Breaking News
Home / ਪੰਜਾਬ / ਨੈਸ਼ਨਲ ਮੀਡੀਆ ਦਾ ਝੂਠ- ਅਖੇ ਸਾਡੇ ਤੇ ਪੱਥਰ ਸੁੱਟੇ ਜਾ ਰਹੇ – ਦੇਖੋ ਸਾਰੀਆਂ ਵੀਡੀਉ

ਨੈਸ਼ਨਲ ਮੀਡੀਆ ਦਾ ਝੂਠ- ਅਖੇ ਸਾਡੇ ਤੇ ਪੱਥਰ ਸੁੱਟੇ ਜਾ ਰਹੇ – ਦੇਖੋ ਸਾਰੀਆਂ ਵੀਡੀਉ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਦਿੱਲੀ ਚਲੋ ਪ੍ਰੋਗਰਾਮ ਤਹਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਚ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਦਿੱਲੀ ਪਹੁੰਚੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ । ਅੱਜ ਵੀ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ। ਜਿਸ ਦੇ ਮੱਦੇਨਜਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ‘ਤੇ ਪਾਣੀ ਦੀ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ, ਇਸ ਦੇ ਇਲਾਵਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੈਟਰੋ ਵੀ ਬੰਦ ਕਰ ਦਿੱਤੀ ਗਈ ਹੈ। ਬੀਤੇ ਦਿਨ ਵੀ ਕਈ ਜਗ੍ਹਾ ‘ਤੇ ਕਿਸਾਨਾਂ ਦਾ ਹਰਿਆਣਾ ਪੁਲਿਸ ਦੇ ਨਾਲ ਟਕਰਾਅ ਦੇਖਣ ਨੂੰ ਮਿਲਿਆ ਸੀ।

ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ-ਹਰਿਆਣਾ ਸਰਹੱਦ ‘ਤੇ ਪੁਲਿਸ ਵੱਡੀ ਗਿਣਤੀ ਦੇ ਵਿੱਚ ਤੈਨਾਤ ਹੈ। ਦਿੱਲੀ ਤੋਂ ਜੰਮੂ ਜਾਣ ਵਾਲਾ ਹਾਈਵੇਅ ਕਰਨਾਲ ਨੇੜੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੀਆਂ ਤਕਰੀਬਨ 30 ਕਿਸਾਨ ਸੰਗਠਨਾਂ ਨੇ ਅੱਜ ਦਿੱਲੀ ਵਿੱਚ ਮਹਾਂ ਧਰਨੇ ਦੀ ਗੱਲ ਕੀਤੀ ਹੈ। ਬੁੱਧਵਾਰ ਨੂੰ, ਕਿਸਾਨਾਂ ਨੇ ਹਰਿਆਣਾ, ਪੰਜਾਬ ਦੀ ਸਰਹੱਦ ਤੋਂ ਦਿੱਲੀ ਵੱਲ ਕੂਚ ਕੀਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕੇਂਦਰ ਵੱਲੋਂ ਲਿਆਂਦੇ ਕਾਨੂੰਨਾਂ ਦੇ ਵਿਰੁੱਧ ਹਨ, ਅਸੀਂ ਕਈ ਮਹੀਨੇ ਦਾ ਰਾਸ਼ਨ ਲੈ ਕੇ ਆਏ ਹਾਂ। ਕਿਸਾਨਾਂ ਨੇ ‘ਘੇਰਾ ਪਾਉ, ਡੇਰਾ ਲਾਓ’ ਦਾ ਨਾਅਰਾ ਦਿੱਤਾ ਹੈ। ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਵੀਰਵਾਰ ਨੂੰ ਲੱਗਭਗ 21 ਕਿਸਾਨ ਸੰਗਠਨ ਬੰਗਾਲ ਵਿੱਚ ਇੱਕ ਪ੍ਰਦਰਸ਼ਨ ਕਰਨਗੇ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਨਗੇ।

ਡੀ. ਜੀ. ਪੀ. ਮਨੋਜ ਯਾਦਵ ਨੇ ਦੱਸਿਆ ਕਿ ਕੇਂਦਰ ਤੋਂ ਰੈਪਿਡ ਐਕਸ਼ਨ ਫੋਰਸ ਦੀਆਂ 5 ਕੰਪਨੀਆਂ ਬੁਲਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸਿਰਸਾ, ਅੰਬਾਲਾ, ਜੀਂਦ ਨਾਲ ਲਗਦੇ ਪੰਜਾਬ ਬਾਰਡਰ ਅਤੇ ਸੋਨੀਪਤ ‘ਚ ਦਿੱਲੀ ਬਾਰਡਰ ‘ਤੇ ਤਾਇਨਾਤ ਕੀਤਾ ਗਿਆ ਹੈ |

ਇਸ ਦੇ ਇਲਾਵਾ ਪੁਲਿਸ ਦੀਆਂ 14 ਵਾਧੂ ਕੰਪਨੀਆਂ ਵੀ ਲਗਾਈਆਂ ਗਈਆਂ ਹਨ | ਪੁਲਿਸ ਨੂੰ ਕਿਸਾਨਾਂ ਨਾਲ ਸਿੱਧੇ ਟੱਕਰ ਲੈਣ ਦੀ ਥਾਂ ਟਕਰਾਅ ਟਾਲਣ ਲਈ ਕਿਹਾ ਗਿਆ ਹੈ | ਨਾਲ ਹੀ ਪੁਲਿਸ ਨੇ ਕਿਸੇ ਤਰ੍ਹਾਂ ਨਾਲ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਵੀ ਰਣਨੀਤੀ ਬਣਾਈ ਹੋਈ ਹੈ |

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: