ਬੇਅਦਬੀ ਕਰਦਾ ਹੋਇਆ ਕਾਬੂ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਤਰਖਾਣ ਮਾਜਰਾ ਦੇ ਵਾਸੀਆਂ ਨੇ ਥਾਣਾ ਸਰਹੰਦ ਨੂੰ ਘੇਰਾ ਪਾ ਕੇ ਦੋ ਸ਼ੀ ਨੂੰ ਜਾ ਨੋਂ ਮਾ ਰ ਨ ਦੀ ਮੰਗ ਕੀਤੀ।

ਪਿੰਡ ਤਰਖਾਣ ਮਾਜਰਾ ਵਿਖੇ ਇੱਕ ਕਾਰ ਸਵਾਰ ਵਲੋਂ ਗੁਰੂਦੁਆਰਾ ਸਾਹਿਬ ‘ਚ ਮੱਥਾ ਟੇਕਣ ਦਾ ਬਹਾਨਾ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਨਾਭਾ ਵਲੋਂ ਕਾਰ ਵਿਚ ਗੁਰਦੁਆਰਾ ਸਾਹਿਬ ਵਿਖੇ ਆਇਆ ਤੇ ਉਨ੍ਹਾਂ ਨੂੰ ਕਹਿਣ ਲੱਗਾ ਕਿ ਦਰਬਾਰ ਸਾਹਿਬ ਦਾ ਤਾਲਾ ਖੋਲੋ ਕਿਉਂਕਿ ਉਸ ਨੇ ਮੱਥਾ ਟੇਕਣਾ ਹੈ ਜਦੋਂ ਉਨ੍ਹਾਂ ਦਰਬਾਰ ਸਾਹਿਬ ਦਾ ਤਾਲਾ ਖੋਲ੍ਹਿਆ ਤਾਂ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਇਸ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ।
ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਇਹ ਦੁਖਦਾਈ ਘਟਨਾ Sirhind ਕੋਲ ਜੀ.ਟੀ. ਨੇੜੇ ਪੈਂਦੇ ਪਿੰਡ ਤਰਖਾਣ ਮਾਜਰਾ ਵਿਖੇ ਵਾਪਰੀ ਹੈ। ਇਸ ਤਾਜ਼ਾ ਘਟਨਾ ਦਾ ਕਸੂਰਵਾਰ ਇੱਕ ਅਣਪਛਾਤਾ ਕਾਰ ਸਵਾਰ ਨੌਜਵਾਨ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਸਾਜ਼ਿਸ਼ ਤਹਿਤ Gurdwara Sahib ਵਿਖੇ ਮੱਥਾ ਟੇਕਣ ਦਾ ਬਹਾਨਾ ਬਣਾ ਕੇ ਅੰਦਰ ਦਾਖਲ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਦੇ ਦੱਸਣ ਅਨੁਸਾਰ ਨਾਭਾ ਵੱਲੋਂ ਇੱਕ ਕਾਰ ਸਵਾਰ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਆਇਆ ਤੇ ਉਨ੍ਹਾਂ ਨੂੰ ਕਹਿਣ ਲੱਗਾ ਕਿ ਦਰਬਾਰ ਸਾਹਿਬ ਖੋਲ੍ਹੋ, ਕਿਉਂਕਿ ਉਸ ਨੇ ਮੱਥਾ ਟੇਕਣਾ ਹੈ।

ਜਦੋਂ ਦਰਬਾਰ ਸਾਹਿਬ ਖੋਲ੍ਹਿਆ ਗਿਆ ਤਾਂ ਉਕਤ ਵਿਅਕਤੀ ਨੇ ਅਚਾਨਕ Sri Guru Granth Sahib Ji ਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਗ੍ਰੰਥੀ ਸਿੰਘ ਨੇ ਰੌਲਾ ਪਾ ਦਿੱਤਾ, ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਫੜ ਕੇ ਉਸ ਦੀ ਚੰਗੀ ਭੁਗਤ ਸੁਆਰੀ ਅਤੇ ਉਸ ਦੀ ਕਾਰ ਵੀ ਭੰਨ ਦਿੱਤੀ।

ਇਸ ਤੋਂ ਬਾਅਦ ਵਿੱਚ ਦੋਸ਼ੀ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ ਕਿ ਉਕਤ ਵਿਅਕਤੀ ਕਿੱਥੋਂ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਅਜਿਹਾ ਕਿਉਂ ਕੀਤਾ ਹੈ।ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ‘ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਪਰ ਮੁੜ-ਮੁੜ ਅਜਿਹਾ ਵਾਪਰਨਾ ਪ੍ਰਬੰਧਕਾਂ ਤੇ ਕਾਨੂੰਨ ਲਈ ਵੱਡੇ ਸਵਾਲ ਖੜ੍ਹੇ ਕਰਦਾ ਹੈ।