ਲੱਖਾ ਸਿਧਾਣਾ ਦੇ ਲਗਾਏ ਇਲਜ਼ਾਮਾਂ ਦਾ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਦਿੱਤਾ ਜਵਾਬ

ਸਰਕਾਰ ਨੇ 5 ਜੂਨ ਨੂੰ ਇੱਕ ਪੁਰਾਣੇ ਕਾਨੂੰਨ (ਜ਼ਰੂਰੀ ਵਸਤੂ ਐਕਟ) ਵਿੱਚ ਸੋਧ ਕਰਕੇ ਦੋ ਨਵੇਂ ਕਾਨੂੰਨਾਂ “ਫਾਰਮਰ ਇਮਪਾਵਰਮੇਂਟ ਐਂਡ ਪ੍ਰੋਟੈਕਸ਼ਨ ਐਗਰੀਮੇਂਟ ਔਨ ਪ੍ਰਾਈਸ ਇੰਸ਼ੋਰੇਂਸ ਐਂਡ ਫਾਰਮ ਸਰਵਿਸਿਜ਼ ਆਰਡੀਨੇਂਸ (ਐਫਏਪੀਏਏਐਫਐਸ 2020)” ਅਤੇ “ਦ ਫਾਰਮਰਸ ਪ੍ਰੋਡੂਅਸ ਟ੍ਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੇਸੀਲਿਏਸ਼ਨ (ਐਫ਼ਪੀਟੀਸੀ 2020)” ਨੂੰ ਆਰਡੀਨੈਂਸ ਰਾਹੀਂ ਲਾਗੂ ਕੀਤਾ ਹੈ।ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਦਿਆਂ ਇਹ ਕਿਹਾ ਗਿਆ ਸੀ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਹੋਏਗਾ।ਸਰਕਾਰ ਦੁਆਰਾ ਜਾਰੀ ਕੀਤੇ ਗਏ ਇਸ਼ਤਿਹਾਰਾਂ ਵਿੱਚ, ਤਿੰਨ ਕਾਨੂੰਨਾਂ ਵਿੱਚੋਂ, ਇਸ ਕਾਨੂੰਨ ਦਾ ਹੀ ਸਭ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ਼ਤਿਹਾਰਾਂ ਵਿੱਚ, ਇਸ ਨੂੰ ‘ਇੱਕ ਰਾਸ਼ਟਰ-ਇੱਕ ਮਾਰਕੀਟ’ ਵਜੋਂ ਪ੍ਰਚਾਰਿਆ ਜਾ ਰਿਹਾ ਹੈ।ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ, ਰਣਜੀਤ ਬਾਵਾ, ਮਨਮੋਹਨ ਵਾਰਿਸ, ਹਰਭਜਨ ਮਾਨ ਅਤੇ ਬੱਬੂ ਮਾਨ ਨੇ ਵੀ ਆਪਣੇ-ਆਪਣੇ ਅੰਦਾਜ਼ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਿਆ।


ਆਰਡੀਨੈਂਸ ਕਾਨੂੰਨਾਂ ਦੇ ਖਿਲਾਫ ਵਿੱ ਢੇ ਗਏ ਕਿਸਾਨਾਂ ਦੇ ਸੰਘਰਸ਼ ਨੂੰ ਵੱਖ-ਵੱਖ ਜਥੇਬੰਦੀਆਂ ਤੇ ਅਨੇਕਾਂ ਵਰਗ ਦੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬੀ ਗਾਇਕ ਵੀ ਹੁਣ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਪੱਟੜੀ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪੰਜਾਬੀ ਲੋਕ ਗਾਇਕ ਕੰਵਰ ਗਰੇਵਾਲ, ਗੁਰਵਿੰਦਰ ਬਰਾੜ, ਹਰਫ਼ ਚੀਮਾ ਅਤੇ ਸਮਾਜਸੇਵੀ ਲੱਖਾ ਸਿਧਾਣਾ ਪਹੁੰਚੇ। ਧਰਨੇ ‘ਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਕਜੁੱਟਤਾ ਨਾਲ ਸੰਘਰਸ਼ ਚੱਲ ਰਿਹਾ ਹੈ, ਕੇਂਦਰ ਦੀ ਸਰਕਾਰ ਨੂੰ ਇਸ ਖੇਤੀ ਕਾਨੂੰਨਾਂ ਦੇ ਮਾਮਲੇ ‘ਚ ਝੁਕਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਇਸ ਸੰਘਰਸ਼ ‘ਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨੀ ਸੰਘਰਸ਼ ਨੂੰ ਖਿੰਡਾਉਣਾ ਚਾਹੁੰਦੀ ਹੈ ਤਾਂ ਹੀ ਕੋਲੇ, ਖਾਦ ਅਤੇ ਜ਼ਰੂਰੀ ਵਸਤਾਂ ਦੀਆਂ ਰੇਲ ਗੱਡੀਆਂ ਸਬੰਧੀ ਗੱਲ ਕੀਤੀ ਜਾ ਰਹੀ ਹੈ, ਜਦਕਿ ਕਿਸਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਕੋਈ ਅਜਿਹੀ ਗੱਡੀ ਆਉਂਦੀ ਤਾਂ ਉਹ ਰਸਤਾ ਦੇਣਗੇ। ਕੋਲੇ ਦੀ ਘਾਟ ਦੇ ਮਾਮਲੇ ‘ਚ ਪਾਵਰਕਾਮ ਅਤੇ ਸਰਕਾਰ ਦੇ ਅਲੱਗ-ਅਲੱਗ ਬਿਆਨ ਹੈ।