ਬੰਗਾ ਸ਼ਹਿਰ ‘ਚ ਬੋਰਡਾਂ ‘ਤੇ ਲਿਖੇ ਗਏ ਖ਼ਾਲਿਸਤਾਨ ਦੇ ਨਾਅਰੇ

ਬੰਗਾ, 7 ਅਕਤੂਬਰ – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦੇ ਬੰਗਾ ਸ਼ਹਿਰ ‘ਚ ਕੁਝ ਬੋਰਡਾਂ ਅਤੇ ਵੱਖ-ਵੱਖ ਥਾਵਾਂ ‘ਤੇ ਬੀਤੀ ਰਾਤ ਖ਼ਾਲਿਸਤਾਨ ਦੇ ਨਾਅਰੇ ਲਿਖੇ ਗਏ। ਬੰਗਾ ਸ਼ਹਿਰ ਵੜਦਿਆਂ ਹੀ ਮੁੱਖ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ਤੇ ਕਾਲੇ ਰੰਗ ਨਾਲ ਖ਼ਾਲਿਸਤਾਨ ਦੇ ਨਾਅਰੇ ਲਿਖੇ ਹੋਏ ਹਨ। ਹਾਲਾਂਕਿ ਕਈ ਥਾਵਾਂ ‘ਤੇ ਪੁਲਿਸ ਮੁਲਾਜ਼ਮਾਂ ਵਲੋਂ ਇਹ ਨਾਅਰੇ ਮਿਟਾਏ ਜਾ ਰਹੇ ਹਨ।

ਕੇਂਦਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਸੱਦੀ ਬੈਠਕ ‘ਚ ਨਹੀਂ ਜਾਵਾਂਗੇ- ਸਵਰਨ ਸਿੰਘ ਪੰਧੇਰ
ਜੰਡਿਆਲਾ ਗੁਰੂ, 7 ਅਕਤੂਬਰ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰਾ ਵਿਖੇ ਲਾਇਆ ਗਿਆ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ ‘ਚ ਨਹੀ ਜਾਵਾਂਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇ ਕੇ ਕਿਸਾਨਾਂ ਨੂੰ ਪਾ ੜ ਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਹਰਿਆਣਾ ਦੇ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਵੀ ਨਿੰਦਾ ਕੀਤੀ।