ਡੇਰੇ ਵਾਲਿਆਂ ਬਾਬਿਆਂ ‘ਤੇ ਗਰਮ ਹੋਇਆ ਲੱਖਾ ਸਿਧਾਣਾ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ ਮਿਲਿਆ ਹੈ | ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਰਾਜ ਭਰ ‘ਚ 200 ਤੋਂ ਵਧੇਰੇ ਥਾਵਾਂ ਉੱਪਰ ਸੜਕਾਂ ‘ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਮਾਰੇ ਗਏ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ |

ਪੰਜਾਬ-ਹਰਿਆਣਾ ਦੀ ਸਰਹੱਦ ਉੱਪਰ 3 ਥਾਵਾਂ ‘ਤੇ ਦੋਵਾਂ ਰਾਜਾਂ ਦੇ ਕਿਸਾਨਾਂ ਸਾਂਝੇ ਧਰਨੇ ਮਾਰ ਕੇ ਸੜਕਾਂ ਜਾਮ ਕੀਤੀਆਂ | ਵੱਖ-ਵੱਖ ਥਾਵਾਂ ਤੋਂ ਹਾਸਲ ਰਿਪੋਰਟਾਂ ਮੁਤਾਬਿਕ ਕਿਸਾਨਾਂ ਵਲੋਂ ਲਗਾਏ ਧਰਨਿਆਂ ਵਿਚ ਔਰਤਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ | ਕਈ ਥਾੲੀਂ ਲਗਾਏ ਧਰਨਿਆਂ ਵਿਚ ਨੌਜਵਾਨ ਵੱਡੀ ਗਿਣਤੀ ‘ਚ ਮੋਟਰਸਾਈਕਲਾਂ ਦੇ ਕਾਫ਼ਲੇ ਬਣਾ ਕੇ ਪੁੱਜੇ |

ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਕਈ ਪੇਂਡੂ ਮਜ਼ਦੂਰ ਯੂਨੀਅਨਾਂ, ਟਰੱਕ ਯੂਨੀਅਨਾਂ, ਆਂਗਣਵਾੜੀ ਵਰਕਰ ਯੂਨੀਅਨ ਸਮੇਤ ਆੜ੍ਹਤੀ ਯੂਨੀਅਨ ਤੇ ਵਕੀਲਾਂ ਦੀਆਂ ਜਥੇਬੰਦੀਆਂ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੋਇਆ ਸੀ | ਦੇਸ਼ ਭਰ ਦੀਆਂ 350 ਕਿਸਾਨ ਜਥੇਬੰਦੀਆਂ ‘ਤੇ ਆਧਾਰਿਤ ਤਾਲਮੇਲ ਕਮੇਟੀ ਮੰਗ ਕਰ ਰਹੀ ਹੈ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਬਿਜਲੀ ਸੋਧ ਬਿੱਲ 2020 ਦਾ ਖਰੜਾ ਰੱਦ ਕੀਤਾ ਜਾਵੇ |