ਪੰਜਾਬਣ ਕੁੜੀ ਦੀ ਕੈਨੇਡਾ ਦੇ ਟੋਰਾਂਟੋ ‘ਚ ਹੋਈ ਮੌਤ

ਫਿਰੋਜ਼ਪੁਰ : ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ। ਹੁਣਫਿਰੋਜ਼ਪੁਰ ਦੇ ਪਿੰਡ ਸ਼ੇਰ ਖ਼ਾਂ ਦੀ ਲੜਕੀ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।


ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਸ਼ੇਰ ਖ਼ਾਂ ਦੀ ਲੜਕੀ ਪਰਵਿੰਦਰ ਕੌਰ ਦੀ ਕੈਨੇਡਾ ਦੇ ਟੋਰਾਂਟੋ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ ਜਦਕਿ ਉਸ ਦੇ ਨਾਲ ਗੱਡੀ ‘ਚ ਸਵਾਰ ਉਸ ਦੇ ਪਿੰਡ ਦੇ ਹੀ ਭੈਣ-ਭਰਾ ਇਸ ਸਮੇਂ ਹਸਪਤਾਲ ‘ਚ ਦਾਖ਼ਲ ਹਨ।ਇਹ ਤਿੰਨੇ ਬੱਚੇ ਫਿਰੋਜ਼ਪੁਰ ਦੇ ਪਿੰਡ ਸ਼ੇਰ ਖ਼ਾਂ ਦੇ ਰਹਿਣ ਵਾਲੇ ਹਨ।

ਪਰਵਿੰਦਰ ਕੌਰ ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਨੂੰ ਪੜ੍ਹਨ ਲਈ ਕੈਨੇਡਾ ਭੇਜਿਆ ਸੀ। ਉਸ ਦੀ ਪੜ੍ਹਾਈ ਪੂਰੀ ਹੋ ਗਈ ਸੀ ਅਤੇ ਉੱਥੇ ਉਹ ਕੰਮ ਤੋਂ ਵਾਪਸ ਆ ਰਹੀ ਸੀ ਕਿ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਪਰਵਿੰਦਰ ਕੌਰ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਪਿੰਡ ਦੇ ਹੀ ਦੋ ਭੈਣ-ਭਰਾ ਗੰ ਭੀ ਰ ਰੂਪ ‘ਚ ਜ਼ ਖ਼ ਮੀ ਹੋ ਗਏ।


ਇਸ ਦੇ ਨਾਲ ਹੀ ਜ਼ਖ਼ਮੀ ਭੈਣ-ਭਰਾ ਹਰਪ੍ਰੀਤ ਸਿੰਘ ਤੇ ਰਣਜੀਤ ਕੌਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਕਰੀਬ 2 ਸਾਲ ਪਹਿਲਾਂ ਉੱਚ ਸਿੱਖਿਆ ਦੇ ਲਈ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਏ ਸਨ ਅਤੇ ਸੜਕ ਹਾਦਸੇ ‘ਚ ਜ਼ਖਮੀ ਹੋ ਗਏ ਹਨ। ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਉਸਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।