ਸੰਤ ਭਿੰਡਰਾਂਵਾਲਿਆਂ ਬਾਰੇ ਦੀਪ ਸਿੱੱਧੂ ਨੇ ਕਹੀ ਅਜਿਹੀ ਗਲ ਕਿ ਹਰ ਪਾਸੇ ਹੋ ਗਈ ਵੀਡੀਉ ਵਾਇਰਲ

ਸ਼ੰਭੂ: ਪੰਜਾਬ-ਹਰਿਆਣਾ ਦੇ ਬਾਰਡਰ ਸ਼ੰਭੂ ਵਿਖੇ ਕਿਸਾਨਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ ਹੈ ਅਤੇ ਕਿਸਾਨ ਪੂਰੀ ਦ੍ਰਿੜ੍ਹਤਾ ਨਾਲ ਇਸ ਮੋਰਚੇ ਵਿਚ ਡਟੇ ਹੋਏ ਹਨ।ਇਸ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਲੈ ਕੇ ਉਨ੍ਹਾਂ ਦੇ ਧਰਮ ਪਿਤਾ ਗੁਰਚਰਨ ਸਿੰਘ ਵੀ ਸ਼ੰਭੂ ਮੋਰਚੇ ਵਿਚ ਪੁੱਜੇ। ਜਿਵੇਂ ਹੀ ਉਨ੍ਹਾਂ ਨੇ ਭਾਈ ਹਵਾਰਾ ਵੱਲੋਂ ਬੁਲਾਈ ਫ਼ਤਿਹ ਕਿਸਾਨਾਂ ਨਾਲ ਸਾਂਝੀ ਕੀਤੀ ਤਾਂ ਸਾਰਾ ਪੰਡਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉਠਿਆ।ਉਨ੍ਹਾਂ ਜਿੱਥੇ ਬਾਦਲਾਂ ‘ਤੇ ਤਿੱ ਖਾ ਨਿਸ਼ਾਨਾ ਸਾਧਿਆ, ਉਥੇ ਹੀ ਉਨ੍ਹਾਂ ਭਾਈ ਹਵਾਰਾ ਦਾ ਸੁਨੇਹਾ ਦਿੰਦਿਆਂ ਕਿਸਾਨਾਂ ਨੂੰ ਆਖਿਆ ਕਿ ਉਹ ਇਕਜੁੱਟਤਾ ਹੋ ਕੇ ਇਕ ਕਮੇਟੀ ਬਣਾਉਣ ਜੋ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕੇ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਉੱਪਰ ਫ਼ਿਰੋਜ਼ਪੁਰ ਤੇ ਦੇਵੀਦਾਸਪੁਰਾ ਰੇਲ ਪਟੜੀ ਉੱਪਰ ਚੱਲ ਰਹੇ ਪੱਕੇ ਮੋਰਚੇ 14 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਤੇ ਇਹ ਵੀ ਫ਼ੈਸਲਾ ਕੀਤਾ ਹੈ ਕਿ 23 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਰਾਵਣ ਰੂਪੀ ਅੰਬਾਨੀ, ਅਡਾਨੀ ਤੇ ਉਸ ਦੇ ਜੋਟੀਦਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਤੇ 25 ਅਕਤੂਬਰ ਦੁਸਹਿਰੇ ਵਾਲੇ ਦਿਨ ਪੰਜਾਬ ਭਰ ਦੇ ਪਿੰਡਾਂ ਵਿਚ ਪੁਤਲੇ ਫੂਕੇ ਜਾਣਗੇ | ਅੰਦੋਲਨਕਾਰੀ ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਰਵਣ ਸਿੰਘ ਪੰਧੇਰ ਤੇ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਇਕ ਪਾਸੇ ਕਿਸਾਨਾਂ ਨੂੰ ਕੇਂਦਰੀ ਮੰਤਰੀਆਂ ਦੇ ਸਮੂਹ ਨਾਲ ਗੱਲਬਾਤ ਕਰਨ ਦੇ ਸੱਦੇ ਦੇ ਰਹੇ ਹਨ ਤੇ ਦੂਜੇ ਪਾਸੇ ਉਕਤ ਖੇਤੀ ਕਾਨੂੰਨ ਰੱਦ ਨਾ ਹੋ ਸਕਣ ਦੇ ਦਮਗਜੇ ਮਾਰ ਕੇ ਪੰਜਾਬ ਤੇ ਦੇਸ਼ ਦੇ ਕਿਸਾਨਾਂ ਦੀ ਹੇਠੀ ਕਰਦਿਆਂ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਜਾ ਰਹੀ ਹੈ | ਇਹ ਆਪਾ ਵਿਰੋਧੀ ਬਿਆਨ ਸਰਕਾਰ ਦੀ ਮਨਸ਼ਾ ਸਾਫ਼ ਦਰਸਾ ਰਹੇ ਹਨ | ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਚੁਣੌਤੀ ਨੂੰ ਕਬੂਲ ਕਰਦਿਆਂ ਉਕਤ ਕਾਨੂੰਨਾਂ ਨੂੰ ਰੱਦ ਕਰਵਾਉਣਾ ਜ਼ਿੰਦਗੀ ਮੌਤ ਦੀ ਲੜਾਈ ਬਣਾ ਲਈ ਹੈ ਤੇ ਜ਼ੋਰਦਾਰ ਮੰਗ ਕੀਤੀ ਹੈ ਕਿ ਕਾਰਪੋਰੇਟ ਖੇਤੀ ਮਾਡਲ ਰੱਦ ਕਰਕੇ ਇਸ ਦੇ ਬਦਲ ਵਜੋਂ ਕੁਦਰਤ ਦੇ ਮਨੁੱਖ ਪੱਖੀ ਖੇਤੀ ਵਿਕਾਸ ਮਾਡਲ ਅਪਣਾਇਆ ਜਾਵੇ ਤੇ ਸਹਿਕਾਰਤਾ ਲਹਿਰ ਅਫ਼ਸਰਸ਼ਾਹੀ ਦੇ ਪੰਜੇ ਵਿਚੋਂ ਕੱਢ ਕੇ ਕਿਸਾਨਾਂ ਦੀ ਭਾਈਵਾਲੀ ਨਾਲ ਖੇਤੀ ਆਧਾਰਿਤ ਛੋਟੀਆਂ ਸਨਅਤਾਂ ਲਗਾਈਆਂ ਜਾਣ ਤੇ 5 ਏਕੜ ਤੋਂ ਘੱਟ ਵਾਲੇ ਕਿਸਾਨਾਂ ਨੂੰ ਸਾਂਝੀ ਖੇਤੀ ਵੱਲ ਤੋਰ ਕੇ ਸਹਿਕਾਰਤਾ ਲਹਿਰ ਮਜ਼ਬੂਤ ਕੀਤੀ ਜਾਵੇ |