ਡੇਰਾਬੱਸੀ ਦੇ ਪਿੰਡ ਦੇਵੀਨਗਰ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਡੇਰਾਬੱਸੀ ਦੇ ਪਿੰਡ ਦੇਵੀਨਗਰ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ; 2017 ’ਚ ਵੀ ਹੋਈ ਇਸੇ ਗੁਰਦੁਆਰੇ ਵਿੱਚ ਬੇਅਦਬੀ-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ‘ਤੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਥਾਣਾ ਡੇਰਾਬੱਸੀ ਦੇ ਮੁਖੀ ਸਤਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਚੁੱਕੇ ਹਨ।

ਡੇਰਾਬੱਸੀ, 6 ਨਵੰਬਰ-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ’ਤੇ ਪਿੰਡ ਦੇਵੀਨਗਰ ਵਿੱਚ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਸੂਚਨਾ ਮਿਲਣ ’ਤੇ ਡੇਰਾਬੱਸੀ ਥਾਣਾ ਮੁਖੀ ਸਤਿੰਦਰ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਦੂਜੀ ਵਾਰ ਬੇਅਦਬੀ ਹੋਈ ਹੈ। ਇਸੇ ਪਿੰਡ ਦੇ ਗੁਰਦਆਰੇ ਵਿੱਚ ਸਾਲ 2017 ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਸੀ। ਉਸ ਵੇਲੇ ਪੁਲੀਸ ਨੇ ਪਿੰਡ ਦੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੂੰ ਬੇਅਦਬੀ ਕਰਨ ਦੇ ਦੋ ਸ਼ ਵਿੱਚ ਕਾਬੂ ਕੀਤਾ ਸੀ।

ਇਸ ਵਾਰ ਵੀ ਬੇਅਦਬੀ ਦਾ ਸ਼ੱਕ ਪਿੰਡ ਦੀ ਵਸਨੀਕ ਇਕ ਮਹਿਲਾ ’ਤੇ ਹੈ।