Breaking News
Home / ਪੰਜਾਬ / ਦਿੱਲੀ ‘ਚ ਦਾਖ਼ਲ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਮੋਦੀ ਨੂੰ ਚਿੱਠੀ ਲਿਖ ਕੇ ਰੱਖੀਆਂ ਇਹ ਮੰਗਾਂ

ਦਿੱਲੀ ‘ਚ ਦਾਖ਼ਲ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਮੋਦੀ ਨੂੰ ਚਿੱਠੀ ਲਿਖ ਕੇ ਰੱਖੀਆਂ ਇਹ ਮੰਗਾਂ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਤਿੰਨ ਮੰਗਾਂ ਰੱਖੀਆਂ ਹਨ। ਇਨ੍ਹਾਂ ‘ਚੋਂ ਪਹਿਲੀ ਮੰਗ ਇਹ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਲਈ ਸੁਰੱਖਿਅਤ ਰਾਹ ਦਿੱਤਾ ਜਾਵੇ।

ਦੂਜੀ ਮੰਗ ਇਹ ਹੈ ਕਿ ਰਾਮਲੀਲਾ ਮੈਦਾਨ ਵਰਗੀ ਥਾਂ ਮੁਹੱਈਆ ਕਰਾਈ ਜਾਵੇ, ਜਿੱਥੇ ਕਿ ਆਸਾਨੀ ਨਾਲ ਗੱਲਬਾਤ ਕੀਤੀ ਜਾ ਸਕੇ। ਉੱਤੇ ਹੀ ਕਿਸਾਨਾਂ ਨੇ ਤੀਜੀ ਮੰਗ ਇਹ ਰੱਖੀ ਹੈ ਕਿ ਭਾਰਤੀ ਅਤੇ ਖੇਤਰੀ ਪੱਧਰ ਦੇ ਕਿਸਾਨ ਆਗੂਆਂ ਨਾਲ ਕਿਸੇ ਵੀ ਸੀਨੀਅਰ ਮੰਤਰੀ ਵਲੋਂ ਗੱਲਬਾਤ ਕੀਤੀ ਜਾਵੇ।

ਦਿੱਲੀ ਦੇ ਬਾਰਡਰ ਤੋਂ ਕਿਸਾਨ ਦਾਖਲ ਹੋਣ ਲੱਗ ਪਏ ਹਨ ਤੇ ਉਨ੍ਹਾਂ ਨੂੰ ਪਹਿਲਾਂ ਨਿਰੰਕਾਰੀ ਮੈਦਾਨ, ਜੋ ਦਿੱਲੀ ਹੱਦ ਨੇੜੇ ਪੈਂਦਾ ਹੈ, ਵਿੱਚ ਜਾਣ ਦੀ ਪੇਸ਼ਕਸ਼ ਕੀਤੀ ਗਈ ਹੈ। ਜੋਗਿੰਦਰ ਯਾਦਵ ਵੀ ਸਿੰਘੂ ਬਾਰਡਰ ਵਿਖੇ ਪੁੱਜੇ ਹੋਏ ਸਨ। ਸੂਤਰਾਂ ਮੁਤਾਬਕ ਕਿਸਾਨਾਂ ਨੂੰ ਸੌਖਾ ਲਾਂਘਾ ਦੇ ਦਿੱਤਾ ਗਿਆ ਹੈ।

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਤੋਂ ਕਾਫਲਿਆਂ ਦੇ ਰੂਪ ‘ਚ ਕੌਮੀ ਰਾਜਧਾਨੀ ਦਿੱਲੀ ਦੀਆਂ ਜੜ੍ਹਾਂ ‘ਚ ਪਹੁੰਚੇ ਕਿਸਾਨਾਂ ਨੇ ਦਿੱਲੀ ਦਰਬਾਰ ਹਿਲਾ ਦਿੱਤਾ ਹੈ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨਾਂ ਨੂੰ ਸੰਦੇਸ਼ ਭੇਜਿਆ ਹੈ ਕਿ ਸਰਕਾਰ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਨਾਕਾਬੰਦੀ ਖੋਲ੍ਹਣ ਲਈ ਤਿਆਰ ਹੈ ਤੇ ਕਿਸਾਨਾਂ ਨੂੰ ਰੈਲੀ ਕਰਨ ਖ਼ਾਤਰ ਨਵੀ ਦਿੱਲੀ ਦਾ ਰਾਮ ਲੀਲ੍ਹਾ ਮੈਦਾਨ ਦੇ ਦਿੱਤਾ ਜਾਵੇਗਾ। ਕਿਸਾਨਾਂ ਦੇ ਦਿੱਲੀ ਦੀ ਸਰਹੱਦ ਤੱਕ ਪਹੁੰਚਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਕਿ ਦਿੱਲੀ ਸ਼ਹਿਰ ਦੀ ਘੇਰਾਬੰਦੀ ਕਰਕੇ ਆਪਣੇ ਹੀ ਜਾਲ ਵਿੱਚ ਕੇਂਦਰ ਸਰਕਾਰ ਫਸਦੀ ਦਿਖਾਈ ਦੇ ਰਹੀ ਹੈ।

ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਇਕ ਆਗੂ ਜਗਮੋਹਨ ਸਿੰਘ ਨੇ ਇਸ ਪੇਸ਼ਕਸ਼ ਦੀ ਪੁਸ਼ਟੀ ਕੀਤੀ ਹੈ। ਇਸ ਕਿਸਾਨ ਆਗੂ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਆਗੂ ਕੇਂਦਰ ਦੀ ਇਸ ਪੇਸ਼ਕਸ਼ ਬਾਰੇ ਚਰਚਾ ਕਰਨ ਤੋਂ ਬਾਅਦ ਸਹਿਮਤੀ ਨਾਲ ਹੀ ਕੋਈ ਫੈਸਲਾ ਲੈਣਗੀਆਂ। ਕਿਸਾਨ ਜਥੇਬੰਦੀਆਂ ‘ਚ ਇਹ ਵੀ ਚਰਚਾ ਛਿੜ ਗਈ ਹੈ ਕਿ ਕੇਂਦਰ ਦੀ ਇਹ ਇੱਕ ਚਾਲ ਹੋ ਸਕਦੀ ਕਿਉਂਕਿ ਇਸ ਨਾਲ ਦਿੱਲੀ ਦੀ ਘੇਰਾਬੰਦੀ ਖਤਮ ਹੋ ਜਾਵੇਗੀ ਤੇ ਕਿਸਾਨ ਇਕ ਥਾਂ ਇਕੱਠੇ ਹੋ ਜਾਣਗੇ।

ਪੁਲੀਸ ਫੋਰਸ ਵੀ ਇਕ ਥਾਂ ਕੇਂਦਰਤ ਹੋ ਜਾਵੇਗੀ ਤੇ ਫਿਰ ਕਿਸੇ ਅਦਾਲਤ ਤੋਂ ਹੁਕਮ ਲੈਕੇ ਕਿਸਾਨਾਂ ਨੂੰ ਖਿੰਡਾਉਣਾ ਸੌਖਾ ਹੋ ਜਾਵੇਗਾ। ਉਗਰਾਹਾਂ ਗਰੁੱਪ ਦੇ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਵਿਚੋਂ ਬਹੁਤੇ ਦਿੱਲੀ ਦੇ ਗੁਰਦੁਆਰਿਆਂ ਚ ਟਿਕਣ ਦੀ ਖ਼ਾਹਿਸ਼ ਰੱਖਦੇ ਹਨ।

About admin

Check Also

ਜਦੋਂ ਕਾਮਰੇਡ ਸਾਬ੍ਹ ਨੂੰ ਨੌਜੁਆਨਾਂ ਨੇ ਪੁੱਛੇ ਸਵਾਲ – ਫਿਰ ਦੇਖੋ ਕੀ ਹੋਇਆ

ਨੌਜਵਾਨਾਂ ਨੇ ਬੜੇ ਹੀ ਸੰਜਮ ਵਿੱਚ ਰਹਿਕੇ ਸੱਭਿਅਕ ਤਰੀਕੇ ਨਾਲ ਕਾਮਰੇਡ ਪ੍ਰੋਫੈਸਰ ਨੂੰ ਸਵਾਲ ਪੁੱਛੇ …

%d bloggers like this: