Breaking News
Home / ਪੰਜਾਬ / ਵੀਡੀਉ – ਦਿੱਲੀ ਧਰਨਾ ਦੇਣ ਜਾ ਰਹੇ ਨਵਜੋਤ ਸਿੱਧੂ ਤੇ ਵਿਧਾਇਕਾਂ ਨੂੰ ਦਿੱਲੀ ਬਾਰਡਰ ‘ਤੇ ਰੋਕਿਆ

ਵੀਡੀਉ – ਦਿੱਲੀ ਧਰਨਾ ਦੇਣ ਜਾ ਰਹੇ ਨਵਜੋਤ ਸਿੱਧੂ ਤੇ ਵਿਧਾਇਕਾਂ ਨੂੰ ਦਿੱਲੀ ਬਾਰਡਰ ‘ਤੇ ਰੋਕਿਆ

ਦਿੱਲੀ ਧਰਨਾ ਦੇਣ ਜਾ ਰਹੇ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਵਿਧਾਇਕਾਂ ਨੂੰ ਦਿੱਲੀ ਬਾਰਡਰ ‘ਤੇ ਰੋਕਿਆ। ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਵਲੋਂ ਮੁਲਾਕਾਤ ਕਰਨ ਤੋਂ ਇਨਕਾਰ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅੱਜ ਦਿੱਲੀ ਵਿਚ ਧਰਨਾ ਦਿੱਤਾ ਜਾ ਰਿਹਾ ਹੈ।

ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਰਾਸ਼ਟਰਪਤੀ ਵਲੋਂ ਮੁਲਾਕਾਤ ਦਾ ਸਮਾਂ ਨਾ ਦੇਣ ‘ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ ‘ਤੇ ਹੀ ਰੋਕ ਦਿੱਤਾ।

ਇਸ ਦੌਰਾਨ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੁਲਿਸ ਦੀ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰਦਿਆਂ ਇਸ ਨੂੰ ‘ਝੰਡੇ ਅਤੇ ਡੰਡੇ’ ਦਾ ਸੰਘਰਸ਼ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਵਿਧਾਇਕਾਂ ਨੂੰ ਰੋਕ ਰਹੀ ਹੈ।

ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਮੁਲਾਕਾਤ ਕਰਨ ਤੋਂ ਇਨਕਾਰ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਸਮੇਤ ਦਿੱਲੀ ਸਥਿਤ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਹਨ।

About admin

Check Also

ਗੋਦੀ ਮੀਡੀਆ ਦਾ ਮੁਕਾਬਲਾ ਕਿਵੇਂ ਕਰਨਾ ਚਾਹੀਦਾ ਪੰਜਾਬ ਦੇ ਕਿਸਾਨ ਆਗੂ ਥੋੜਾ ਬਹੁਤ ਰਿਕੇਸ਼ ਟਕੈਤ ਤੋਂ ਸਿੱਖ ਲੈਣ।

ਗੋਦੀ ਮੀਡੀਆ ਦਾ ਮੁਕਾਬਲਾ ਕਿਵੇਂ ਕਰਨਾ ਚਾਹੀਦਾ ਪੰਜਾਬ ਦੇ ਕਿਸਾਨ ਆਗੂ ਥੋੜਾ ਬਹੁਤ ਰਿਕੇਸ਼ ਟਕੈਤ …

%d bloggers like this: