Breaking News
Home / ਪੰਜਾਬ / ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਦਿੱਤਾ ਗੱਲਬਾਤ ਦਾ ਸੱਦਾ ਪ੍ਰਵਾਨ ਕੀਤਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਦਿੱਤਾ ਗੱਲਬਾਤ ਦਾ ਸੱਦਾ ਪ੍ਰਵਾਨ ਕੀਤਾ

ਮਾਨਸਾ, 12 ਨਵੰਬਰ-ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਵਿੱਚ ਭਾਗ ਲੈਣ ਗਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਨੇ ਇਸ ਪੱਤਰਕਾਰ ਨੂੰ ਇਹ ਜਾਣਕਾਰੀ ਫੋਨ ਉੱਪਰ ਦਿੱਤੀ। ਇਸ ਤੋਂ ਪਹਿਲਾਂ ਦਿੱਲੀ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਨਰਿੰਦਰ ਤੋਮਰ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਹਿੱਸਾ ਲੈਣ ਬਾਰੇ ਫੈਸਲਾ ਕਰਨ ਸਬੰਧੀ ਅੱਜ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੋਈ। ਮੀਟਿੰਗ ਵਿੱਚ ਇਹ ਫੈਸਲਾ ਲਿਆ ਜਾਣਾ ਸੀ ਕਿ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਜਾਣਾ ਹੈ ਜਾਂ ਨਹੀਂ। ਮੀਟਿੰਗ ਵਿਚ ਗਏ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਹੁਤ ਸਾਰੇ ਮਾਮਲੇ ਵਿਚਾਰੇ ਗਏ, ਜਿਨ੍ਹਾਂ ਵਿੱਚ ਦਿੱਲੀ ਦੀ ਮੀਟਿੰਗ ਵਿੱਚ ‌ਜਾਣ ਵਾਲਾ ਫੈਸਲਾ ਵੀ ਅਹਿਮ ਸੀ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: