ਕਿਸਾਨਾਂ ਦੀ ਪੁਲਿਸ ਨਾਲ ਝੜਪ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਖੇਤੀਬਾੜੀ ਬਿੱਲ (Agriculture Law) ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ (Central Governent) ਵੱਲੋਂ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh TomarNarendra Singh Tomar) ਨੇ ਕਹੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਦਿੱਲੀ ਆਉਣਾ ਚਾਹੀਦਾ ਹੈ।

ਦੱਸ ਦਈਏ ਕਿ 3 ਦਸੰਬਰ ਨੂੰ ਕਿਸਾਨ ਆਗੂ ਖੇਤੀਬਾੜੀ ਮੰਤਰੀ ਤੋਮਰ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂਂ ਦਿੱਲੀ ਚਲੋ ਰੈਲੀ ਕਰ ਰਹੇ ਹਨ। ਇਸ ਰੈਲੀ ਨੂੰ ਖੇਤੀ ਬਚਾਓ ਰੈਲੀ ਦਾ ਨਾਂ ਦਿੱਤਾ ਗਿਆ ਹੈ।

ਰੈਲੀ ਕਾਰਨ ਦਿੱਲੀ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲੱਗਦੇ ਨੋਇਡਾ ਸਮੇਤ ਹੋਰ ਇਲਾਕਿਆਂ ਵਿਚ ਵੀ ਮੈਟਰੋ ਸੇਵਾਵਾਂ ਭੰਗ ਹੋਣਗੀਆਂ।