ਮੋਦੀ ਦੇ ਪੁਤਲੇ ‘ਤੇ ਫੁੱਟਿਆ ਕਿਸਾਨ ਬੀਬੀਆਂ ਦਾ ਗੁੱਸਾ,ਜੁੱਤੀਆਂ ਮਾ ਰ-ਮਾ ਰ ਕੱਢੀ ਭੜਾਸ

ਕਿਸਾਨਾਂ ਦਾ ਗ਼ੁੱਸਾ ਲਗਾਤਾਰ ਦਿਨੋ ਦਿਨ ਕੇਂਦਰ ਦੀ ਸਰਕਾਰ ਖਿਲਾਫ ਵਧਦਾ ਦਿਖਾਈ ਦੇ ਰਿਹਾ ਹੈ, ਜਿੱਥੇ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਪੰਜਾਬ ਅੰਦਰ ਗੱਡੀ ਦੀਆਂ ਪਟੜੀਆਂ ਉੱਪਰ ਬੈਠ ਕੇ ਟਰੇਨਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਨਾਭਾ ਵਿਖੇ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ ਨਜ਼ਦੀਕ ਵਜ਼ੀਰ ਸਾਹਿਬ ਰੋਡ ‘ਤੇ ਚੱਲ ਰਹੇ ਨਾਭਾ ਵਨ ਸਮਾਰਟ ਸੁਪਰ ਸਟੋਰ (ਮਾਲ) ਨੂੰ ਵੀ ਬੰਦ ਕਰਵਾ ਦਿੱਤਾ ਗਿਆ ਅਤੇ ਕਿਸਾਨ ਯੂਨੀਅਨ ਰਿਲਾਇੰਸ ਪੰਪ ‘ਤੇ ਵੀ ਧਰਨਾ ਲਗਾਈ ਬੈਠੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਆਉਣ ਵਾਲੇ ਸਮੇਂ ਦੌਰਾਨ ਭਾਜਪਾ ਆਗੂਆਂ ਦੇ ਘਰਾਂ ਅੱਗੇ ਵੀ ਕਿਸਾਨ ਜਥੇਬੰਦੀਆਂ ਬੈਠ ਸਕਦੀਆਂ ਹਨ। ਭਾਜਪਾ ਆਗੂਆਂ ਨਾਲ ਹੀ ਸਬੰਧਿਤ ਉਨ੍ਹਾਂ ਦੇ ਵਪਾਰਕ ਅਦਾਰਿਆਂ ਨੂੰ ਵੀ ਬੰਦ ਕਰਵਾਇਆ ਜਾ ਸਕਦਾ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਨਾਲ ਸਬੰਧਿਤ ਵਪਾਰ ਤੋਂ ਕਿਸੇ ਵੀ ਤਰ੍ਹਾਂ ਦੀ ਖ਼ਰੀਦਦਾਰੀ ਦਾ ਬਾਈਕਾਟ ਵੀ ਕੀਤਾ ਜਾ ਸਕਦਾ ਹੈ।

ਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਬਿੱਲਾਂ ਦੇ ਖ਼ਿਲਾਫ਼ ਦਿਨ ਪ੍ਰਤੀ ਦਿਨ ਕਿਸਾਨਾਂ ਦਾ ਰੋਹ ਵਧਦਾ ਹੀ ਜਾ ਰਿਹਾ ਹੈ, ਜਿਸ ਤਹਿਤ ਕਿਸਾਨਾਂ ਨੇ ਖੇਤਾਂ ਵਿਚੋਂ ਨਿਕਲ ਕੇ ਤਿੱਖੇ ਸੰਘਰਸ਼ਾਂ ਦਾ ਸੱਦਾ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫ਼ਰੀਦਕੋਟ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ ਤੇ ਅਣਮਿਥੇ ਸਮੇਂ ਲਈ ਧਰਨਾ ਲਗਾ ਕੇ (ਦਿੱਲੀ- ਫ਼ਿਰੋਜਪੁਰ ਨੂੰ ਜਾਣ-ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰੋਕ ਕੇ) ਇਨ੍ਹਾਂ ਬਿੱਲਾਂ ਦਾ ਜ਼ੋਰਦਾਰ ਤਰੀਕੇ ਨਾਲ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।