Breaking News

Punjab ਪੰਜਾਬ: ਸੈਲੂਨ ‘ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ

Punjab ਪੰਜਾਬ: ਸੈਲੂਨ ‘ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ

 

 

 

 

 

 

 

 

 

 

 

 

 

 

 

ਮੋਗਾ ਦੇ ਥਾਣਾ ਸਾਊਥ ਸਿਟੀ ਅਧੀਨ ਪੈਂਦੇ ਨਿਊ ਟਾਊਨ ਗਲੀ ਨੰਬਰ-1 ‘ਚ ਗੁੰਡਾਗਰਦੀ ਦੀ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ। ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿੱਚ ਵੇਖ ਕੇ ਸੈਲੂਨ ਦੇ ਮੁਲਾਜ਼ਮਾਂ ਵੱਲੋਂ ਹੇਅਰ ਕਟਿੰਗ ਕਰਨ ਤੋਂ ਇਨਕਾਰ ਕਰਨ ‘ਤੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਉਸ ਸਮੇਂ ਹਿੰਸਕ ਰੂਪ ਧਾਰ ਗਿਆ, ਜਦੋਂ ਕਰੀਬ ਅੱਧੇ ਘੰਟੇ ਬਾਅਦ ਉਕਤ ਨੌਜਵਾਨ 15-20 ਹੋਰ ਨੌਜਵਾਨਾਂ ਨੂੰ ਨਾਲ ਲੈ ਕੇ ਵਾਪਸ ਆ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਹਮਲਾਵਰਾਂ ਦੇ ਹੱਥਾਂ ਵਿੱਚ ਇੱਟਾਂ ਅਤੇ ਡੰਡੇ ਸਨ। ਉਨ੍ਹਾਂ ਨੇ ਆਉਂਦੇ ਹੀ ਸੈਲੂਨ ’ਤੇ ਪਥਰਾਅ ਕਰ ਦਿੱਤਾ ਅਤੇ ਅੰਦਰ ਦਾਖ਼ਲ ਹੋ ਕੇ ਜੰਮ ਕੇ ਭੰਨਤੋੜ ਕੀਤੀ। ਇਸ ਦੌਰਾਨ ਇਕ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਘਟਨਾ ਸਮੇਂ ਸੈਲੂਨ ‘ਚ ਲੜਕੀਆਂ ਵੀ ਮੌਜੂਦ ਸਨ। ਹਮਲਾਵਰਾਂ ਤੋਂ ਆਪਣੀ ਜਾਨ ਬਚਾਉਣ ਲਈ ਉਨ੍ਹਾਂ ਨੇ ਸੈਲੂਨ ਦੇ ਅੰਦਰਲੇ ਕਮਰੇ ਵਿੱਚ ਆਪਣੇ ਆਪ ਨੂੰ ਬੰਦ ਕਰ ਲਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਹਮਲਾਵਰ ਅੰਦਰਲੇ ਕਮਰੇ ਤੱਕ ਵੀ ਪਹੁੰਚ ਗਏ ਅਤੇ ਉਸ ਦੇ ਸ਼ੀਸ਼ੇ ਤੋੜ ਦਿੱਤੇ ਪਰ ਦਰਵਾਜ਼ਾ ਬੰਦ ਹੋਣ ਕਾਰਨ ਉਹ ਅੰਦਰ ਦਾਖ਼ਲ ਨਹੀਂ ਹੋ ਸਕੇ। ਹਮਲਾਵਰਾਂ ਦੀ ਇਹ ਸਾਰੀ ਗੁੰਡਾਗਰਦੀ ਸੈਲੂਨ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਜਾਣਕਾਰੀ ਜਾਣਕਾਰੀ ਘਟਨਾ ਦੀ ਸ਼ੁਰੂਆਤ ਉਸ ਸਮੇਂ ਹੋਈ ਜਦੋਂ ਇਕ ਨੌਜਵਾਨ ਹੇਅਰ ਕਟਿੰਗ ਕਰਵਾਉਣ ਲਈ ਸੈਲੂਨ ਵਿੱਚ ਪਹੁੰਚਿਆ। ਉਹ ਨਸ਼ੇ ਦੀ ਹਾਲਤ ਵਿੱਚ ਸੀ। ਉਸ ਦੀ ਹਾਲਤ ਨੂੰ ਵੇਖਦੇ ਸੈਲੂਨ ਦੇ ਮੁਲਾਜ਼ਮਾਂ ਨੇ ਉਸ ਦਾ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਸ ਦੌਰਾਨ ਨੌਜਵਾਨ ਕੰਮ ਕਰਵਾਉਣ ਦੀ ਜ਼ਿੱਦ ਕਰਨ ਲੱਗਾ। ਮੁਲਾਜ਼ਮਾਂ ਨੇ ਉਸ ਨੂੰ ਬਿਠਾ ਕੇ ਹੇਅਰ ਕਟਿੰਗ ਸ਼ੁਰੂ ਕਰ ਦਿੱਤੀ ਪਰ ਉਹ ਵਾਰ-ਵਾਰ ਗਾਲ੍ਹਾਂ ਕੱਢਣ ਲੱਗ ਪਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਉਸ ਨੂੰ ਸੈਲੂਨ ਤੋਂ ਬਾਹਰ ਜਾਣ ਲਈ ਕਿਹਾ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਨੌਜਵਾਨ ਵੱਲੋਂ ਗਾਲ੍ਹਾਂ ਕੱਢਣੀਆਂ ਜਾਰੀ ਰੱਖਣ ’ਤੇ ਉੱਥੇ ਮੌਜੂਦ ਇਕ ਮੁਲਾਜ਼ਮ ਨੇ ਉਸ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਉਸ ਸਮੇਂ ਨੌਜਵਾਨ ਉਥੋਂ ਚਲਾ ਗਿਆ ਪਰ ਕਰੀਬ ਅੱਧੇ ਘੰਟੇ ਬਾਅਦ ਉਹ 15-20 ਨੌਜਵਾਨਾਂ ਨੂੰ ਨਾਲ ਲੈ ਕੇ ਵਾਪਸ ਆ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਆਉਂਦੇ ਹੀ ਉਨ੍ਹਾਂ ਨੇ ਸੈਲੂਨ ਦੇ ਸ਼ੀਸ਼ੇ ਵਾਲੇ ਗੇਟ ’ਤੇ ਪਥਰਾਅ ਕਰਕੇ ਉਸ ਨੂੰ ਚਕਨਾਚੂਰ ਕਰ ਦਿੱਤਾ। ਇਸ ਤੋਂ ਬਾਅਦ ਅੰਦਰ ਦਾਖਲ ਹੋ ਕੇ ਸ਼ੀਸ਼ੇ, ਕੁਰਸੀਆਂ ਅਤੇ ਹੋਰ ਸਾਮਾਨ ਦੀ ਭੰਨਤੋੜ ਕੀਤੀ ਅਤੇ ਇੱਕ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਘਟਨਾ ਦੀ ਸੂਚਨਾ ਮਿਲਣ ਤੋਂ ਕਰੀਬ 40 ਮਿੰਟ ਬਾਅਦ ਥਾਣਾ ਸਾਊਥ ਸਿਟੀ ਦੀ ਪੁਲਸ ਮੌਕੇ ’ਤੇ ਪਹੁੰਚੀ। ਪੀੜਤ ਸੈਲੂਨ ਮਾਲਕ ਦੇਵ ਕੁਮਾਰ ਨੇ ਹਮਲਾਵਰ ਨੌਜਵਾਨ ਦਾ ਨਾਮ ਅਤੇ ਮੋਬਾਇਲ ਨੰਬਰ ਵੀ ਪੁਲਸ ਨੂੰ ਦਿੱਤਾ। ਪੀੜਤ ਦਾ ਦੋਸ਼ ਹੈ ਕਿ ਪੁਲਸ ਮੌਕੇ ’ਤੇ ਪਹੁੰਚ ਕੇ ਤੁਰੰਤ ਹਮਲਾਵਰਾਂ ਦੀ ਭਾਲ ਕਰਨ ਦੀ ਬਜਾਏ ਡੀ. ਵੀ. ਆਰ. ਲੈਣ ਦੀ ਗੱਲ ਕਰਨ ਲੱਗੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਬਾਅਦ ‘ਚ ਪੀੜਤ ਨੇ ਸੀ. ਸੀ. ਟੀ. ਵੀ. ਫੁਟੇਜ ਪੈਨ ਡਰਾਈਵ ਵਿੱਚ ਪਾ ਕੇ ਪੁਲਸ ਨੂੰ ਸੌਂਪ ਦਿੱਤੀ। ਫੁਟੇਜ ਵਿੱਚ ਹਮਲਾਵਰਾਂ ਦੇ ਚਿਹਰੇ ਸਾਫ਼ ਵਿਖਾਈ ਦੇ ਰਹੇ ਹਨ। ਹਾਲਾਂਕਿ ਦੇਰ ਰਾਤ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਪੀੜਤ ਅਤੇ ਦੁਕਾਨਦਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਸ ਘਟਨਾ ਤੋਂ ਬਾਅਦ ਨਿਊ ਟਾਊਨ ਅਤੇ ਪ੍ਰਤਾਪ ਰੋਡ ਦੇ ਵਪਾਰੀਆਂ ‘ਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਹੈ। ਦੇਰ ਰਾਤ ਵਪਾਰੀਆਂ ਨੇ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ ਜੇਕਰ ਪੁਲਸ ਵੱਲੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਵਿਰੋਧ ਵਜੋਂ ਬਾਜ਼ਾਰ ਬੰਦ ਕਰ ਸਕਦੇ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਉੱਧਰ ਕੁਝ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਪੁਲਸ ’ਤੇ ਇਹ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਵੀ ਚਰਚਾ ਹੈ ਕਿ ਪਹਿਲਾਂ ਸੈਲੂਨ ਦੇ ਮੁਲਾਜ਼ਮਾਂ ਨੇ ਨੌਜਵਾਨ ਨਾਲ ਕੁੱਟਮਾਰ ਕੀਤੀ ਸੀ ਅਤੇ ਬਾਅਦ ਵਿੱਚ ਉਸ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਭੰਨਤੋੜ ਕੀਤੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੀੜਤਾਂ ਨੂੰ ਹੀ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਸਭ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਮੌਕੇ ’ਤੇ ਪਹੁੰਚੇ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਕੁਝ ਸਮੇਂ ਬਾਅਦ ਕਾਂਗਰਸੀ ਆਗੂ ਮਾਲਵਿਕਾ ਸੂਦ ਵੀ ਉੱਥੇ ਪਹੁੰਚ ਗਏ। ਉਨ੍ਹਾਂ ਨੇ ਸੈਲੂਨ ਮਾਲਕ ਦੇਵ ਕੁਮਾਰ ਨੂੰ ਭਰੋਸਾ ਦਿਵਾਇਆ ਕਿ ਜੇਕਰ ਪੁਲਿਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਦੁਕਾਨਦਾਰਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣਗੇ ਅਤੇ ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ।

Check Also

Punjab Latest Updates

Punjab Latest Updates ਹੋਟਲ ‘ਚ ਆਪਣੀ ਧੀ ਨੂੰ ਦੇਖ ਫੁੱਟ-ਫੁੱਟ ਰੋਇਆ ਵਿਚਾਰਾ ਪਿਓ,ਘਰੋਂ ਕਾਲਜ ਦਾ …