Breaking News

MP ਅੰਮ੍ਰਿਤਪਾਲ ਸਿੰਘ ਨੇ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

MP Amritpal Singh Seeks Three-Day Parole, Court Seeks Government Response

MP ਅੰਮ੍ਰਿਤਪਾਲ ਸਿੰਘ ਨੇ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਵੱਡੀ ਸੁਣਵਾਈ ਹੋਈ। ਅੰਮ੍ਰਿਤਪਾਲ ਦੇ ਵਕੀਲ ਕਰਮਵੀਰ ਸਿੰਘ ਵੱਲੋਂ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ, ਜਿਸ ‘ਚ 21, 22 ਅਤੇ 23 ਨਵੰਬਰ ਲਈ ਪੈਰੋਲ ਦੀ ਬੇਨਤੀ ਕੀਤੀ ਗਈ ਹੈ।

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਕੱਲ੍ਹ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਹੋਵੇਗੀ।

ਦਰਅਸਲ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ (84) ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਪਿੰਡ ਦੀ ਰਹਿਣ ਵਾਲੀ ਸੀ। ਪਰਿਵਾਰ ਨੇ ਉਸਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਬੇਨਤੀ ਕੀਤੀ ਸੀ।

Check Also

Punjab ਪੰਜਾਬ ‘ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 4 ਜੀਆਂ ਦੀ ਗਈ ਜਾਨ

Punjab ਪੰਜਾਬ ‘ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 4 …