ਹੁਸ਼ਿਆਰਪੁਰ: ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਦੋ ਵਕੀਲ ਜ਼ਿੰਦਾ ਸੜੇ

ਹੁਸ਼ਿਆਰਪੁਰ ਵਿਚ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਪੇਸ਼ੇ ਵਜੋਂ ਵਕੀਲ ਸਨ। ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਇੱਕ ਦਰਖ਼ਤ ਨਾਲ ਟਕਰਾ ਗਈ। ਜਿਸ ਮਗਰੋਂ ਉਸ ਵਿੱਚ ਅੱਗ ਲੱਗ ਗਈ। ਸੈਂਟਰ ਲੌਕ ਨਾ ਖੁੱਲ੍ਹਣ ਕਾਰਨ ਦੋਵਾਂ ਕਾਰ ਸਵਾਰਾਂ ਦੀ ਅੰਦਰ ਹੀ ਸੜਨ ਕਾਰਨ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਵਕੀਲ ਭਗਵੰਤ ਕਿਸ਼ੋਰ ਗੁਪਤਾ ਤੇ ਸੀਆ ਖੁੱਲਰ ਵਜੋਂ ਹੋਈ ਹੈ। ਸੂਚਨਾ ਮਗਰੋਂ ਪੁਲਿਸ ਮੌਕੇ ਉਤੇ ਪਹੁੰਚੀ ਤੇ ਫਾਇਰ ਬ੍ਰਿਗੇਡ ਬੁਲਾ ਕੇ ਅੱਗ ਬੁਝਾਈ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਦਾ ਸੈਂਟਰਲ ਲਾਕਿੰਗ ਸਿਸਟਮ ਜਾਮ ਹੋ ਗਿਆ ਅਤੇ ਦੋਵੇਂ ਕਾਰ ਤੋਂ ਬਾਹਰ ਨਾ ਆ ਸਕੇ, ਜਿਸ ਕਾਰਨ ਉਹ ਕਾਰ ਅੰਦਰ ਹੀ ਜ਼ਿੰਦਾ ਸੜ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ, ਜਿਸ ਨੇ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਜੱਦੋਜਹਿਦ ਕਰਨ ਤੋਂ ਬਾਅਦ ਅੱਗ ਬੁਝਾਈ।