Breaking News

MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਨੇ ਟਿੰਡਰ ਤੋਂ ਮੰਗੀ ਜਾਣਕਾਰੀ

MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਨੇ ਟਿੰਡਰ ਤੋਂ ਮੰਗੀ ਜਾਣਕਾਰੀ

ਪੁਲਿਸ ਨੇ ਖਾਤੇ ਦੁਆਰਾ ਅਪਲੋਡ ਕੀਤੇ ਗਏ ਸਾਰੇ ਲਿੰਕ ਕੀਤੇ ਈਮੇਲ ਆਈਡੀ ਅਤੇ ਫ਼ੋਨ ਨੰਬਰ, ਫੋਟੋਆਂ ਅਤੇ ਮੀਡੀਆ ਫਾਈਲਾਂ, ਦੋਸਤਾਂ/ਸੰਪਰਕਾਂ ਦੀ ਸੂਚੀ ਅਤੇ ਆਪਸੀ ਮੈਚ, ਚੈਟ ਇਤਿਹਾਸ ਅਤੇ ਟਿੰਡਰ ਪਲੇਟਫਾਰਮ ਰਾਹੀਂ ਆਦਾਨ-ਪ੍ਰਦਾਨ ਕੀਤੇ ਗਏ ਸੁਨੇਹੇ ਅਤੇ ਹੋਰ ਕੋਈ ਵੀ ਵੇਰਵੇ ਵੀ ਮੰਗੇ ਹਨ।

 

 

Punjab News: ਪੰਜਾਬ ਪੁਲਿਸ ਨੇ ਫਰੀਦਕੋਟ ਵਿੱਚ ਮਾਰੇ ਗਏ ਸਮਾਜ ਸੇਵਕ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿੱਚ ਡੇਟਿੰਗ ਐਪ ਟਿੰਡਰ ਤੋਂ ਇੱਕ ਅਕਾਊਂਟ ਬਾਰੇ ਜਾਣਕਾਰੀ ਮੰਗੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਅਕਾਊਂਟ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੋਇਆ ਹੈ।

 

 

 

ਫਰੀਦਕੋਟ ਪੁਲਿਸ ਨੇ ਟਿੰਡਰ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਉਹ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੀ ਜਾਂਚ ਕਰ ਰਹੇ ਹਨ। ਹਰੀਨੌ ਦੀ 9 ਅਕਤੂਬਰ, 2024 ਨੂੰ ਪਿੰਡ ਦੇ ਗੁਰਦੁਆਰੇ ਤੋਂ ਮੋਟਰਸਾਈਕਲ ‘ਤੇ ਘਰ ਵਾਪਸ ਆਉਂਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਰੀਨੌ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸੰਗਠਨ ‘ਵਾਰਿਸ ਪੰਜਾਬ ਦੇ’ ਦਾ ਮੈਂਬਰ ਸੀ।

 

 

 

 

 

 

ਜਾਂਚ ਦੌਰਾਨ, ਪੁਲਿਸ ਨੂੰ ‘ਅੰਮ੍ਰਿਤ ਸੰਧੂ’ ਨਾਮ ਦਾ ਇੱਕ ਟਿੰਡਰ ਅਕਾਊਂਟ ਮਿਲਿਆ ਹੈ, ਜਿਸਦਾ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੋਣ ਦਾ ਸ਼ੱਕ ਹੈ। 26 ਮਈ ਨੂੰ ਟਿੰਡਰ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਪੁਲਿਸ ਨੇ ਕਿਹਾ ਕਿ 9 ਅਕਤੂਬਰ, 2024 ਨੂੰ ਗੁਰਪ੍ਰੀਤ ਸਿੰਘ ਨਾਮ ਦੇ ਇੱਕ ਕਾਰਕੁਨ ਦੀ ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

 

 

ਮ੍ਰਿਤਕ ‘ਹਰੀਨੋ ਟਾਕਸ’ ਨਾਮ ਦਾ ਇੱਕ ਫੇਸਬੁੱਕ ਪੇਜ ਚਲਾਉਂਦਾ ਸੀ ਤੇ ਅੰਮ੍ਰਿਤਪਾਲ ਸਿੰਘ ਵਿਰੁੱਧ ਆਵਾਜ਼ ਉਠਾਉਂਦਾ ਸੀ। ਪੁਲਿਸ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਮਿਲੇ ਇਸ ਟਿੰਡਰ ਅਕਾਊਂਟ ਦੇ ਸੰਚਾਰ ਤੇ ਡੇਟਾ ਵਿਸ਼ਲੇਸ਼ਣ ਨਾਲ ਜਾਂਚ ਏਜੰਸੀ ਨੂੰ ਕੇਸ ਸੁਲਝਾਉਣ ਵਿੱਚ ਮਦਦ ਮਿਲ ਸਕਦੀ ਹੈ।

 

 

ਪੰਜਾਬ ਪੁਲਿਸ ਨੇ ਟਿੰਡਰ ਤੋਂ ਇਸ ਖਾਤੇ ਦੀ ਸਾਰੀ ਜਾਣਕਾਰੀ ਮੰਗੀ ਹੈ। ਇਸ ਵਿੱਚ 1 ਜਨਵਰੀ, 2019 ਤੋਂ ਹੁਣ ਤੱਕ ਸਬਸਕ੍ਰਾਇਬਰ ਡਿਟੇਲ, ਨਾਮ, ਜਨਮ ਮਿਤੀ, ਫ਼ੋਨ ਨੰਬਰ, ਸਥਾਨ ਦੀ ਜਾਣਕਾਰੀ ਅਤੇ IP ਐਡਰੈੱਸ ਲੌਗ ਸ਼ਾਮਲ ਹਨ। ਪੁਲਿਸ ਨੇ ਖਾਤੇ ਦੁਆਰਾ ਅਪਲੋਡ ਕੀਤੇ ਗਏ ਸਾਰੇ ਲਿੰਕ ਕੀਤੇ ਈਮੇਲ ਆਈਡੀ ਅਤੇ ਫ਼ੋਨ ਨੰਬਰ, ਫੋਟੋਆਂ ਅਤੇ ਮੀਡੀਆ ਫਾਈਲਾਂ, ਦੋਸਤਾਂ/ਸੰਪਰਕਾਂ ਦੀ ਸੂਚੀ ਅਤੇ ਆਪਸੀ ਮੈਚ, ਚੈਟ ਇਤਿਹਾਸ ਅਤੇ ਟਿੰਡਰ ਪਲੇਟਫਾਰਮ ਰਾਹੀਂ ਆਦਾਨ-ਪ੍ਰਦਾਨ ਕੀਤੇ ਗਏ ਸੁਨੇਹੇ ਅਤੇ ਹੋਰ ਕੋਈ ਵੀ ਵੇਰਵੇ ਵੀ ਮੰਗੇ ਹਨ।

 

 

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਿਛਲੇ ਸਾਲ ਅਕਤੂਬਰ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਹਰੀਨੋ ਦਾ ਕਤਲ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਸੀ। ਇਸ ਮਾਮਲੇ ਵਿੱਚ ਗਿਰੋਹ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

 

 

 

ਇੱਕ ਕਤਲ ਮਾਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਡੇਟਿੰਗ ਐਪ ਟਿੰਡਰ ਤੋਂ ਗਰਮਖ਼ਿਆਲੀ ਪ੍ਰਚਾਰਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਖ਼ਾਤੇ ਬਾਰੇ ਜਾਣਕਾਰੀ ਮੰਗੀ ਹੈ। ਟਿੰਡਰ ਨੂੰ ਭੇਜੇ ਇੱਕ ਪੱਤਰ ਵਿੱਚ ਫਰੀਦਕੋਟ ਪੁਲੀਸ ਨੇ ਕਿਹਾ ਕਿ ਉਹ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸਦੀ ਪਿਛਲੇ ਸਾਲ 9 ਅਕਤੂਬਰ ਨੂੰ ਪਿੰਡ ਦੇ ਗੁਰਦੁਆਰੇ ਤੋਂ ਆਪਣੀ ਮੋਟਰਸਾਈਕਲ ’ਤੇ ਘਰ ਪਰਤਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

 

 

 

ਹਰੀ ਨੌ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸੰਗਠਨ ‘ਵਾਰਿਸ ਪੰਜਾਬ ਦੇ’ ਦਾ ਮੈਂਬਰ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੇ ਪਿਛਲੇ ਸਾਲ ਅਕਤੂਬਰ ਵਿੱਚ ਦਾਅਵਾ ਕੀਤਾ ਸੀ ਕਿ ਹਰੀ ਨੌ ਦੀ ਹੱਤਿਆ ਕਥਿਤ ਤੌਰ ’ਤੇ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ‘ਤੇ ਕੀਤੀ ਗਈ ਸੀ, ਜੋ ਇਸ ਸਮੇਂ ਸਖ਼ਤ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹੈ।

 

 

 

 

 

ਪੁਲੀਸ ਨੇ ਇਹ ਵੀ ਦਾਅਵਾ ਕੀਤਾ ਕਿ ਗੈਂਗਸਟਰ ਤੋਂ ਅਤਿਵਾਦੀ ਬਣਿਆ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਗਰੋਹ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

 

 

ਪੁਲੀਸ ਨੇ ਟਿੰਡਰ ਤੋਂ 1 ਜਨਵਰੀ 2019 ਤੋਂ ਖ਼ਾਤੇ ਦੇ ਵਰਤੋਂਕਾਰ ਦੇ ਵੇਰਵੇ, ਨਾਮ, ਜਨਮ ਮਿਤੀ, ਫ਼ੋਨ ਨੰਬਰ, ਸਥਾਨ ਦੀ ਜਾਣਕਾਰੀ ਅਤੇ ਆਈਪੀ ਐਡਰੈੱਸ ਲੌਗ ਮੰਗੇ ਹਨ। ਇਸ ਤੋਂ ਇਲਾਵਾ ਸਾਰੇ ਲਿੰਕ ਕੀਤੇ ਈ-ਮੇਲ ਆਈਡੀ ਅਤੇ ਫ਼ੋਨ ਨੰਬਰ, ਅਪਲੋਡ ਕੀਤੀਆਂ ਗਈਆਂ ਤਸਵੀਰਾਂ, ਮੀਡੀਆ ਫਾਈਲਾਂ, ਦੋਸਤਾਂ/ਸੰਪਰਕਾਂ ਦੀ ਸੂਚੀ, ਆਪਸੀ ਮੈਚਾਂ, ਚੈਟ ਇਤਿਹਾਸ ਅਤੇ ਟਿੰਡਰ ਪਲੇਟਫਾਰਮ ਰਾਹੀਂ ਆਦਾਨ-ਪ੍ਰਦਾਨ ਕੀਤੇ ਗਏ ਸੁਨੇਹਿਆਂ ਸਮੇਤ ਸਾਰੇ ਵੇਰਵਿਆਂ ਦੀ ਜਾਣਕਾਰੀ ਵੀ ਮੰਗੀ ਗਈ ਹੈ।

Check Also

Singer Mankirt Aulakh ਨੂੰ ਜਾਨੋਂ ਮਾ/*ਰ/ਨ ਦੀ ਧ/ਮ/*ਕੀ, Audio Viral

Singer Mankirt Aulakh ਨੂੰ ਜਾਨੋਂ ਮਾ/*ਰ/ਨ ਦੀ ਧ/ਮ/*ਕੀ, Audio Viral, ਕਿਹਾ,”ਜਿੰਨੇ ਮਰਜ਼ੀ ਗੰਨਮੈਨ ਰੱਖ ਲੈ …