ਹਰਦੀਪ ਪੂਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਿਹਾ ਗੁੰ ਡੇ

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੁੰ ਡੇ ਤੇ ਬ ਦ ਮਾ ਸ਼ ਕਹਿ ਕੇ ਉਹਨਾਂ ਦਾ ਅਪ ਮਾਨ ਕੀਤਾ ਹੈ ਤੇ ਪਾਰਟੀ ਨੇ ਉਹਨਾਂ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ।

ਪਾਰਟੀ ਦੇ ਸੀਨੀਅਰ ਆਗੂ ਤੇ ਐਮ ਪੀ ਬਲਵਿੰਦਰ ਸਿੰਘ ਭੂੰਦੜ ਨੇ ਅਜਿਹਾ ਜਾਪਦਾ ਹੈ ਕਿ ਹਰਦੀਪ ਪੁਰੀ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਉਹ ਇੰਨੇ ਜ਼ਿਆਦਾ ਹੰਕਾਰੀ ਹੋ ਗਏ ਹਨ ਕਿ ਉਹਨਾਂ ਨੇ ਸਿਰਫ ਇਸ ਕਰ ਕੇ ਪੰਜਾਬੀਆਂ ਨੂੰ ਜ਼ ਲੀ ਲ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਪੰਜਾਬੀ ਕਿਸਾਨਾਂ, ਖੇਤ ਮਜ਼ਦਰਾਂ ਤੇ ਆੜ੍ਹਤੀਆਂ ਦੇ ਹੱਕਾਂ ਦੀ ਰਾਖੀ ਲਈ ਉਠ ਖੜ੍ਹੇ ਹੋਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਹੈ ਕਿ ਪੁਰੀ, ਜੋ ਆਪ ਇਕ ਪੰਜਾਬੀ ਹਨ, ਖੁਦ ਸਿਰਫ ਸੱਤਾ ਦੀ ਲਾਲਸਾ ਕਾਰਨ ਆਪਣੇ ਹੀ ਲੋਕਾਂ ਦੇ ਖਿਲਾਫ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਸ ਦਗਾਬਾਜ਼ੀ ਨੂੰ ਕਦੇ ਨਹੀਂ ਭੁੱਲਣਗੇ।

ਭੂੰਦੜ ਨੇ ਕਿਹਾ ਕਿ ਪੁਰੀ ਦੇ ਆਪਣੇ ਕਾਰਨ ਹੋ ਸਕਦੇ ਹਨ ਜਿਸ ਲਈ ਉਹ ਪੰਜਾਬ ਤੇ ਪੰਜਾਬੀਆਂ ਦੇ ਇਸ ਲਈ ਖਿਲਾਫ ਹੋਏ ਕਿਉਂਕਿ ਉਹ ਅੰਮ੍ਰਿਤਸਰ ਤੋਂ ਪਿਛਲੀਆਂ ਸੰਸਦੀ ਚੋਣਾਂ ਵਿਚ ਹਾਰਨ ਤੋਂ ਬਾਅਦ ਹੁਣ ਆਪਣੇ ਸਿਆਸੀ ਭਵਿੱਖ ਲਈ ਪੂਰੀ ਤਰ੍ਹਾਂ ਐਨ ਡੀ ਏ ਸਰਕਾਰ ’ਤੇ ਨਿਰਭਰ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿਖੇਧੀਯੋਗ ਗੱਲ ਹੈ ਕਿ ਰਾਜ ਮੰਤਰੀ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਝੂਠ ਵੀ ਬੋਲਣ ਲੱਗ ਪਏ ਹਨ। ਉਹਨਾਂ ਕਿਹਾ ਕਿ ਪੂਰੀ ਨੇ ਕੋਰਾ ਝੂਠ ਬੋਲਿਆ ਕਿ ਜਦੋਂ 3 ਜੂਨ ਨੂੰ ਤਿੰਨ ਖੇਤੀ ਬਿੱਲ ਮੰਤਰੀ ਮੰਡਲ ਵਿਚ ਪੇਸ਼ ਕੀਤੇ ਗਏ ਤਾਂ ਉਹ ਮੀਟਿੰਗ ਵਿਚ ਮੌਜੂਦ ਸਨ ਤੇ ਹਰਸਿਮਰਤ ਕੌਰ ਬਾਦਲ ਨੇ ਬਿੱਲਾਂ ਖਿਲਾਫ ਕੋਈ ਖ ਦ ਸ਼ਾ ਪ੍ਰਗਟ ਨਹੀਂ ਕੀਤਾ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪਹਿਲਾਂ ਤਾਂ ਸ੍ਰੀ ਪੁਰੀ 3 ਜੂਨ ਦੀ ਮੀਟਿੰਗ ਵਿਚ ਹਾਜ਼ਰ ਨਹੀਂ ਸਨ ਕਿਉਂਕਿ ਰਾਜ ਮੰਤਰੀਆਂ ਸਿਰਫ ਉਹਨਾਂ ਮੀਟਿੰਗਾਂ ਵਿਚ ਸ਼ਾਮਲ ਹੋ ਸਕਦੇ ਹਨ ਜਿਸ ਵਿਚ ਉਹਨਾਂ ਦੇ ਮੰਤਰਾਲੇ ਨਾਲ ਸਬੰਧਤ ਏਜੰਡਾ ਵਿਚਾਰ ਵਟਾਂਦਰੇ ਵਾਸਤੇ ਸ਼ਾਮਲ ਹੁੰਦਾ ਹੈ ਦੂਜਾ ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹ ਇਹ ਕਹਿ ਰਹੇ ਹਨ ਕਿ ਹਰਸਿਮਰਤ ਕੌਰ ਬਾਦਲ ਨੇ ਕੋਈ ਇਤਰਾਜ਼ ਨਹੀਂ ਉਠਾਇਆ ਜਦਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਪ ਇਹ ਮੰਨਿਆ ਹੈ ਕਿ ਬਾਦਲ ਨੇ ਬਿੱਲਾਂ ਬਾਰੇ ਖਦਸ਼ਾ ਪ੍ਰਗਟ ਕੀਤਾ ਸੀ।