BIG BREAKING: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
ਰਾਈਫਲ ਸਾਫ਼ ਕਰਦੇ ਸਮੇਂ ਨੱਪਿਆ ਗਿਆ ਘੋੜਾ ,ਆਪਣੀ ਹੀ ਗੋ/ਲੀ ਦਾ ਸ਼ਿਕਾਰ ਹੋਏ ASI ਦੀ ਮੌ/ਤ !
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਏ. ਐੱਸ. ਆਈ. ਵਜੋਂ ਹੋਈ ਹੈ, ਜੋ ਪੰਜਾਬ ਪੁਲਸ ਵਿਚ ASI ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਪਿਸਟਲ ਨੂੰ ਸਾਫ਼ ਕਰ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ।
ਜਾਣਕਾਰੀ ਮੁਤਾਬਕ, ਇਹ ਘਟਨਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦੀ ਹੈ। ਅੱਜ ਦੁਪਹਿਰ ਨੂੰ ਜੋਗਿੰਦਰ ਸਿੰਘ ਆਪਣੀ ਡਿਊਟੀ ‘ਤੇ ਜਾਣ ਤੋਂ ਪਹਿਲਾਂ ਪਿਸਟਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਤੇ ਉਸ ਦੇ ਸਿਰ ਦੇ ਨੇੜੇ ਜਾ ਵੱਜੀ, ਜਿਸ ਨਾਲ ਜੋਗਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਫ਼ਿਲਹਾਲ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਤੇ ਹਾਲਾਤ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਵੇਗੀ।