ਖ਼ਾਲਿਸਤਾਨ ਦਾ ਪ੍ਰਚਾਰ ਮਾਮਲੇ ‘ਚ ਟਵਿੱਟਰ ਖ਼ਿਲਾਫ ਕਾਰਵਾਈ ਦੀ ਮੰਗ ਸਬੰਧੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਦਿੱਲੀ ਹਾਈ ਕੋਰਟ ਨੇ ਖ਼ਾਲਿਸਤਾਨ ਨੂੰ ਉਤਸ਼ਾਹਿਤ ਕਰਨ ਦੀ ਸਾਜ਼ਿਸ਼ ‘ਚ ਸ਼ਾਮਿਲ ਹੋਣ ਦੇ ਦੋ ਸ਼ ‘ਚ ਟਵਿਟਰ ਖ਼ਿਲਾਫ਼ ਕਾਰਵਾਈ ਕਰਨ ਵਾਲੀ ਇਕ ਲੋਕ ਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਜਸਟਿਸ ਹਿਮਾ ਕੋਹਲੀ ਅਤੇ ਸੁਬਰਾਮਨਿਅਮ ਪ੍ਰਸਾਦ ਦੀ ਬੈਂਚ ਨੇ ਇਸ ਆਧਾਰ ‘ਤੇ ਪਟੀਸ਼ਨ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਹ ਪਟੀਸ਼ਨ ਕੇਵਲ ਦਾਅਵਿਆਂ ‘ਤੇ ਆਧਾਰਿਤ ਹੈ ਅਤੇ ਇਸ ਸਬੰਧੀ ਪਹਿਲਾਂ ਕੇਂਦਰ ਸਰਕਾਰ ਨੂੰ ਕੋਈ ਬੇਨਤੀ ਨਹੀਂ ਕੀਤੀ |

ਉਨ੍ਹਾਂ ਕਿਹਾ ਕਿ ਪਟੀਸ਼ਨ ਦੇ ਕਿਸੇ ਵੀ ਮੁੱਦੇ ਨੂੰ ਭਾਰਤ ਸਰਕਾਰ ਸਾਹਮਣੇ ਨਹੀਂ ਉਠਾਇਆ ਗਿਆ ਹੈ ਅਤੇ ਸੰਸਦ ਦੇ ਇਕ ਮੈਂਬਰ ਦੇ ਦਾਅਵਿਆਂ ਅਤੇ ਖ਼ਬਰਾਂ ਦੇ ਆਧਾਰ ‘ਤੇ ਪਟੀਸ਼ਨ ਦਾਖਲ ਕੀਤੀ ਗਈ ਹੈ | ਪਟੀਸ਼ਨਰ ਸੰਗੀਤਾ ਸ਼ਰਮਾ ਨੇ ਆਪਣੀ ਪਟੀਸ਼ਨ ‘ਚ ਟਵਿਟਰ ਅਤੇ ਭਾਰਤ ‘ਚ ਇਸ ਦੇ ਪ੍ਰਤੀਨਿਧਾਂ ਖ਼ਿਲਾਫ਼ ਗ਼ੈ ਰ-ਕਾ ਨੰੂਨੀ ਗਤੀਵਿਧੀਆਂ ਕਾਨੂੰਨ, ਦੇਸ਼ ਧ੍ਰੋ ਹ ਅਤੇ ਦੇਸ਼ ਖ਼ਿਲਾਫ਼ ਯੁੱਧ ਛੇੜਨ ਦੀਆਂ ਧਾਰਾਵਾਂ ਅਤੇ ਸੂਚਨਾ ਤਕਨਾਲੋਜੀ ਕਾਨੂੰਨ ਤਹਿਤ ਮਾਮਲਾ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ | ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਟਵਿਟਰ ‘ਤੇ ਕੁਝ ‘ਹੈਾਡਲ’ ਰਾਹੀਂ ਵੱਖਰੇ ਖ਼ਾਲਿਸਤਾਨ ਲਈ ਏਜੰਡਾ ਚਲਾਇਆ ਜਾ ਰਿਹਾ ਹੈ |