Breaking News
Home / ਪੰਜਾਬ / ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਰਹੀ ਬੇਸਿੱਟਾ, ਦੇਖੋ ਸੁਖਬੀਰ ਬਾਦਲ ਨੇ ਕੀ ਕਿਹਾ

ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਰਹੀ ਬੇਸਿੱਟਾ, ਦੇਖੋ ਸੁਖਬੀਰ ਬਾਦਲ ਨੇ ਕੀ ਕਿਹਾ

ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਸੱਦੇ ‘ਤੇ ਦਿੱਲੀ ਵਿਚ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਰਿਪੋਰਟਾਂ ਮੁਤਾਬਿਕ ਕਿਸਾਨਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕੋਈ ਵੀ ਮੰਤਰੀ ਮਿਲਣ ਨਹੀਂ ਆਇਆ। ਕੇਂਦਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਕਿਸਾਨ ਮੀਟਿੰਗ ਤੋਂ ਬਾਅਦ ਬੇਹੱਦ ਨਿਰਾਸ਼ ਦਿਖਾਈ ਦਿੱਤੇ ਅਤੇ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਜੋਂ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਖੇਤੀ ਭਵਨ ‘ਚ ਕੇਂਦਰ ਸਰਕਾਰ ਨਾਲ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੁੱਟ ਗਈ । ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਖੇਤੀ ਭਵਨ ਦੇ ਬਾਹਰ ਹੀ ਖੇਤੀ ਬਿੱਲਾਂ ਦੀਆਂ ਕਾਪੀਆਂ ਨੂੰ ਸਾ ੜਿ ਆ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਕੱਤਰ ਆਪਣੇ ਪੱਧਰ ‘ਤੇ ਹੀ ਗੱਲਬਾਤ ਕਰਨਾ ਚਾਹੁੰਦੇ ਸਨ ਜੋ ਕਿ ਉਸ ਦੇ ਅਧਿਕਾਰ ਖੇਤਰ ਵਿਚ ਹੀ ਨਹੀਂ ਸੀ। ਇਸ ਲਈ ਖੇਤੀਬਾੜੀ ਸਕੱਤਰ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੂੰ ਇੰਨਾ ਹੀ ਫਿਕਰ ਹੈ ਤਾਂ ਉਹ ਖੁਦ ਸਰਕਾਰ ਦੇ ਮੰਤਰੀ ਜਾਂ ਪ੍ਰਧਾਨ ਮੰਤਰੀ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਗੱਲ ਕਿਉਂ ਨਹੀਂ ਕਰਦੇ? ਕਿਸਾਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਇੱਕ ਪਾਸੇ ਕੇਂਦਰ ਸਰਕਾਰ ਦੇ ਮੰਤਰੀ ਪੰਜਾਬ ਦੇ ਬੀਜੇਪੀ ਆਗੂਆਂ ਨਾਲ ਵਰਚੁਅਲ ਮੀਟਿੰਗਾਂ ਕਰਕੇ ਪੰਜਾਬ ਦੇ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ ਪਰ ਦੂਜੇ ਪਾਸੇ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਚਿੱਟੇ ਦਿਨ ਬੇਵਕੂਫ ਬਣਾਉਣ ਲੱਗੀ ਹੋਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਜਾਰੀ ਰਹੇਗਾ । ਉਨ੍ਹਾਂ ਇਹ ਵੀ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਗੱਲਬਾਤ ਲਈ ਦਿੱਲੀ ਨਹੀਂ ਜਾਣਗੀਆਂ ਸਗੋਂ ਜੇਕਰ ਕੇਂਦਰ ਸਰਕਾਰ ਨੂੰ ਮਸਲੇ ਦਾ ਹੱਲ ਕੱਢਣ ਦੀ ਲੋੜ ਹੈ ਤਾਂ ਉਹ ਖੁਦ ਚੰਡੀਗੜ੍ਹ ਕਿਸਾਨਾਂ ਆਗੂਆਂ ਨਾਲ ਗੱਲਬਾਤ ਕਰ ਸਕਦੀ ਹੈ। ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਖੇਤੀ ਸਕੱਤਰ ਨੂੰ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਖਰਾਬ ਹੋਏ ਤਾਂ ਕੌਣ ਜ਼ਿੰਮੇਵਾਰ ਹੋਵੇਗਾ?

ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਦਿੱਲੀ ਵਿਚ ਹੋਈ ਮੀਟਿੰਗ ਬੇਸਿੱਟਾ ਰਹਿਣ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਧੋ ਖਾ ਦੇਣਾ ਹੈਰਾਨਕੁਨ ਹੈ। ਅੰਨਦਾਤਾ ਦੀ ਪਿੱਠ ‘ਚ ਛੁ ਰਾ ਮਾ ਰ ਨਾ ਤੇ ਉਨ੍ਹਾਂ ਨਾਲ ਚਾ ਲਾਂ ਖੇਡਣੀਆਂ ਦੇਸ਼ ਦੇ ਹਿਤ ਦੇ ਖਿਲਾਫ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣਾ ਅਤੇ ਐੱਨਡੀਏ ਮੰਤਰੀਆਂ ਨੂੰ ਪੰਜਾਬ ਭੇਜ ਦੇਣਾ, ਇਹ ਸਾਬਤ ਕਰਦਾ ਹੈ ਕਿ ਕਿਵੇਂ ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋ ਗ ਲੀ ਆਂ ਗੱਲਾਂ ਅਤੇ ਕ ਪ ਟ ਦੇ ਮਾ ਇ ਆ ਜਾ ਲ਼ ‘ਚ ਉਲਝਾ ਰਹੀ ਹੈ।

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: