ਕੀਮਤਾਂ ਨੂੰ ਠੱਲ੍ਹਣ ਲਈ 25 ਹਜ਼ਾਰ ਟਨ ਪਿਆਜ਼ ਤੇ 30 ਹਜ਼ਾਰ ਟਨ ਆਲੂ ਦੀ ਕੀਤੀ ਜਾ ਰਹੀ ਹੈ ਦਰਾਮਦ: ਸਰਕਾਰ

ਕੇਂਦਰੀ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਦੇਸ਼ ਵਿੱਚ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ 7,000 ਟਨ ਪਿਆਜ਼ ਦਰਾਮਦ ਕੀਤਾ ਜਾ ਚੁੱਕਿਆ ਹੈ ਤੇ 25,000 ਟਨ ਦੀਵਾਲੀ ਤੋਂ ਪਹਿਲਾਂ ਦੇਸ਼ ਵਿੱਚ ਪੁੱਜ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਆਲੂ ਦੀਆਂ ਕੀਮਤਾਂ ਨੂੰ ਵਧਣ ਤੋਂ ਰੋਕਣ ਤੇ ਮੰਗ ਪੂਰੀ ਕਰਨ ਲਈ ਭੂਟਾਨ ਤੋਂ 30,000 ਟਨ ਆਲੂ ਦਰਾਮਦ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਦਿਹਾਤੀ ਵਿਕਾਸ ਫ਼ੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫ਼ੈਸਲੇ ‘ਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿਚ ਪੇਂਡੂ ਵਿਕਾਸ ਕਾਰਜਾਂ ‘ਤੇ ਮਾਰੂ ਪ੍ਰਭਾਵ ਪਵੇਗਾ | ਕੇਂਦਰ ਸਰਕਾਰ ਦੇ ਇਸ ਫ਼ੈਸਲੇ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫ਼ੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਸੁਲਝਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ |

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫ਼ੰਡਾਂ ਦੀ ਵਰਤੋਂ ਬਾਰੇ ਕੇਂਦਰ ਸਰਕਾਰ ਵਲੋਂ ਮੰਗੇ ਗਏ ਵੇਰਵੇ ਸੌਾਪੇਗੀ ਜਿਵੇਂ ਕਿ ਬੀਤੇ ਸਮੇਂ ਵਿਚ ਵੀ ਕੀਤਾ ਜਾਂਦਾ ਰਿਹਾ ਹੈ | ਕੇਂਦਰ ਸਰਕਾਰ ਵਲੋਂ ਲਏ ਗਏ ਫ਼ੈਸਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤ ਸਰਕਾਰ ਵਲੋਂ ਵਰਤੇ ਗਏ ਫ਼ੰਡਾਂ ਦੀ ਪੜਤਾਲ ਕੀਤੀ ਜਾਣੀ ਹੋਵੇ ਪਰ ਜਿੱਥੋਂ ਤੱਕ ਆਰ.ਡੀ.ਐਫ. ਜਾਰੀ ਨਾ ਕਰਨ ਦਾ ਸਬੰਧ ਹੈ, ਅਜਿਹਾ ਪਹਿਲੀ ਵਾਰ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਵਾਦ ਅਤੇ ਸੰਕਟ ਦਰਮਿਆਨ 1000 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਰੂਪ ਵਿਚ ਆਰ.ਡੀ.ਐਫ. ਦੀ ਅਦਾਇਗੀ ਪੰਜਾਬ ਨੂੰ ਜਾਰੀ ਨਾ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੇ ਸਮੇਂ ਉਤੇ ਵੱਖ-ਵੱਖ ਪਾਸਿਆਂ ਤੋਂ ਸ਼ੰਕੇ ਜ਼ਾਹਿਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਫ਼ੈਸਲਾ ਲੈਣ ਦਾ ਸਮਾਂ ਸ਼ੱਕੀ ਹੈ ਅਤੇ ਇਹ ਕਦਮ ਸੰਦੇਹਜਨਕ ਇਰਾਦੇ ਵੱਲ ਇਸ਼ਾਰਾ ਕਰਦਾ ਹੈ |