Breaking News

Deepika Luthra ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲੇ ਦਾ ਪਰਿਵਾਰ ਆ ਗਿਆ ਸਾਹਮਣੇ

Deepika Luthra ਨੂੰ ਧਮ.ਕੀਆਂ ਮਿਲਣ ਦੇ ਮਾਮਲੇ ‘ਚ ਪੁਲਿਸ ਨੇ ਦੂਸਰੇ ਆਰੋਪੀ ਨੂੰ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ

 

 
ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲੇ ਦਾ ਪਰਿਵਾਰ ਆ ਗਿਆ ਸਾਹਮਣੇ
ਕਹਿੰਦੇ ਸਾਡੇ ਮੁੰਡੇ ਬਾਰੇ ਪੂਰੇ ਪਿੰਡ ਨੂੰ ਪਤਾ |
 

 

 

Deepika Luthra Threats : ਦੀਪਿਕਾ ਲੂਥਰਾ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਚ ਪੁਲਿਸ ਨੇ ਦੂਸਰੇ ਆਰੋਪੀ ਨੂੰ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ

 

 

 

 

Deepika Luthra Threats : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਮਿਲਣ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਦੂਸਰੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ

 

 

Deepika Luthra Threats : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਮਿਲਣ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਦੂਸਰੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜਸਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਢਿੱਲੋਂ ਨਗਰ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ। ਜਸਪ੍ਰੀਤ ਸਿੰਘ ‘ਤੇ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਆਰੋਪ ਹੈ।

 

 

 

ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਰਮਨਦੀਪ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਰਮਨਦੀਪ ਸਿੰਘ ਵਾਸੀ ਪਟਿਆਲਾ ਇਸ ਵੇਲੇ ਪੁਲਿਸ ਰਿਮਾਂਡ ‘ਤੇ ਹੈ। ਰਮਨਦੀਪ ‘ਤੇ ਵੀ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਆਰੋਪ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਕਹਿਣਾ ਹੈ ਕਿ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਜਾਂਚ ਜਾਰੀ ਹੈ।ç

 

 

 

 

 

ਦੱਸ ਦਈਏ ਕਿ ਬਠਿੰਡਾ ਵਿਖੇ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦੀਪਿਕਾ ਲੁਥਰਾ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਦੀਪਿਕਾ ਵੱਲੋਂ ਅੰਮ੍ਰਿਤਸਰ ਦੀ ਪੁਲਿਸ ਨੂੰ ਦਰਖਾਸਤ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਉਸ ਤੋਂ ਬਾਅਦ ਫਿਰ ਤੋਂ ਈਮੇਲ ਦੇ ਰਾਹੀਂ ਦੀਪਿਕਾ ਲੁਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਅਤੇ ਦੂਸਰੇ ਪਾਸੇ ਅੰਮ੍ਰਿਤਸਰ ਪੁਲਿਸ ਵੱਲੋਂ ਦੀਪਿਕਾ ਲੁਥਰਾ ਦੀ ਸੁਰੱਖਿਆ ਦੇ ਵਿੱਚ ਪੁਲਿਸ ਕਰਮਚਾਰੀ ਵੀ ਤੈਨਾਤ ਕੀਤੇ ਗਏ ਸਨ।

 

 

 

 

 

 

ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ

ਧਮਕੀਆਂ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੇ ਅੰਮ੍ਰਿਤਸਰ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕਰਦੇ ਹੋਏ 5-6 ਪੁਲਿਸ ਮੁਲਾਜ਼ਮ ਉਸਦੇ ਘਰ ਬਾਹਰ ਤੈਨਾਤ ਕਰ ਦਿੱਤੇ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …