Breaking News
Home / ਪੰਜਾਬ / ਭਾਜਪਾ ਨੇਤਾ ਸਾਂਪਲਾ ਅਤੇ ਹਰਜੀਤ ਗਰੇਵਾਲ ਨੂੰ ਕਿਸਾਨਾਂ ਨੇ ਪਾਈਆ ਲਾਹਣਤਾਂ

ਭਾਜਪਾ ਨੇਤਾ ਸਾਂਪਲਾ ਅਤੇ ਹਰਜੀਤ ਗਰੇਵਾਲ ਨੂੰ ਕਿਸਾਨਾਂ ਨੇ ਪਾਈਆ ਲਾਹਣਤਾਂ

ਭਾਜਪਾ ਨੇਤਾ ਸਾਂਪਲਾ ਅਤੇ ਹਰਜੀਤ ਗਰੇਵਾਲ ਨੂੰ ਕਿਸਾਨਾਂ ਨੇ ਪਾਈਆ ਲਾਹਣਤਾਂ, ਬਰਜਿੰਦਰ ਸਿੰਘ ਪ੍ਰਵਾਨਾ ਕੀਤੀ ਹਰਜੀਤ ਗਰੇਵਾਲ ਦੀ ਕੁੱੱ ਤੇ ਖਾ ਣੀ ਤੇ ਕੀਤਾ ਚੈਲੰਜ


ਭਿੱਖੀਵਿੰਡ, 18 ਅਕਤੂਬਰ-ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ’ਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨਾਲ ਧੱ ਕਾ ਕੀਤਾ ਗਿਆ ਹੈ ਜਿਸ ਕਾਰਨ ਸਾਰੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ।

ਅੱਜ ਜਦ ਕਿਸਾਨਾਂ ਨੂੰ ਪਤਾ ਲੱਗਾ ਕਿ ਸਾਬਕਾ ਕੇਂਦਰੀ ਮੰਤਰੀ ਆ ਰਹੇ ਹਨ ਤਾਂ ਉਹ ਤਰੁੰਤ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਤਰ ਹੋ ਗਏ। ਉਨ੍ਹਾਂ ਕਿਸਾਨ ਸੰਘਰਸ਼ ਦੇ ਝੰਡੇ ਫੜਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਸ੍ਰੀ ਸਾਂਪਲਾ ਨੇ ਜਿਨ੍ਹਾਂ ਦੇ ਘਰ ਵਿਚ ਜਾਣਾ ਸੀ ਉਨ੍ਹਾਂ ਦੇ ਘਰ ਵਿਚ ਜਾਣ ਤੋਂ ਰੋਕ ਦਿੱਤਾ। ਇਸ ਕਾਰਨ ਭਾਜਪਾ ਨੇਤਾ ਪਰਿਵਾਰ ਨੂੰ ਮਿਲੇ ਬਗੈਰ ਚਲੇ ਗਏ।

ਇਸ ਮੌਕੇ ਸ੍ਰੀ ਸਾਂਪਲਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਨ ਚਾਹੇ ਉਹ ਜਲੰਧਰ ਕਰ ਲੈਣ ਜਾ ਕੀਤੇ ਹੋਰ ਪਰ ਉਨ੍ਹਾਂ ਕਿਸਾਨਾਂ ਦੀ ਕਿਸੇ ਵੀ ਮੰਗ ਮੰਨੇ ਜਾਣ ਵੱਲ ਕੋਈ ਇਸ਼ਾਰਾ ਨਹੀਂ ਕੀਤਾ।

ਕਿਸਾਨਾਂ ਨੇ ਧੂਰੀ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਦਾ ਰਾਹ ਡੱਕਿਆ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਅੱਜ ਕਾਂਗਰਸ ਦੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਮੁਹੰਮਦ ਸਦੀਕ ਅੱਜ ਬਾਅਦ ਦੁਪਹਿਰ ਕਰੀਬ 12.30 ਵਜੇ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ ਤਾਂ ਪਿੰਡ ਬੇਨੜਾ ਨੇੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦਾ ਗੱਡੀ ਦਾ ਘਿਰਾਓ ਕੀਤਾ। ਉਨ੍ਹਾਂ ਤੋਂ ਸਵਾਲ ਪੁੱਛਿਆ ਕਿ ਕਾਂਗਰਸੀ ਐੱਮਪੀਜ਼ ਤੇ ਵਿਧਾਇਕਾਂ ਵੱਲੋਂ ਧਰਨਿਆਂ ਦੌਰਾਨ ਸ਼ਹਾਦਤ ਹਾਸਲ ਕਰਨ ਵਾਲੇ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਕਿਉਂ ਨਹੀਂ ਪ੍ਰਗਟਾਈ ਜਾ ਰਹੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹੰਮਦ ਸਦੀਕ ਨੇ ਕਿਸਾਨੀ ਸੰਘਰਸ਼ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਉਹ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਹਨ, ਵਿਧਾਇਕ ਨਹੀਂ ਹਨ ਪਰ ਪੂਰਾ ਯਕੀਨ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਸ ਮਾਮਲੇ ਦਾ ਹੱਲ ਕੱਢਿਆ ਜਾਵੇਗਾ ਅਤੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਧੱ ਕੇ ਸ਼ਾ ਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਪ੍ਰਧਾਨ ਮੰਤਰੀ ਜਾਂ ਖੇਤੀਬਾੜੀ ਮੰਤਰੀ ਦਾ ਸ਼ਾਮਲ ਨਾ ਹੋਣਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਦਰ ਧੂਰੀ ਦੇ ਐੱਸਐੱਚਓ ਦੀਪਇੰਦਰ ਸਿੰਘ ਵੱਲੋਂ ਮੈਂਬਰ ਪਾਰਲੀਮੈਂਟ ਨੂੰ ਕਿਸਾਨਾਂ ਦੇ ਇਕੱਠ ’ਚੋਂ ਕੱਢਿਆ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: