Breaking News

Greece Punjabi Murder: ਗਰੀਸ ਵਿੱਚ ਪੰਜਾਬੀ ਮੂਲ ਦੇ ਦੋ ਸਕੇ ਭਰਾਵਾਂ ਦਾ ਕਤਲ

Greece Punjabi Murder: ਗਰੀਸ ਵਿੱਚ ਪੰਜਾਬੀ ਮੂਲ ਦੇ ਦੋ ਸਕੇ ਭਰਾਵਾਂ ਦਾ ਕਤਲ
ਅੰਮ੍ਰਿਤਸਰ ਪੁੱਜੀਆਂ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ; ਪਰਿਵਾਰ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤੇ ਧਮਕੀਆਂ ਦੇਣ ਦੇ ਲਾਏ ਦੋਸ਼

 

 

 

 

 

 

 

 

 

Greece Punjabi Brothers Murder: ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਏ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦਾ ਗਰੀਸ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (26) ਅਤੇ ਗੁਰਵਿੰਦਰ ਸਿੰਘ (23) ਵਜੋਂ ਹੋਈ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਕਤਲ ਤੋਂ 18 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੀਆਂ। ਸ਼ਨਿਚਰਵਾਰ ਨੂੰ ਪਿੰਡ ਵਿੱਚ ਸੈਂਕੜੇ ਲੋਕਾਂ ਦੀ ਹਾਜ਼ਰੀ ਵਿੱਚ ਦੋਵਾਂ ਭਰਾਵਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

 

 

 

 

 

 

 

 

 

 

 

 

 

 

ਰੁਜ਼ਗਾਰ ਲਈ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਮ੍ਰਿਤਕਾਂ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਦੋਵੇਂ ਪੁੱਤਰ ਵਿਦੇਸ਼ ਵਿੱਚ ਕੰਮ ਕਰਕੇ ਪਰਿਵਾਰ ਦੀਆਂ ਮੁਸ਼ਕਲਾਂ ਦੂਰ ਕਰਨਗੇ। ਕਰੀਬ ਅੱਠ ਮਹੀਨੇ ਪਹਿਲਾਂ ਇੱਕ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਦਲਜੀਤ ਨੂੰ ਵਰਕ ਪਰਮਿਟ ’ਤੇ ਗਰੀਸ ਭੇਜਣ ਲਈ ਪਰਿਵਾਰ ਨੂੰ ਪ੍ਰੇਰਿਤ ਕੀਤਾ ਸੀ। ਇਸ ਲਈ ਪਰਿਵਾਰ ਨੇ ਕਰਜ਼ਾ ਚੁੱਕ ਕੇ ਪੈਸਿਆਂ ਦਾ ਪ੍ਰਬੰਧ ਕੀਤਾ।

 

 

 

 

 

 

 

 

 

 

 

 

 

 

 

 

 

ਦਲਜੀਤ ਦੇ ਗਰੀਸ ਜਾਣ ਤੋਂ ਕਰੀਬ ਪੰਜ ਮਹੀਨੇ ਬਾਅਦ ਉਸ ਨੇ ਆਪਣੇ ਛੋਟੇ ਭਰਾ ਗੁਰਵਿੰਦਰ ਨੂੰ ਵੀ ਉੱਥੇ ਬੁਲਾ ਲਿਆ। ਗੁਰਵਿੰਦਰ ਕਰੀਬ ਤਿੰਨ ਮਹੀਨੇ ਪਹਿਲਾਂ ਗਰੀਸ ਪੁੱਜਿਆ ਸੀ। ਦੋਵੇਂ ਭਰਾ ਉੱਥੇ ਸੂਰਾਂ ਦੇ ਫਾਰਮ ’ਤੇ ਕੰਮ ਕਰਨ ਲੱਗ ਪਏ ਸਨ।

 

 

 

 

 

 

 

 

 

 

 

 

 

 

 

 

 

 

ਪਰਿਵਾਰ ਮੁਤਾਬਕ 3 ਨਵੰਬਰ ਨੂੰ ਦੋਵਾਂ ਭਰਾਵਾਂ ’ਤੇ ਵੱਖ-ਵੱਖ ਥਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

ਧਮਕੀਆਂ ਦੇਣ ਦੇ ਦੋਸ਼, ਵੀਡੀਓ ਬਣਾਉਣ ਦਾ ਵੀ ਦਾਅਵਾ
ਪਰਿਵਾਰ ਨੇ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ’ਤੇ ਦੋਵਾਂ ਭਰਾਵਾਂ ਦੇ ਕਤਲ ਦਾ ਦੋਸ਼ ਲਾਇਆ ਗਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਸ ਨੇ ਕਤਲ ਦੀ ਵੀਡੀਓ ਵੀ ਬਣਾਈ ਸੀ। ਗਰੀਸ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਕਤਲ ਤੋਂ ਪਹਿਲਾਂ ਦੋਵਾਂ ਭਰਾਵਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕਥਿਤ ਧਮਕੀਆਂ ਦੀਆਂ ਆਡੀਓ ਰਿਕਾਰਡਿੰਗਾਂ ਅਤੇ ਹੋਰ ਸਬੂਤ ਮੌਜੂਦ ਹਨ।

 

 

 

 

 

 

 

 

 

 

 

 

 

ਬੂਟਾ ਸਿੰਘ, ਉਨ੍ਹਾਂ ਦੀ ਪਤਨੀ ਬਲਜਿੰਦਰ ਕੌਰ ਅਤੇ ਇਕ ਹੋਰ ਪੁੱਤਰ ਸੁਪਿੰਦਰ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗਰੀਸ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ। ਪਰਿਵਾਰ ਨੇ ਮੰਗ ਕੀਤੀ ਹੈ ਕਿ ਕਤਲ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

Check Also

Elon Musk – ਟਰੰਪ ਹਮਾਇਤੀ ਐਲਨ ਮਸਕ ਨੇ ਖੁਦ ਨੂੰ MAGA ਤੋਂ ਵੱਖ ਕੀਤਾ

‘I’m not MAGA,’ Elon Musk says after Republican midterm losses ਟਰੰਪ ਹਮਾਇਤੀ ਐਲਨ ਮਸਕ ਨੇ …