ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦੂਸਰੀ ਵਾਰ ਗੱਲਬਾਤ ਦਾ ਸੱਦਾ

ਪੰਜਾਬ ਵਿਚ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੂੰ ਹੁਣ ਨਵੇਂ ਸਿਰੇ ਤੋਂ ਕੇਂਦਰ ਸਰਕਾਰ ਵਲੋਂ ਗੱਲਬਾਤ ਦਾ ਸੱਦਾ ਪੱਤਰ ਆਇਆ ਹੈ। ਇਹ ਸੱਦਾ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਵਲੋਂ ਭੇਜਿਆ ਗਿਆ ਹੈ ਅਤੇ 10‌ ਅਕਤੂਬਰ ਦਾ ਇਹ ਲਿਖਿਆ ਗਿਆ ਹੈ ਇਹ ਪੱਤਰ ਪੰਜਾਬ ਦੀਆਂ ਸਾਰੀਆਂ 31 ਜਥੇਬੰਦੀਆਂ ਨੂੰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਇਸ ਵਿਭਾਗ ਵਲੋਂ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਅਜਿਹਾ ਬੁਲਾਵਾ 6 ਅਕਤੂਬਰ ਨੂੰ ਵੀ ਆਇਆ ਸੀ, ਜਿਸ ਨੂੰ ਸੰਘਰਸ਼ੀਲ ਜਥੇਬੰਦੀਆਂ ਨੇ ਕੇਂਦਰ ਦੀ ਇਸ ਪੇਸ਼ਕਸ਼ ਠੁ ਕ ਰਾ ਦਿੱਤਾ ਗਿਆ ਸੀ ਅਤੇ ਪੱਤਰ ਨੂੰ ਗੈਰਅਧਿਕਾਰਤ ਕ਼ਰਾਰ ਦਿੱਤਾ ਗਿਆ ਸੀ। ਹੁਣ ਜਿਹੜਾ ਨਵੇਂ ਸਿਰੇ ਤੋਂ ਪੱਤਰ ਆਇਆ ਹੈ ਉਹ ਕੇਂਦਰੀ ਅਧਿਕਾਰੀ‌ ਦੀ ਸਰਕਾਰੀ ਲੈਟਰਪੈਡ ਉਪਰ ਹੈ। ਇਸ ਪੱਤਰ ਸਬੰਧੀ ਜਥੇਬੰਦੀਆਂ ਵਲੋਂ 13 ਅਕਤੂਬਰ ਨੂੰ ਜਲੰਧਰ ਵਿਖੇ ਬਲਾਈ ਗਈ ਮੀਟਿੰਗ ਵਿੱਚ ਲਿਆ ਜਾਵੇਗਾ ਪਰ ਇੱਕ ਜਥੇਬੰਦੀ ਦੇ ਆਗੂ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਗੱਲਬਾਤ ਜਾਂ ਚਰਚਾ ਹੀ ਕਰਨੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਵਿੱਚ ਜਾਂ ਚੰਡੀਗੜ੍ਹ ਵਿਖੇ ਹੀ‌ ਆਕੇ ਕਰਨੀ ਚਾਹੀਦੀ ਹੈ।

ਕਿਸਾਨ ਮਜ਼ਦੂਰ ਸੰ ਘ ਰ ਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ਤੇ ਚੱਲ ਰਹੇ ਪੱਕੇ ਮੋਰਚਿਆਂ ਦੇ ੧੮ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਨਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰ ਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰੇਲਵੇ ਲਾਈਨ ਦੇਵੀਦਾਸਪੁਰ ਵਿਖੇ ਲਾਇਆ ਧਰਨਾ 14 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ, 23 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਅੰਬਾਨੀ ਦੇ ਵੱਡੇ ਪੁਤਲੇ ਬਣਾ ਕੇ ਰਣਜੀਤ ਐਵਿਨਿਊ ਅੰਮ੍ਰਿਤਸਰ ਵਿਖੇ ਸਾ ੜੇ ਜਾਣਗੇ, 25 ਅਕਤੂਬਰ ਨੂੰ ਪੰਜਾਬ ਭਰ ਵਿਚ ਪਿੰਡ ਪੱਧਰੀ ਅਰਥੀ ਫੂ ਕ ਮੁਜ਼ਾਹਰੇ ਕੀਤੇ ਜਾਣਗੇ।