
ਇਤਿਹਾਸਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਇਕ ਕਾਰ ਸਵਾਰ ਨੌਜਵਾਨ ਨੇ ਮੱਥਾ ਟੇਕਣ ਦਾ ਬਹਾਨਾ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰ ਗ ਪਾੜ ਕੇ ਬੇਅਦਬੀ ਕੀਤੀ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਗੁਰਦੁਆਰਾ ਸਾਹਿਬ ਆਇਆ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਗੱਲ ਕਹੀ।
ਗ੍ਰੰਥੀ ਨੇ ਦਰਬਾਰ ਸਾਹਿਬ ਦਾ ਤਾਲਾ ਖੋਲ੍ਹ ਦਿੱਤਾ। ਗ੍ਰੰਥੀ ਅਨੁਸਾਰ ਉਕਤ ਵਿਅਕਤੀ ਨੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ। ਗ੍ਰੰਥੀ ਨੇ ਇਸ ਸਬੰਧੀ ਰੋਲ਼ਾ ਪਾ ਦਿੱਤਾ ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਉਨ੍ਹਾਂ ਨੌਜਵਾਨ ਨੂੰ ਫੜ ਲਿਆ ਅਤੇ ਚੰਗੀ ਕੁੱ ਟ ਮਾ ਰ ਕੀਤੀ।
ਪੁਲੀਸ ਨੂੰ ਸੂਚਨਾ ਮਿਲਣ ’ਤੇ ਥਾਣਾ ਸਰਹਿੰਦ ਦੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮੁਲਜ਼ਮ ਨੂੰ ਕਾ ਬੂ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਥਾਣਾ ਸਰਹਿੰਦ ਵਿੱਚ ਭਾਰੀ ਇਕੱਠ ਹੋਇਆ ਪਿਆ ਸੀ ਅਤੇ ਪੁਲੀਸ ਕਾਰਵਾਈ ਵਿਚ ਜੁਟੀ ਹੋਈ ਸੀ।