Breaking News

England ’ਚ ਘਰ ਨੂੰ ਅੱਗ ਲੱਗਣ ਕਾਰਨ ਪੰਜਾਬ ਦੀ ਮਹਿਲਾ ਡਾਕਟਰ ਦੀ ਮੌਤ; ਪਿਤਾ ਨੇ ਲਾਏ ਕਤਲ ਦੇ ਦੋਸ਼

England ’ਚ ਘਰ ਨੂੰ ਅੱਗ ਲੱਗਣ ਕਾਰਨ ਪੰਜਾਬ ਦੀ ਮਹਿਲਾ ਡਾਕਟਰ ਦੀ ਮੌਤ; ਪਿਤਾ ਨੇ ਲਾਏ ਕਤਲ ਦੇ ਦੋਸ਼
ਸਹੁਰਾ ਪਰਿਵਾਰ ਨੇ ਸ਼ਾਰਟ ਸਰਕਟ ਨੂੰ ਦੱਸਿਆ ਹਾਦਸੇ ਦਾ ਕਾਰਨ

ਇੰਗਲੈਂਡ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਫਗਵਾੜਾ ਦੀ ਜੰਮਪਲ ਡਾ. ਸ਼ਿਵਾਨੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਮੰਦਭਾਗੀ ਖਬਰ ਤੋਂ ਬਾਅਦ ਫਗਵਾੜਾ ਦੇ ਮੈਡੀਕਲ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ’ਤੇ ਘਰੇਲੂ ਤਸ਼ੱਦਦ ਅਤੇ ਸਾਜ਼ਿਸ਼ ਦੇ ਗੰਭੀਰ ਦੋਸ਼ ਲਗਾਏ ਗਏ ਹਨ, ਜਦਕਿ ਲੜਕੇ ਦੇ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਬਿਜਲੀ ਦੇ ਸ਼ਾਰਟ ਸਰਕਟ ਜਾਂ ਹੀਟਰ ਕਾਰਨ ਵਾਪਰਿਆ ਹਾਦਸਾ ਕਰਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਇੰਗਲੈਂਡ ਸਥਿਤ ਪਤੀ-ਪਤਨੀ ਦੇ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਘਰ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਗੁਆਂਢੀਆਂ ਨੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀਆਂ ਫਾਇਰ ਅਤੇ ਰੈਸਕਿਊ ਟੀਮਾਂ ਨੇ ਦੋਵਾਂ ਨੂੰ ਘਰ ਵਿੱਚੋਂ ਬਾਹਰ ਕੱਢਿਆ। ਹਾਲਾਂਕਿ, ਡਾਕਟਰੀ ਸਹਾਇਤਾ ਦੇ ਬਾਵਜੂਦ ਡਾ. ਸ਼ਿਵਾਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਧੂੰਏਂ ਕਾਰਨ ਸਾਹ ਘੁੱਟਣ ਅਤੇ ਅੱਗ ਨਾਲ ਝੁਲਸਣ ਕਾਰਨ ਹੋਈ। ਉੱਧਰ, ਉਸ ਦਾ ਪਤੀ ਦਿਲਾਵਰ ਕਟਾਰੀਆ ਵੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਬਰਮਿੰਘਮ ਦੇ ਕੁਈਨ ਐਲਿਜ਼ਾਬੈਥ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਇਸ ਸਮੇਂ ਕੋਮਾ ਵਿੱਚ ਹੈ ਅਤੇ ਵੈਂਟੀਲੇਟਰ ਦੀ ਸਹਾਇਤਾ ’ਤੇ ਦੱਸਿਆ ਜਾ ਰਿਹਾ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਫਗਵਾੜਾ ਵਿੱਚ ਮ੍ਰਿਤਕਾ ਦੇ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ। ਡਾ. ਸ਼ਿਵਾਨੀ ਦੇ ਪਿਤਾ ਡਾ. ਕੇ.ਕੇ. ਵਰਮਾ, ਜੋ ਫਗਵਾੜਾ ਦੇ ਪ੍ਰਸਿੱਧ ਡਾਕਟਰ ਹਨ, ਨੇ ਇਸ ਘਟਨਾ ਨੂੰ ਮਹਿਜ਼ ਹਾਦਸਾ ਮੰਨਣ ਤੋਂ ਇਨਕਾਰ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਸਾਲ 2023 ਵਿੱਚ ਵਿਆਹ ਤੋਂ ਬਾਅਦ ਜਦੋਂ ਉਨ੍ਹਾਂ ਦੀ ਧੀ ਆਪਣੇ ਪਤੀ ਨਾਲ ਪੇਸ਼ੇਵਰ ਕੰਮਕਾਜ ਲਈ ਇੰਗਲੈਂਡ ਗਈ ਤਾਂ ਉਸ ਨੂੰ ਕਥਿਤ ਤੌਰ ’ਤੇ ਮਾਨਸਿਕ ਪਰੇਸ਼ਾਨੀ, ਸਰੀਰਕ ਤਸ਼ੱਦਦ ਅਤੇ ਘਰੇਲੂ ਹਿੰਸਾ ਦਾ ਸਾਹਮਣਾ ਕਰਨਾ ਪਿਆ। ਪਰਿਵਾਰ ਨੇ ਮੈਡੀਕਲ ਭਾਈਚਾਰੇ ਦੇ ਮੈਂਬਰਾਂ ਦੀ ਹਮਾਇਤ ਨਾਲ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਅਤੇ ਬ੍ਰਿਟੇਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਅੱਗ ਜਾਣਬੁੱਝ ਕੇ ਤਾਂ ਨਹੀਂ ਲਗਾਈ ਗਈ।

ਦੂਜੇ ਪਾਸੇ, ਫਗਵਾੜਾ ਨੇੜਲੇ ਪਿੰਡ ਖੱਟੀ ਦੇ ਰਹਿਣ ਵਾਲੇ ਦਿਲਾਵਰ ਕਟਾਰੀਆ ਦੇ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਤੀ-ਪਤਨੀ ਵਿਚਕਾਰ ਸਬੰਧ ਸੁਖਾਵੇਂ ਸਨ ਅਤੇ ਉਨ੍ਹਾਂ ਦਾ ਵਿਆਹੁਤਾ ਜੀਵਨ ਆਪਸੀ ਸਹਿਯੋਗ ਅਤੇ ਪਿਆਰ ਨਾਲ ਚੱਲ ਰਿਹਾ ਸੀ। ਪਰਿਵਾਰ ਨੇ ਦਾਅਵਾ ਕੀਤਾ ਕਿ ਇਹ ਇੱਕ ਮੰਦਭਾਗਾ ਹਾਦਸਾ ਸੀ, ਜਿਸ ਦਾ ਸੰਭਾਵਿਤ ਕਾਰਨ ਕਮਰੇ ਵਿੱਚ ਚੱਲ ਰਿਹਾ ਹੀਟਰ ਜਾਂ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋ ਸਕਦਾ ਹੈ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਘਰੇਲੂ ਤਸ਼ੱਦਦ ਜਾਂ ਆਪਸੀ ਝਗੜੇ ਦੇ ਦੋਸ਼ਾਂ ਨੂੰ ਨਕਾਰਿਆ ਹੈ।

ਉੱਧਰ, ਇੰਗਲੈਂਡ ਦੀ ਪੁਲੀਸ ਅਤੇ ਫੋਰੈਂਸਿਕ ਮਾਹਿਰਾਂ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਟੀਮ ਵੱਲੋਂ ਘਰ ਦੇ ਬਿਜਲੀ ਸਿਸਟਮ, ਤਾਰਾਂ, ਹੀਟਰ ਅਤੇ ਹੋਰ ਬਿਜਲੀ ਉਪਕਰਨਾਂ ਦੀ ਜਾਂਚ ਦੇ ਨਾਲ-ਨਾਲ ਅੱਗ ਦੇ ਫੈਲਣ ਦੇ ਤਰੀਕੇ ਅਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਸ ਦੌਰਾਨ ਡਾ. ਸ਼ਿਵਾਨੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਵੀ ਪਰਿਵਾਰ ਨੂੰ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਕਾਰਨ ਉਡੀਕ ਕਰਨੀ ਪੈ ਰਹੀ ਹੈ। ਬ੍ਰਿਟੇਨ ਦੇ ਕਾਨੂੰਨ ਅਨੁਸਾਰ ਸ਼ੱਕੀ ਜਾਂ ਅਸਪੱਸ਼ਟ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕੋਰੋਨਰ ਵੱਲੋਂ ਜਾਂਚ (Coroner’s Inquest) ਕਰਵਾਈ ਜਾਂਦੀ ਹੈ। ਇਸ ਲਈ ਫੋਰੈਂਸਿਕ ਪੋਸਟਮਾਰਟਮ, ਮੌਤ ਦੇ ਕਾਰਨਾਂ ਦੀ ਪੁਸ਼ਟੀ ਅਤੇ ਲੋੜੀਂਦੀਆਂ ਕਾਨੂੰਨੀ ਤੇ ਕੂਟਨੀਤਕ ਪ੍ਰਵਾਨਗੀਆਂ ਤੋਂ ਬਾਅਦ ਹੀ ਮ੍ਰਿਤਕ ਦੇਹ ਨੂੰ ਫਗਵਾੜਾ ਲਿਆਉਣ ਦੀ ਪ੍ਰਕਿਰਿਆ ਪੂਰੀ ਹੋ ਸਕੇਗੀ।

ਫਿਲਹਾਲ ਯੂਕੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਪੜਾਅ ’ਤੇ ਕਿਸੇ ਵਿਰੁੱਧ ਕੋਈ ਰਸਮੀ ਅਪਰਾਧਿਕ ਦੋਸ਼ ਤੈਅ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੋਵੇਂ ਪਰਿਵਾਰ ਜਾਂਚ ਦੇ ਅੰਤਿਮ ਨਤੀਜਿਆਂ ਦੀ ਉਡੀਕ ਕਰ ਰਹੇ ਹਨ।

Check Also

Canada: ਬਰੈਂਪਟਨ ’ਚ ਮਹਿਲਾ ਨਾਲ ਛੇ*ੜਛਾ*ੜ ਕਰਨ ਦੇ ਦੋਸ਼ ’ਚ ਪੰਜਾਬੀ ਗ੍ਰਿਫਤਾਰ

Canada: ਬਰੈਂਪਟਨ ’ਚ ਮਹਿਲਾ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਪੰਜਾਬੀ ਗ੍ਰਿਫਤਾਰ ਟੋਰਾਂਟੋ ਵਿੱਚ ਰਾਈਡ-ਸ਼ੇਅਰਿੰਗ …