ਕੇਜਰੀਵਾਲ ਦੀਆਂ ਸਿਫਤਾਂ ਕਰਦੀ ਅਨਮੋਲ ਗਗਨ ਮਾਨ ਨੂੰ ਪੱਗਾਂ ਵਾਲੇ ਬੁਰੇ ਲੱਗਣ ਲੱਗੇ

ਪੰਜਾਬ ਦੀ ਮਸ਼ਹੂਰ ਗਾਇਕ ਅਨਮੋਲ ਗਗਨ ਮਾਨ ਨੂੰ ਪੰਜਾਬ ਆਪ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ,ਉਨ੍ਹਾਂ ਨੂੰ ਸੂਬੇ ਪੰਜਾਬ ਯੂਥ ਵਿੰਗ ਦੇ ਸਹਿ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫ਼ੋਟੋ ਸ਼ੇਅਰ ਕਰਦੇ ਹੋਏ ਟਵਿਟਰ ‘ਤੇ ਆਪ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਲਿਖਿਆ “ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ।”

ਕੁੱਝ ਮਹੀਨੇ ਪਹਿਲਾਂ ਮਸ਼ਹੂਰ ਗਾਇਕ ਅਨਮੋਲ ਗਗਨ ਮਾਨ ਪੰਜਾਬ ਆਪ ਵਿੱਚ ਸ਼ਾਮਲ ਹੋਈ ਸੀ,ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅਨਮੋਲ ਗਗਨ ਮਾਨ ਨੂੰ ਆਪ ਵਿੱਚ ਸ਼ਾਮਲ ਕਰਵਾਇਆ ਸੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਨਮੋਲ ਗਗਨ ਪਾਰਟੀ ਦੇ ਕੰਮਾਂ ਵਿੱਚ ਕਾਫ਼ੀ ਐਕਟਿਵ ਨਜ਼ਰ ਆ ਰਹੀ ਸੀ, ਹੁਣ ਉਨ੍ਹਾਂ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ, 2022 ਦੀਆਂ ਚੋਣਾਂ ਨੂੰ ਵੇਖ ਦੇ ਹੋਏ ਅਨਮੋਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ

ਇਸ ਤੋਂ ਪਹਿਲਾਂ ਵੀ ਕਈ ਕਲਾਕਾਰ ਪੰਜਾਬ ਆਪ ਨਾਲ ਜੁੜੇ ਸਨ

ਪੰਜਾਬ ਆਪ ਵਿੱਚ ਕਲਾਕਾਰਾਂ ਵਿੱਚ ਸਭ ਤੋਂ ਵੱਡਾ ਚਿਹਰਾ ਭਗਵੰਤ ਮਾਨ ਨੇ ਜੋ ਪਾਰਟੀ ਦੇ ਪ੍ਰਧਾਨ ਨੇ, ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਵੀ 2017 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਆਪ ਨਾਲ ਜੁੜੇ ਸਨ ਉਨ੍ਹਾਂ ਨੂੰ ਪਾਰਟੀ ਨੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਸੀ ਪਰ ਉਨ੍ਹਾਂ ਨੇ ਵਿਧਾਨਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਨਾਲ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ,

ਇਸ ਤੋਂ ਇਲਾਵਾ 2014 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਗਾਇਕ ਜੱਸੀ ਜਸਰਾਜ ਵੀ ਆਪ ਨਾਲ ਜੁੜੇ ਸਨ ਪਰ 2017 ਦੀਆਂ ਵਿਧਾਨਸਭਾ ਚੋਣਾ ਆਉਂਦੇ ਆਉਂਦੇ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ