Breaking News
Home / ਪੰਜਾਬ / ਭਾਜਪਾ ਦੀ ਪੰਜਾਬੀਆਂ ਨੂੰ ਸ਼ਰੇਆਮ ਧ ਮ ਕੀ- ਆਪੇ ਸੁਣ ਲਉ

ਭਾਜਪਾ ਦੀ ਪੰਜਾਬੀਆਂ ਨੂੰ ਸ਼ਰੇਆਮ ਧ ਮ ਕੀ- ਆਪੇ ਸੁਣ ਲਉ

ਭਾਜਪਾ ਦੇ ਆਗੂ ਤਰੁਣ ਚੁੱਘ ਵੱਲੋਂ ਰਾਜਾਸਾਂਸੀ ਨੇੜੇ ਰਜਿੰਦਰ ਮੋਹਨ ਸਿੰਘ ਛੀਨਾ ਦੇ ਫਾਰਮ ‘ਤੇ ਰੱਖੀ ਗਈ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਛੀਨਾ ਫਾਰਮ ਨੂੰ ਘੇਰਾ ਪਾ ਕੇ ਉਕਤ ਭਾਜਪਾ ਆਗੂ ਤਰੁਣ ਚੁੱਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਹੋ ਰਿਹਾ ਹੈ।

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਕੰਵਲਪਰੀਤ ਪੰਨੂੰ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸਾਂਝੇ ਤੌਰ ‘ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ, ਜਿਸ ‘ਚ ਕਿਸਾਨਾਂ ਨੇ ਧਰਨੇ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਜਤਿੰਦਰ ਸਿੰਘ ਛੀਨਾ, ਨਿਰਵੈਲ ਸਿੰਘ ਡਾਲੇਕੇ, ਕੰਵਲਪ੍ਰੀਤ ਪੰਨੂੰ ਤੇ ਬਲਦੇਵ ਸਿੰਘ ਬੱਲ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਵਿਰੋਧੀ ਤਿੰਨ ਕਾਨੂੰਨ ਸੰਸਦ ‘ਚ ਪਾਸ ਕਰ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਖੇਤੀ ਦੇ ਮੰਡੀਕਰਨ ਅਤੇ ਅਨਾਜ ਦੇ ਵਣਜ-ਵਪਾਰ ‘ਚ ਏਕਾ ਅਧਿਕਾਰ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਪੰਜਾਬ ਦੀ ਆਰਥਿਕਤਾ ਤੇ ਬਹੁਤ ਬੁਰਾ ਅਸਰ ਪਵੇਗਾ ਤੇ ਖ਼ੁਸ਼ਹਾਲ ਪੰਜਾਬ ਗ਼ਰੀਬੀ ਦੀ ਦਲਦਲ ਵੱਲ ਧੱਕਿਆ ਜਾਵੇਗਾ | ਉਨ੍ਹਾਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੋਂ ਮੰਗ ਕੀਤੀ ਕਿ ਉਹ ਪੰਜਾਬੀ ਹੋਣ ਦੇ ਨਾਤੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਤਿਆਗ ਪੱਤਰ ਦੇਣ | ਧਰਨੇ ਨੂੰ ਕਿਸਾਨ ਆਗੂਆਂ ਸਤਨਾਮ ਸਿੰਘ ਝੰਡੇਰ, ਅਵਤਾਰ ਸਿੰਘ ਜੱਸੜ, ਹਰਜੀਤ ਸਿੰਘ ਝੀਤਾ, ਮੇਜਰ ਸਿੰਘ ਕੜਿਆਲ, ਬਚਿੱਤਰ ਸਿੰਘ ਕੋਟਲਾ, ਸੁਖਦੇਵ ਸਿੰਘ ਸਹਿੰਸਰਾ ਸੂਬਾ ਕਮੇਟੀ ਮੈਂਬਰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਨਿਸ਼ਾਨ ਸਿੰਘ ਸਾਂਘਣਾ, ਸਰਪੰਚ ਗੁਰਦਿਆਲ ਸਿੰਘ, ਗੁਰਜੀਤ ਸਿੰਘ ਕੋਹਾਲੀ, ਕਸ਼ਮੀਰ ਸਿੰਘ ਮਾਨਾਂਵਾਲਾ, ਗੁਰਪ੍ਰੀਤ ਸਿੰਘ ਕੋਹਾਲੀ, ਜਵਾਹਰ ਸਿੰਘ ਵਰਪਾਲ, ਦਿਲਬਾਗ ਸਿੰਘ ਕੋਹਾਲੀ, ਹਰਜਿੰਦਰ ਸਿੰਘ ਮੱਲੂ ਨੰਗਲ, ਸੂਬੇਦਾਰ ਜੁਗਿੰਦਰ ਸਿੰਘ ਘੁੱਕੇਵਾਲੀ, ਜਸਬੀਰ ਸਿੰਘ ਓਠੀਆਂ, ਬਾਵਾ ਸਿੰਘ ਮਾਨਾਂਵਾਲਾ ਆਦਿ ਹਾਜ਼ਰ ਸਨ |

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: