ਵੀਡੀਉ – ਧਰਨਿਆਂ ਚ ਬੈਠੇ ਲੋਕ ਕਿਸਾਨ ਨਹੀਂ-ਭਾਜਪਾ

ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੇਪੀ ਨੱਡਾ ਤੋਂ ਬਾਅਦ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਧਰਨਿਆਂ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ ਬਲਕਿ ਕਿਸਾਨ ਤਾਂ ਮੰਡੀਆਂ ਜਾਂ ਖੇਤਾਂ ਵਿੱਚ ਹਨ। ਖੇਤੀ ਕਾਨੂੰਨਾਂ ਤੇ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਨੂੰ ਲੈਕੇ ਬੋਲੇ ਮਦਨ ਮੋਹਨ ਮਿੱਤਲ ਬੋਲੇ। ਹੇਠਾਂ ਦੇਖੋ ਵੀਡੀਓ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਪ੍ਰਦਰਸ਼ਨ ਤੇ ਜੇਪੀ ਨੱਡਾ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਨਹੀਂ ਬਲਕਿ ਵਿਚੋਲੀਏ ਹਨ ਪੰਜਾਬ ਚ ਪ੍ਰਦਰਸ਼ਨ ਕਿਸਾਨ ਨਹੀਂ ਵਿਚੋਲੀਏ ਕਰ ਰਹੇ ਨੇ ਪੰਜਾਬ ਚ ਹੋ ਰਹੇ ਪ੍ਰਦਰਸ਼ਨ ਨੇ ਜੇਪੀ ਨੱਡਾ ਵੱਲੋਂ ਇੱਹ ਵੱਡਾ ਬਿਆਨ ਦਿੱਤਾ ਗਿਆ ਹੈ। ਹੈਠਾਂ ਦੇਖੋ ਵੀਡੀਓ।

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਨੂੰ ਸਰਬਸੰਮਤੀ ਨਾਲ ਰੱਦ ਕਰਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਜਾਪਦੀ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਅਮਲੀ ਰੂਪ ਵਿਚ ਇਸ ਬਾਰੇ ਖ਼ਦਸ਼ੇ ਪ੍ਰਗਟਾਏ ਜਾ ਰਹੇ ਹਨ। ਦੇਸ਼ ਦੇ ਕਿਸਾਨ ਤਿੰਨਾਂ ਖੇਤੀ ਕਾਨੂੰਨਾਂ ਨੂੰ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਹਿੰਦੇ ਹਨ ਜਦਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਕਿਸਾਨ ਹਿਤੈਸ਼ੀ ਕਹਿ ਰਹੀ ਹੈ। ਇਨ੍ਹਾਂ ਦਾ ਪੰਜਾਬ ਤੇ ਹਰਿਆਣਾ ‘ਚ ਸਭ ਤੋਂ ਵੱਧ ਵਿਰੋਧ ਅੰਦੋਲਨ ਦੇ ਰੂਪ ਵਿਚ ਹੋ ਰਿਹਾ ਹੈ। ਪੰਜਾਬ ‘ਚ ਤਾਂ ਸੜਕਾਂ ਅਤੇ ਰੇਲ ਲਾਈਨਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।