ਸੁਮੇਧ ਸੈਣੀ SIT ਨੂੰ ਸੰਤੁਸ਼ਟ ਨਾ ਕਰ ਸਕਿਆ, SIT ਨੇ ਮੁੜ ਹਾਜ਼ਰ ਹੋਣ ਲਈ ਭੇਜਿਆ ਨੋਟਿਸ

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਬੀਤੇ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜੁਆਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ ਸਿੱਟ ਵਲੋਂ ਭਲਕੇ 30 ਸਤੰਬਰ ਨੂੰ ਸੁਮੇਧ ਸੈਣੀ ਨੂੰ ਮੁੜ ਜਾਂਚ ‘ਚ ਸ਼ਾਮਲ ਹੋਣ ਲਈ 11 ਵਜੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਰਾਜੀਵ ਕੁਮਾਰ ਨੇ ਪੁਸ਼ਟੀ ਕੀਤੀ ਹੈ।

ਇਸੇ ਦੌਰਾਨ ਸੁਮੇਧ ਸੈਣੀ ਦਾ ਨਾਮ ਬਹਿਬਲ ਗੋ ਲੀ ਕਾਂ ਡ ’ਚ ਵੀ ਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁ ਲ ਜ਼ ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਵੀ ਸੈਣੀ ਉੱਪਰ ਗ੍ਰਿ ਫ ਤਾ ਰੀ ਦੀ ਤ ਲ ਵਾ ਰ ਲ ਟ ਕ ਗਈ ਹੈ। ਉਂਝ ਅਦਾਲਤ ਦੇ ਹੁਕਮ ਅਨੁਸਾਰ ਸੈਣੀ ਨੂੰ ਗ੍ਰਿ ਫ ਤਾ ਰ ਕਰਨ ਤੋਂ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।

ਕਾਬਲੇਗੌਰ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ, 2015 ਨੂੰ ਵਾਪਰੇ ਬਹਿਬਲ ਗੋ ਲੀ ਕਾਂ ਡ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ, 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ, ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਉਮਰਾਨੰਗਲ ਨੇ ਹੀ ਸਿਆਸੀ ਦਬਾਅਦ ਕਰਕੇ ਸੰਗਤਾਂ ਨੂੰ ਹਟਾਉਣ ਦੀ ਯੋਜਨਾ ਬਣਾਈ ਸੀ।

ਇੱਥੇ ਚੱਲੀ ਪੁਲਿਸ ਦੀ ਗੋ ਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 32 ਦੇ ਕਰੀਬ ਵਿਅਕਤੀ ਜ਼ ਖ਼ ਮੀ ਹੋ ਗਏ ਸਨ। ਜਾਂਚ ਟੀਮ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕ ਤ ਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕ ਤ ਲ ਤੇ ਪੁਲਿਸ ’ਤੇ ਹ ਮ ਲਾ ਕਰਨ ਦੇ ਦੋ ਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ। ਜਾਂਚ ਟੀਮ ਨੇ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲਿਸ ਦੀ ਜਿਪਸੀ ’ਚ ਗੋ ਲੀ ਆਂ ਧਰਨਾਕਾਰੀਆਂ ਵਲੋਂ ਨਹੀਂ ਮਾਰੀਆਂ ਗਈਆਂ ਸਨ ਬਲਕਿ ਪੁਲਿਸ ਅਧਿਕਾਰੀਆਂ ਨੇ ਖੁਦ ਨੂੰ ਬਚਾਉਣ ਲਈ ਜਿਪਸੀ ਵਿਚ ਖੁਦ ਗੋ ਲੀ ਆਂ ਮਾਰ ਕੇ ਝੂਠੀ ਗਵਾਹੀ ਤਿਆਰ ਕੀਤੀ ਸੀ।

ਸਾਬਕਾ DGP ਸੁਮੇਧ ਸੈਣੀ ਨੂੰ ਬਹਿਬਲ ਕਲਾਂ ਗੋ ਲੀ ਕਾਂਡ ਫਾ ਈ ਰਿੰ ਗ FIR ਵਿੱਚ ਦੋ ਸ਼ੀ ਵਜੋਂ ਸ਼ਾਮਿਲ ਕੀਤੇ ਜਾਣ ਦਾ ਮੈਂ ਸਵਾਗਤ ਕਰਦਾ ਹਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਾ ਹਾਂ ਕਿ ਉਹ ਜਸਟਿਸ ਰਣਜੀਤ ਸਿੰਘ ਕਮੀਸ਼ਨ ਰਿਪੋਰਟ ਮੁਤਾਬਿਕ ਬਾਦਲਾਂ ਦੀ ਭੂਮਿਕਾ ਦੀ ਜਾਂਚ ਕਰਵਾਕੇ ਮਾਮਲੇ ਨੂੰ ਤਰਕਪੂਰਨ ਸਿੱਟੇ ਤੇ ਪਹੁੰਚਾਉਣ। ਜਲੰਧਰ ਵਿਖੇ ਪ੍ਰੈਸ ਕਾਨਫਰੰਸ ਦੋਰਾਨ – ਖਹਿਰਾ