ਕੇਂਦਰ ਨਾਲ ਗੱਲਬਾਤ ਕਰਨ ਸਬੰਧੀ ਸਲਾਹ ਮਸ਼ਵਰਾ ਕਰਨ ਲਈ ਜਥੇਬੰਦੀਆਂ ਨੇ 13 ਨੂੰ ਸੱਦੀ ਮੀਟਿੰਗ

ਕੇਂਦਰ ਨਾਲ ਗੱਲਬਾਤ ਕਰਨੀ ਹੈ ਜਾਂ ਨਹੀਂ ਇਹ ਫ਼ੈਸਲਾ 13 ਅਕਤੂਬਰ ਦੀ ਮੀਟਿੰਗ ਵਿਚ ਹੀ ਲਿਆ ਜਾਵੇਗਾ- ਸਿਰਸਾ

ਅਜਨਾਲਾ 11 ਅਕਤੂਬਰ -ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ ਦੂਸਰੀ ਵਾਰ ਕੇਂਦਰ ਸਰਕਾਰ ਵੱਲੋਂ ਸੱਦਾ ਦੇਣ ਪੱਤਰ ਮਿਲਣ ਤੋਂ ਬਾਅਦ ਕੇਂਦਰ ਨਾਲ ਗੱਲਬਾਤ ਸਬੰਧੀ ਸਲਾਹ ਮਸ਼ਵਰਾ ਕਰਨ ਲਈ ਸਾਰੀਆਂ ਜਥੇਬੰਦੀਆਂ ਵੱਲੋਂ 13 ਅਕਤੂਬਰ ਨੂੰ ਮੀਟਿੰਗ ਸੱਦ ਲਈ ਗਈ ਹੈ।

ਸੂਬੇ ਭਰ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰ ਘ ਰ ਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਰੇਲਵੇ ਸਟੇਸ਼ਨ ’ਤੇ ਜਿੱਥੇ ਰੇਲਾਂ ਦੇ ਚੱਕਾ ਜਾਮ ਦੇ 11ਵੇਂ ਦਿਨ ਕਿਸਾਨ ਬੀਬੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀ ਰ ਨੇ ਪਾ ਕੇ ਪਿੱ ਟ ਸਿ ਆ ਪਾ ਕੀਤਾ ਉੱਥੇ ਹੀ ਸ਼ਹਿਰ ਦੇ ਰਿਲਾਇੰਸ ਅਤੇ ਐੱਸ.ਆਰ.ਪੰਪ ਅੱਗੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜੰ ਮ ਕੇ ਨਾਅਰੇਬਾਜ਼ੀ ਵੀ ਕੀਤੀ।ਕਿਸਾਨ ਸੰਘਰਸ਼ ਦੌਰਾਨ ਹੀ ਮੰਡੀਆਂ ’ਚ ਵੇਚਣ ਲਈ ਝੋਨਾ ਲਿਆਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਦਿੱਤੇ ਜਾ ਰਹੇ ਟੋਕਨ ਸਿਸਟਮ ਨੂੰ ਲੈ ਕੇ ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਸੁਨਾਮ ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ਵੀ ਦਿੱਤਾ ਗਿਆ।ਕਿਸਾਨਾਂ ਨੇ ਟੋਕਨ ਸਿਸਟਮ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਵੇਚਣ ਦੀ ਖੁੱਲ੍ਹ ਦਿੱਤੀ ਜਾਵੇ।