ਸਿੱਧੂ ਮੂਸੇਵਾਲਾ ਮਾਮਲੇ ਵਿਚ ਹਾਈਕੋਰਟ ਵਲੋਂ ਡੀ.ਜੀ.ਪੀ. ਸਮੇਤ ਹੋਰ ਅਧਿਕਾਰੀਆਂ ਨੂੰ ਨੋਟਿਸ

ਨਵਾਂਸ਼ਹਿਰ, 30 ਸਤੰਬਰ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਸੰ ਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਪੁਲਿਸ ਵਲੋਂ ਉਸ ਨੂੰ ਗਿ੍ ਫ਼ ਤਾ ਰ ਨਾ ਕਰਨ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਸਮੇਤ ਕਈ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ |

ਆਰ.ਟੀ.ਆਈ. ਅਤੇ ਸਮਾਜਿਕ ਕਾਰਕੁਨਾਂ ਪਰਵਿੰਦਰ ਸਿੰਘ ਕਿੱਤਣਾ ਤੇ ਕੁਲਦੀਪ ਸਿੰਘ ਖਹਿਰਾ ਨੇ ਵਕੀਲ ਹਾਕਮ ਸਿੰਘ ਅਤੇ ਸਿਮਰਨਜੀਤ ਕੌਰ ਗਿੱਲ ਰਾਹੀਂ ਹਾਈਕੋਰਟ ‘ਚ ਪਟੀਸ਼ਨ ਪਾ ਕੇ ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇ ਵਾਲਾ ਨੂੰ ਬਚਾਉਣ ਸਬੰਧੀ ਕਈ ਤੱਥ ਪੇਸ਼ ਕੀਤੇ |

ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਪੁਲਿਸ ਦੇ ਡੀ.ਜੀ.ਪੀ., ਬਰਨਾਲਾ ਤੇ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨਾਂ, ਥਾਣਾ ਸਦਰ (ਮਾਨਸਾ), ਧਨੌਲਾ (ਬਰਨਾਲਾ) ਤੇ ਧੂਰੀ (ਸੰਗਰੂਰ) ਦੇ ਥਾਣਾ ਮੁਖੀਆਂ, ਸੰਗਰੂਰ ਦੇ ਮੁਅੱਤਲ ਡੀ.ਐੱਸ.ਪੀ. (ਹੈੱਡਕੁਆਰਟਰ) ਦਲਜੀਤ ਸਿੰਘ ਵਿਰਕ, ਫਾ ਇ ਰਿੰ ਗ ਰੇਂਜ ਆਈ.ਆਰ.ਬੀ. ਦੂਜੀ ਬਟਾਲੀਅਨ ਲੱਡਾ ਕੋਠੀ ਦੇ ਇੰਚਾਰਜ ਪਿ੍ਤਪਾਲ ਸਿੰਘ ਥਿੰਦ, ਏ. ਐੱਸ. ਆਈ. ਬਲਕਾਰ ਸਿੰਘ ਤੋਂ ਇਲਾਵਾ ਚਾਰ ਹੋਰ ਪੁਲਿਸ ਮੁਲਾਜ਼ਮਾਂ ਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ |