ਹੰਸ ਦਾ ਦਰਦ: 14 ਸਾਲ ਬਾਅਦ ਬਣੇ ਆਂ ਤੇ ਹੁਣ ਅਸਤੀਫਾ ਦੇ ਦੇਈਏ?

ਅਸਤੀਫਾ ਦੇਣ ਦੇ ਸਵਾਲ ‘ਤੇ Hans Raj Hans ਦਾ ਜਵਾਬ, ’14 ਸਾਲ ਧੱਕੇ ਖਾ ਕੇ ਮਸਾਂ ਤਾਂ ਬਣਿਆ MP’
ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਆਗੂਆਂ ਨੂੰ ਪਿੰਡਾ ‘ਚ ਨਾ ਵੜਨ ਦੀ ਹਿਦਾਇਤ ਕੀਤੀ ਗਈ ਹੈ ਉੱਥੇ ਹੀ ਹੁਣ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਬਰ ਹੰਸ ਰਾਜ ਹੰਸ ਵੱਲੋਂ ਕਿਸਾਨਾਂ ਦੇ ਹੱਕ ‘ਚ ਡੱਟੇ ਰਹਿਣ ਦੀ ਗੱਲ ਆਖੀ ਗਈ ਹੈ। ਹੰਸ ਰਾਜ ਹੰਸ ਨੇ ਸਮੁੱਚੇ ਐਮਪੀ, ਕਲਾਕਾਰ, ਕਿਸਾਨਾਂ ਨੂੰ ਇੱਕਜੁੱਟ ਹੋ ਕੇ ਦਿੱਲੀ ਜਾਣ ਦੀ ਅਪੀਲ ਕੀਤੀ ਹੈ।

ਹੰਸ ਰਾਜ ਹੰਸ ਨੇ ਕਿਸਾਨਾਂ ਦੇ ਵਿਰੋਧ ਬਾਰੇ ਬੋਲੇ। ਕਿਸਾਨਾਂ ਦੀਆਂ ਮੰਗਾਂ ਨੂੰ ਹੰਸ ਰਾਜ ਹੰਸ ਨੇ ਦੱਸਿਆ ਜਾਇਜ਼।

ਉਨ੍ਹਾਂ ਕਿਹਾ ਕਿ ਉਹ ਖੁਦ ਪ੍ਰਧਾਨ ਮੰਤਰੀ ਮੋਦੀ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਉਣਗੇ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਵਿਚਾਰ ਚਰਚਾ ਕੀਤੀ ਜਾ ਸਕੇ। ਹੰਸ ਰਾਜ ਹੰਸ ਨੇ ਕਿਹਾ ਕਿ ਰਾਜਨੀਤੀਕ ਪਾਰਟੀਆਂ ਨੂੰ ਖੇਤੀ ਕਾਨੂੰਨਾ ਲੈ ਕੇ ਸਿਆਸਤ ਨਹੀਂ ਕਰਨੀ ਚਾਹੀਦੀ।

ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਰਾਜਨੀਤੀਕ ਪਾਰਟੀਆਂ ਇੱਕਜੁੱਟ ਹੋ ਕੇ ਕਿਸਾਨਾਂ ਦਾ ਸਾਥ ਦੇਣ। ਦੱਸ ਦਈਏ ਕਿ ਬੀਤੇ ਦਿਨੀਂ ਨਕੋਦਰ ‘ਚ ਹੰਸ ਰਾਜ ਹੰਸ ਦੇ ਘਰ ਦਾ ਕਿਸਾਨਾਂ ਵੱਲੋਂ ਘਰ ਦਾ ਘਿਰਾਓ ਕੀਤਾ ਗਿਆ। ਉਹਨਾਂ ਦਾ ਪੁਤਲਾ ਬੁਤਲਾ ਫੂਕਿਆ ਗਿਆ ਤੇ ਨਾਲ ਹੀ ਨਾਅਰੇਬਾਜ਼ੀ ਵੀ ਕੀਤੀ ਗਈ। ਜਿਸ ਤੋਂ ਬਾਅਦ ਹੰਸ ਰਾਜ ਹੰਸ ਦਾ ਕਿਸਾਨਾਂ ਦੇ ਹੱਕ ‘ਚ ਕਥਿਤ ਤੌਰ ‘ਤੇ ਪਹਿਲਾ ਬਿਆਨ ਦਿੱਤਾ ਗਿਆ ਹੈ।