਜ਼ਿਸ਼, ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਜਾਨਲੇਵਾ ਹਥਿਆਰ ਨਾਲ ਹਮਲਾ ਕਰਨ ਸਮੇਤ ਕਈ ਦੋਸ਼ ਲਾਏ ਗਏ ਹਨ।

 

 

 

 

 

 

 

 

 

 

 

 

 

 

 

 

 

 

ਦੋਵੇਂ ਘਟਨਾਵਾਂ ਦੇ ਸਬੰਧਾਂ ਦੀ ਜਾਂਚ

ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਹਾਲੇ ਇਹ ਸਪੱਸ਼ਟ ਨਹੀਂ ਹੋਇਆ ਕਿ ਗੋਲੀਬਾਰੀ ਅਤੇ ਚਾਕੂਬਾਜ਼ੀ ਦੀਆਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ। ਜਾਂਚਕਰਤਾ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਬਾਰੇ ਹੋਰ ਜਾਣਕਾਰੀ ਬੁੱਧਵਾਰ ਨੂੰ ਜਾਰੀ ਕੀਤੀ ਜਾ ਸਕਦੀ ਹੈ।

Check Also

Ludhiana ਲੁਧਿਆਣਾ ‘ਚ NRI ਔਰਤ ਦਾ ਕਤਲ, ਆਸਟ੍ਰੇਲੀਆ ਤੋਂ 4 ਦਿਨ ਪਹਿਲਾਂ ਹੀ ਆਈ ਸੀ, ਪਤੀ ‘ਤੇ ਇਲਜ਼ਾਮ

Ludhiana ਲੁਧਿਆਣਾ ‘ਚ NRI ਔਰਤ ਦਾ ਕਤਲ, ਆਸਟ੍ਰੇਲੀਆ ਤੋਂ 4 ਦਿਨ ਪਹਿਲਾਂ ਹੀ ਆਈ ਸੀ, …