ਧਰਨਾ ਦੇਣ ਵਾਲੇ ਕਿਸਾਨਾਂ ਨੂੰ ਗਲਤ ਬੋਲਣ ਵਾਲੀ ਵਾਇਰਲ ਵੀਡੀਉ ਵਾਲੇ ਨੇ ਮੰਗੀ ਮਾਫੀ

ਧਰਨਾ ਦੇਣ ਵਾਲੇ ਕਿਸਾਨਾਂ ਨੂੰ ਗਲਤ ਬੋਲਣ ਵਾਲੀ ਵਾਇਰਲ ਵੀਡੀਉ ਵਾਲੇ ਨੇ ਮੰਗੀ ਮਾਫੀ

ਪੰਜਾਬ ਵਿਧਾਨ ਸਭਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਧਰਨਾ ਅੱਜ ਉਸ ਵੇਲੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ। ਜਥੇਬੰਦੀ ਵੱਲੋਂ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਨੂੰ ਮੁਲਤਵੀ ਕਰਨ ਸਬੰਧੀ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਵੱਲੋਂ ਸਾਂਝੀ ਕੀਤੀ ਗਈ ਅਤੇ ਬਾਅਦ ਵਿੱਚ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਇਥੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਸ ਬਾਰੇ ਦੱਸਿਆ ਗਿਆ। ਇਸ ਜ਼ਿਲ੍ਹੇ ਵਿਚੋਂ ਵਰਕਰਾਂ ਨੂੰ ਚੰਡੀਗੜ੍ਹ ਲਿਜਾਣ ਲਈ 12 ਤੋਂ ਵੱਧ ਬੱਸਾਂ ਬੁਕ ਕਰਵਾਈਆਂ ਗਈਆਂ ਸਨ।

ਕਿਸਾਨਾਂ ਨੇ ਮੋਦੀ ਤੇ ਕਾਰਪੋਰੇਟਾਂ ਦੇ ਪੁਤਲੇ ਫੂਕੇ


ਕੇਂਦਰ ਸਰਕਾਰ ਵੱਲੋਂ 14 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਬੁਲਾ ਕੇ ਕੀਤੇ ਮਾੜੇ ਰਵੱਈਏ ਖ਼ਿਲਾਫ਼ ਕਿਸਾਨਾਂ ਵੱਲੋਂ ਇੱਥੇ ਰੇਲ ਜਾਮ ਦੇ 17ਵੇਂ ਦਿਨ ਰੇਲਵੇ ਸਟੇਸ਼ਨ ਤੋਂ ਬਾਰ੍ਹਾਂ ਹੱਟਾਂ ਚੌਕ ਤਕ ਮੁਜ਼ਾਹਰਾ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਰਥੀ ਸਾੜੀ ਗਈ। ਦਿੱਲੀ ਮੀਟਿੰਗ ਵਿਚ ਸ਼ਾਮਲ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਬੀ.ਕੇ.ਯੂ. ਬੋਘ ਸਿੰਘ ਮਾਨਸਾ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪਾਰਟੀ ਤੋਂ ਇਹ ਦੇਸ਼ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਜਾਂ ਪਾਰਟੀ ਤੋਂ ਅਸਤੀਫ਼ੇ ਦੇਣ। ਮੋਦੀ ਅਤੇ ਅਮਿਤ ਸ਼ਾਹ ਦੀ ਅਰਥੀ ਨੂੰ ਧਰਨੇ ‘ਚ ਸ਼ਾਮਲ ਕਿਸਾਨ ਔਰਤਾਂ ਨੇ ਮੋਢਾ ਦਿੱਤਾ

ਭੁੱਚੋ ਮੰਡੀ (ਪਵਨ ਗੋਇਲ): ਦਿੱਲੀ ਮੀਟਿੰਗ ਜ਼ਰੀਏ ਕਿਸਾਨ ਆਗੂਆਂ ਦੀ ਕੀਤੀ ਤੌਹੀਨ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੇਤੀ ਕਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ, ਬੈਸਟ ਪ੍ਰਾਈਸ ਮਾਲ ਅਤੇ ਐਸਆਰ ਪੈਟਰੋਲ ਪੰਪ ਅੱਗੇ ਚੱਲ ਰਹੇ ਮੋਰਚਿਆਂ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਪਰਮਜੀਤ ਕੌਰ ਪਿੱਥੋ, ਦਰਸ਼ਨ ਮਾਈਸਰਖਾਨਾ, ਹਰਵਿੰਦਰ ਬੱਘੀ ਅਤੇ ਰਾਜਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ 19 ਅਕਤੂਬਰ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ਰਿਲਾਇੰਸ ਪੰਪ ਅੱਗੇ ਮੋਰਚਾ ਲਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਅੱਜ ਮੋਟਰਸਾਈਕਲ ਅਤੇ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਨਾਲ ਭੁੱਚੋ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਦੇ ਘਰ ਅੱਗੇ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ। ਔਰਤਾਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਪਿੰਡ ਲਹਿਰਾ ਮੁਹੱਬਤ ਵਿਚ ਇਨਕਲਾਬੀ ਕੇਂਦਰ ਪੰਜਾਬ ਅਤੇ ਕਿਸਾਨ ਜਥੇਬੰਦੀਆਂ ਨੇ ਮੋਦੀ, ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫੂਕੇ।