Breaking News

PUNJAB ਤਰਨ ਤਾਰਨ: ਪਿੰਡ ਕਲਸੀਆਂ ਕਲਾਂ ਵਿਖੇ ਮਾਮੂਲੀ ਰੰਜਿਸ਼ ਨੂੰ ਲੈ ਕੇ ਘਰ ‘ਤੇ ਚੱਲੇ ਇੱਟਾਂ-ਰੋੜੇ ਅਤੇ ਦੇਰ ਰਾਤ ਹੋਈ ਫਾਇਰਿੰਗ

PUNJAB ਤਰਨ ਤਾਰਨ: ਪਿੰਡ ਕਲਸੀਆਂ ਕਲਾਂ ਵਿਖੇ ਮਾਮੂਲੀ ਰੰਜਿਸ਼ ਨੂੰ ਲੈ ਕੇ ਘਰ ‘ਤੇ ਚੱਲੇ ਇੱਟਾਂ-ਰੋੜੇ ਅਤੇ ਦੇਰ ਰਾਤ ਹੋਈ ਫਾਇਰਿੰਗ

ਪੱਟੀ/ਤਰਨ ਤਾਰਨ, 26 ਨਵੰਬਰ, 2026: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਕਲਸੀਆਂ ਕਲਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀਆਂ ਵੱਲੋਂ ਪਹਿਲਾਂ ਉਨ੍ਹਾਂ ਦੇ ਘਰ ‘ਤੇ ਇੱਟਾਂ-ਰੋੜੇ ਵਰ੍ਹਾਏ ਗਏ ਅਤੇ ਬਾਅਦ ਵਿੱਚ ਦੇਰ ਰਾਤ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।

 

 

 

 

 

 

 

 

ਪੀੜਤ ਪਰਿਵਾਰ ਦੇ ਗੰਭੀਰ ਦੋਸ਼, ਪੁਲਿਸ ਕਾਰਵਾਈ ‘ਤੇ ਚੁੱਕੇ ਸਵਾਲ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਾਜ ਸਿੰਘ, ਉਨ੍ਹਾਂ ਦੇ ਲੜਕੇ ਅਤੇ ਪਿੰਡ ਵਾਸੀ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਮਨਪ੍ਰੀਤ ਸਿੰਘ ਉਰਫ਼ ਮੰਨਾ ਉਨ੍ਹਾਂ ਨਾਲ ਰੰਜਿਸ਼ ਰੱਖਦਾ ਹੈ। ਬਾਜ ਸਿੰਘ ਅਨੁਸਾਰ, ਕੁਝ ਮਹੀਨੇ ਪਹਿਲਾਂ ਕਿਸੇ ਨੇ ਮਨਪ੍ਰੀਤ ਨੂੰ ਭੜਕਾਇਆ ਸੀ ਕਿ ਬਾਜ ਸਿੰਘ ਨੇ ਪੁਲਿਸ ਕੋਲ ਉਸ ਦੇ ਕੋਲ ਪਿਸਤੌਲ ਹੋਣ ਦੀ ਝੂਠੀ ਸ਼ਿਕਾਇਤ ਦਿੱਤੀ ਹੈ। ਇਸ ਸਬੰਧੀ ਬਾਜ ਸਿੰਘ ਵੱਲੋਂ ਪੰਚਾਇਤ ਵਿੱਚ ਸਫ਼ਾਈ ਵੀ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਮਨਪ੍ਰੀਤ ਸਿੰਘ ਨੇ ਰੰਜਿਸ਼ ਜਾਰੀ ਰੱਖੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਪੀੜਤ ਪਰਿਵਾਰ ਮੁਤਾਬਕ, ਦੇਰ ਰਾਤ ਮਨਪ੍ਰੀਤ ਸਿੰਘ ਨੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਪਹਿਲਾਂ ਉਨ੍ਹਾਂ ਦੇ ਘਰ ਉੱਪਰ ਇੱਟਾਂ-ਰੋੜੇ ਚਲਾਏ ਅਤੇ ਬਾਅਦ ਵਿੱਚ ਹੋਰ ਨੌਜਵਾਨਾਂ ਨੂੰ ਬੁਲਾ ਕੇ ਘਰ ‘ਤੇ ਫਾਇਰਿੰਗ ਕੀਤੀ, ਜਿਸ ਦੀ ਵੀਡੀਓ ਵੀ ਉਨ੍ਹਾਂ ਵੱਲੋਂ ਬਣਾਈ ਗਈ ਹੈ (ਹਾਲਾਂਕਿ ਹਨੇਰਾ ਹੋਣ ਕਾਰਨ ਤਸਵੀਰਾਂ ਧੁੰਦਲੀਆਂ ਹਨ)। ਬਾਜ ਸਿੰਘ ਨੇ ਦੋਸ਼ ਲਾਇਆ ਕਿ ਰਾਤ ਵੇਲੇ ਹੀ 112 ਨੰਬਰ ‘ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਪਰ ਹਲਕਾ ਵਿਧਾਇਕ ਦੀ ਸਿਆਸੀ ਸ਼ਹਿ ਹੋਣ ਕਾਰਨ ਪੁਲਿਸ ਕੋਈ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਐਸ.ਐਸ.ਪੀ. ਤਰਨ ਤਾਰਨ ਅਤੇ ਪੰਜਾਬ ਦੇ ਡੀ.ਜੀ.ਪੀ. ਤੋਂ ਇਨਸਾਫ਼ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਦੂਜੀ ਧਿਰ ਵੱਲੋਂ ਦੋਸ਼ਾਂ ਦਾ ਖੰਡਨ, ਪੁਲਿਸ ਜਾਂਚ ਜਾਰੀ
ਦੂਜੇ ਪਾਸੇ, ਇਸ ਮਾਮਲੇ ਬਾਰੇ ਜਦੋਂ ਦੂਜੀ ਧਿਰ ਦੇ ਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਮਨਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਹੀ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰਦੇ ਹਨ, ਜਿਸ ਕਾਰਨ ਸਿਰਫ਼ ਆਪਸੀ ਤੂੰ-ਤੂੰ ਮੈਂ-ਮੈਂ ਹੋਈ ਹੈ ਅਤੇ ਗੋਲੀ ਚੱਲਣ ਦੀ ਕੋਈ ਘਟਨਾ ਨਹੀਂ ਵਾਪਰੀ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

MP Amritpal Singh : – Latest Updates

Sehaj Path Sahib Bhog of Mata Charan Kaur Ji, grandmother of Member of Parliament Bhai …