Breaking News
Home / ਪੰਜਾਬ / ਅਸ਼ਵਨੀ ਸ਼ਰਮਾ ‘ਤੇ ਹੋਏ ਹ ਮ ਲੇ ਦੀ ਰਵਨੀਤ ਬਿੱਟੂ ਨੇ ਲਈ ਜ਼ਿੰਮੇਵਾਰੀ!

ਅਸ਼ਵਨੀ ਸ਼ਰਮਾ ‘ਤੇ ਹੋਏ ਹ ਮ ਲੇ ਦੀ ਰਵਨੀਤ ਬਿੱਟੂ ਨੇ ਲਈ ਜ਼ਿੰਮੇਵਾਰੀ!

ਚੰਡੀਗੜ੍ਹ: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੱਡੀ ਜ਼ਿੰਮੇਵਾਰੀ ਲਈ ਹੈ। ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ‘ਤੇ ਬੀਤੇ ਦਿਨੀ ਅਣਪਛਾਤਿਆਂ ਵੱਲੋਂ ਹ ਮ ਲਾ ਕੀਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਰਵਨੀਤ ਬਿੱਟੂ ਨੇ ਲਈ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨਾਂ ‘ਤੇ ਕਾਰਵਾਈ ਨਾ ਕੀਤਾ ਜਾਵੇ, ਜੇਕਰ ਪਰਚਾ ਕਰਨਾ ਹੈ ਮੇਰੇ ‘ਤੇ ਕੀਤਾ ਜਾਵੇ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਲਈ ਸਾਰਾ ਦਿਨ, ਸਾਰੀ ਰਾਤ ਰੇਲ ਪਟੜੀਆਂ, ਸੜਕਾਂ ’ਤੇ ਧਰਨਾ ਲਗਾ ਰਹੇ ਹਨ ਅਤੇ ਦੂਜੇ ਪਾਸੇ ਭਾਜਪਾ ਆਗੂ ਉਨ੍ਹਾਂ ਕੋਲੋਂ ਹੂਟਰ ਮਾਰ ਕੇ ਕਿਸਾਨਾਂ ਦੇ ਹੱਕ ’ਚ ਖੜ੍ਹਨ ਦੀ ਬਜਾਏ ਉਨ੍ਹਾਂ ਨੂੰ ਚਿੜਾ ਕੇ ਲੰਘ ਰਹੇ ਹਨ। ਜੇਕਰ ਅੱਗੇ ਤੋਂ ਵੀ ਕੋਈ ਵੀ ਭਾਜਪਾ ਆਗੂ ਅਜਿਹੀ ਘਟੀਆ ਹਰਕਤ ਕਰੇਗਾ ਤੇ ਉਸ ਉੱਪਰ ਹ ਮ ਲਾ ਹੋਇਆ ਉਸ ਲਈ ਵੀ ਜ਼ਿੰਮੇਵਾਰ ਰਵਨੀਤ ਸਿੰਘ ਬਿੱਟੂ ਹੋਵੇਗਾ।

ਸੋਮਵਾਰ ਨੂੰ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਟਾਂਡਾ ਨੇਡੇ ਚੌਲਾਂਗ ਟੋਲ ਪਲਾਜ਼ਾ ‘ਤੇ ਹ ਮ ਲਾ ਹੋਇਆ ਸੀ। ਹ ਮ ਲੇ ਵਿੱਚ ਉਹਨਾਂ ਦੀ ਗੱਡੀ ਨਾਲ ਭੰ ਨ ਤੋ ੜ ਕੀਤੀ ਗਈ ਸੀ। ਇਸ ਤੋਂ ਬਾਅਦ ਅਸ਼ਵਨੀ ਸ਼ਰਮਾ ਵੱਲੋਂ ਅਣਪਛਾਤਿਆਂ ਖਿਲਾਫ਼ ਸ਼ਿਕਾਇਤ ਕੀਤੀ ਸੀ। ਜਿਸ ‘ਤੇ ਦਸੂਹਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਅਸ਼ਵਨੀ ਸ਼ਰਮਾ ਜਲੰਧਰ ਤੋਂ ਇੱਕ ਮੀਟਿੰਗ ਕਰਕੇ ਵਾਪਸ ਪਠਾਨਕੋਟ ਆ ਰਹੇ ਸਨ, ਜਦੋਂ ਉਹਨਾਂ ‘ਤੇ ਹ ਮ ਲਾ ਹੋਇਆ ਸੀ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: