ਸੁਖਪਾਲ ਖਹਿਰਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪੁਲਿਸ ਨੇ ਚੁੱਕਿਆ – ਜੰਤਰ-ਮੰਤਰ ਪਹੁੰਚ ਗਏ ਸਨ ਦੋਵੇਂ ਆਗੂ

ਪੁਲਿਸ ਨੇ ਹਿਰਾਸਤ ‘ਚ ਲਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜੰਤਰ-ਮੰਤਰ ‘ਤੇ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਅਤੇ ਖਹਿਰਾ

ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਵਿਰੋਧ ਕਰ ਰਹੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਟਿਸ ਬਲਦੇਵ ਸਿੰਘ ਸਿਰਸਾ ਲਖਵਿੰਦਰ ਸਿੰਘ ਸਿਰਸਾ ਸਮੇਤ ਹੋਰਨਾਂ ਆਗੂਆਂ ਨੂੰ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ ਕਰਕੇ ਬੱਸਾਂ ਰਾਹੀਂ ਥਾਣੇ ਲਿਜਾਇਆ ਜਾ ਰਿਹਾ ਹੈ।

ਖੇਤੀ ਕਾਨੂੰਨ ਦੇ ਵਿਰੋਧ ਜੰਤਰ-ਮੰਤਰ ਵਿਖੇ ਰੋਸ ਜਤਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ (ਦਿੱਲੀ ਚੱਲੋ) ਦੇ ਸੱਦੇ ਅਨੁਸਾਰ ਮੈਂ ਅਤੇ ਪਾਰਟੀ ਦੇ ਆਗੂ ਤੇ ਵਰਕਰ ਗੁਪਤ ਰਸਤਿਆਂ ਰਾਹੀਂ ਹੁੰਦੇ ਹੋਏ ਕੱਲ੍ਹ (25 ਨਵੰਬਰ) ਦਿੱਲੀ ਪਹੁੰਚ ਗਏ ਸੀ | ਅੱਜ ਸਵੇਰੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕਰ ਰਹੇ ਹਾਂ |

ਮੇਰੇ ਨਾਲ ਹਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਮੁੱਖ ਆਗੂ ਸਰਦਾਰ ਰਣਜੀਤ ਸਿੰਘ ਤਲਵੰਡੀ, ਤੇਜਿੰਦਰ ਪਾਲ ਸਿੰਘ ਸੰਧੂ, ਅਮਨਵੀਰ ਸਿੰਘ ਚੈਰੀ, ਮਨਪ੍ਰੀਤ ਸਿੰਘ ਤਲਵੰਡੀ, ਰਣਧੀਰ ਸਿੰਘ ਸਮੂਰਾ, ਸਤਿਗੁਰ ਸਿੰਘ ਨਮੋਲ ਅਤੇ ਗੋਗੀ ਪੰਨਾਵਾਲੀਆ ਸਾਥੀਆਂ ਸਮੇਤ ਸ਼ਾਮਿਲ ਹਨ : ਪਰਮਿੰਦਰ ਸਿੰਘ ਢੀਂਡਸਾ